25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਦੀ ਵਿਦਿਆਰਥਣ ਜਪੁਜੀ ਕੌਰ ਨੇ ਭਾਸ਼ਨ ਮੁਕਾਬਲੇ ’ਚ ਸਕੂਲ ਦਾ ਨਾਂਅ ਰੌਸ਼ਨ ਕੀਤਾ

ਭੁਲੱਥ, 25 ਅਕਤੂਬਰ (ਮਨਜੀਤ ਸਿੰਘ ਰਤਨ)-ਅਕਾਲ ਅਕੈਡਮੀਆਂ ਦੇ 40ਵੇਂ ਸਥਾਪਨਾ ਦਿਵਸ ਸਮਾਰੋਹ ਦੇ ਸਬੰਧ ਵਿਚ ਅਕਾਲ ਅਕੈਡਮੀ ਬੜੂ ਸਾਹਿਬ ਵਿਖੇ ਸਰਵੋਤਮ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਇਸ ਵਿਚ 130 ਅਕਾਲ ਅਕੈਡਮੀਆਂ ਵਿਚੋਂ ਚੁਣੇ ਗਏ 11 ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਅਕਾਲ ਅਕੈਡਮੀ ਰਾਏਪੁਰ ਪੀਰ ਬਖ਼ਸ਼ ਵਾਲਾ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਜਪੁਜੀ ਕੌਰ ਨੇ ‘ਸਾਡੀ ਦੁਨੀਆ, ਸਾਡੀ ਆਵਾਜ਼’ ਵਿਸ਼ੇ ‘ਤੇ ਪ੍ਰਭਾਵਸ਼ਾਲੀ ਭਾਸ਼ਣ ਦਿੱਤਾ | ਉਸ ਨੇ ਨਸ਼ਾਖੋਰੀ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਾਰਿਆਂ ਨੂੰ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ | ਉਸ ਦੀ ਪੇਸ਼ਕਾਰੀ ਦੀ ਸ਼ਲਾਘਾ ਕਰਦਿਆਂ ਅਕਾਲ ਅਕੈਡਮੀਆਂ ਦੇ ਮੁਖੀ ਡਾ. ਦਵਿੰਦਰ ਸਿੰਘ ਨੇ ਉਸ ਨੰੂ ਪ੍ਰਸ਼ੰਸਾ ਪੁਰਸਕਾਰ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਅਕੈਡਮੀ ਦੀ ਪਿ੍ੰਸੀਪਲ ਸ਼੍ਰੀਮਤੀ ਸੋਨੂੰ ਸ਼ਰਮਾ ਵੀ ਮੌਜੂਦ ਸਨ | ਉਨ੍ਹਾਂ ਨੇ ਕਿਹਾ ਕਿ ਜਪੁਜੀ ਕੌਰ ਦੀ ਇਸ ਪ੍ਰਾਪਤੀ ਨਾਲ ਸਕੂਲ ਦਾ ਮਾਣ ਵਧਿਆ ਹੈ |

Ad Position 21
No active advertisement
ਅਜੀਤ ਡੈਸਕ 26-10-2026

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਨੈਤਿਕ ਸਿੱਖਿਆ ਸੰਬੰਧੀ ਵਿਦਿਆਰਥੀਆਂ ਦੀ ਲਿਖਤੀ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਲਾਸ ਏਂਜਲਸ ਇੰਟਰਨੈਸ਼ਨਲ ਸਕੂਲ ਬੇਗੋਵਾਲ ’ਚ ਸਵੱਛ ਭਾਰਤ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਾਏ
Ad Position 24