28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਗਊਸ਼ਾਲਾ ਬਾਜ਼ਾਰ ’ਚ ਸੀਵਰੇਜ ਦਾ ਗੰਦਾ ਪਾਣੀ ਬਣਿਆ ਮੁਸੀਬਤ, ਤਿਉਹਾਰਾਂ ’ਤੇ ਖ਼ਰੀਦਦਾਰੀ ਕਰਨ ਆਉਣ ਵਾਲੇ ਪ੍ਰੇਸ਼ਾਨ

ਫਗਵਾਡ਼ਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)- ਫਗਵਾਡ਼ਾ ਦੇ ਪ੍ਰਮੁੱਖ ਗਊਸ਼ਾਲਾ ਬਾਜ਼ਾਰ ’ਚ ਸੀਵਰੇਜ ਬਲਾਕ ਹੋਣ ਕਾਰਨ ਸਡ਼ਕਾਂ ’ਤੇ ਫੈਲ ਰਿਹਾ ਗੰਦਾ ਪਾਣੀ ਦੁਕਾਨਦਾਰਾਂ ਤੇ ਰਾਹਗੀਰਾਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ। ਤਿਉਹਾਰਾਂ ਦੇ ਦਿਨਾਂ ’ਚ ਜਦੋਂ ਲੋਕ ਖ਼ਰੀਦਦਾਰੀ ਲਈ ਬਾਜ਼ਾਰਾਂ ਦਾ ਰੁਖ ਕਰ ਰਹੇ ਹਨ, ਉਸ ਸਮੇਂ ਇੱਥੇ ਆਉਣ ਵਾਲਿਆਂ ਦਾ ਸਵਾਗਤ ਸਾਫ਼-ਸੁਥਰੇ ਮਾਹੌਲ ਦੀ ਬਜਾਏ ਸੀਵਰੇਜ ਦੇ ਗੰਦੇ ਪਾਣੀ ਤੇ ਬਦਬੂ ਨਾਲ ਹੋ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 28-10-2026
ਫਗਵਾਡ਼ਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)- ਫਗਵਾਡ਼ਾ ਦੇ ਪ੍ਰਮੁੱਖ ਗਊਸ਼ਾਲਾ ਬਾਜ਼ਾਰ ’ਚ ਸੀਵਰੇਜ ਬਲਾਕ ਹੋਣ ਕਾਰਨ ਸਡ਼ਕਾਂ ’ਤੇ ਫੈਲ ਰਿਹਾ ਗੰਦਾ ਪਾਣੀ ਦੁਕਾਨਦਾਰਾਂ ਤੇ ਰਾਹਗੀਰਾਂ ਲਈ ਵੱਡੀ ਮੁਸੀਬਤ ਬਣਿਆ ਹੋਇਆ ਹੈ। ਤਿਉਹਾਰਾਂ ਦੇ ਦਿਨਾਂ ’ਚ ਜਦੋਂ ਲੋਕ ਖ਼ਰੀਦਦਾਰੀ ਲਈ ਬਾਜ਼ਾਰਾਂ ਦਾ ਰੁਖ ਕਰ ਰਹੇ ਹਨ, ਉਸ ਸਮੇਂ ਇੱਥੇ ਆਉਣ ਵਾਲਿਆਂ ਦਾ ਸਵਾਗਤ ਸਾਫ਼-ਸੁਥਰੇ ਮਾਹੌਲ ਦੀ ਬਜਾਏ ਸੀਵਰੇਜ ਦੇ ਗੰਦੇ ਪਾਣੀ ਤੇ ਬਦਬੂ ਨਾਲ ਹੋ ਰਿਹਾ ਹੈ। ਸਥਾਨਕ ਦੁਕਾਨਦਾਰਾਂ ਅਨੁਸਾਰ ਪਿਛਲੇ 10 ਤੋਂ 15 ਦਿਨਾਂ ਤੋਂ ਬਣੀ ਇਸ ਸਮੱਸਿਆ ਕਾਰਨ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਜ਼ਾਰ ’ਚ ਸਡ਼ਕਾਂ ’ਤੇ ਫੈਲੇ ਗੰਦੇ ਪਾਣੀ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਇਸ ’ਚੋਂ ਲੰਘਣਾ ਪੈਂਦਾ ਹੈ। ਇਸ ਨਾਲ ਜਿੱਥੇ ਕੱਪਡ਼ੇ ਖ਼ਰਾਬ ਹੋਣ ਤੇ ਤਿਲਕ ਕੇ ਡਿੱਗਣ ਦਾ ਖ਼ਤਰਾ ਬਣਿਆ ਹੋਇਆ ਹੈ, ਉੱਥੇ ਹੀ ਬਦਬੂ ਕਾਰਨ ਵੀ ਲੋਕਾਂ ਨੂੰ ਮੁਸ਼ਕਲਾਂ ਆ ਰਹੀਆਂ ਹਨ। ਤਿਉਹਾਰਾਂ ਦੇ ਸੀਜ਼ਨ ਦੌਰਾਨ ਗਾਹਕਾਂ ਦੀ ਆਮਦ ਵਧਣ ਦੀ ਉਮੀਦ ਲਾਈ ਬੈਠੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਗੰਦਗੀ ਕਾਰਨ ਲੋਕ ਬਾਜ਼ਾਰ ਵਿਚ ਆਉਣ ਤੋਂ ਵੀ ਕਤਰਾ ਰਹੇ ਹਨ, ਜਿਸ ਦਾ ਸਿੱਧਾ ਅਸਰ ਉਨ੍ਹਾਂ ਦੇ ਕਾਰੋਬਾਰ ’ਤੇ ਪੈ ਰਿਹਾ ਹੈ। ਲੰਮੇ ਸਮੇਂ ਤੋਂ ਖਡ਼੍ਹੇ ਗੰਦੇ ਪਾਣੀ ਕਾਰਨ ਮੱਛਰਾਂ ਦੀ ਪੈਦਾਵਾਰ ਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵੀ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿਚੋਂ ਇੱਕ ਦੀ ਅਜਿਹੀ ਹਾਲਤ ਨਗਰ ਨਿਗਮ ਦੇ ਸਫ਼ਾਈ ਅਤੇ ਸੀਵਰੇਜ ਪ੍ਰਬੰਧਾਂ ’ਤੇ ਸਵਾਲ ਖਡ਼੍ਹੇ ਕਰਦੀ ਹੈ। ਦੁਕਾਨਦਾਰਾਂ ਤੇ ਸਥਾਨਕ ਲੋਕਾਂ ਦਾ ਦਾਅਵਾ ਹੈ ਕਿ ਇਸ ਸਮੱਸਿਆ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਹੈ, ਪਰ ਹਾਲੇ ਤੱਕ ਕੋਈ ਠੋਸ ਹੱਲ ਨਹੀਂ ਨਿਕਲਿਆ। ਉਨ੍ਹਾਂ ਸੁਆਲ ਕੀਤਾ ਕਿ ਜਦੋਂ ਮੁੱਖ ਬਾਜ਼ਾਰ ’ਚ ਕਈ ਦਿਨਾਂ ਤੋਂ ਸੀਵਰੇਜ ਦਾ ਪਾਣੀ ਸਡ਼ਕਾਂ ’ਤੇ ਫੈਲਿਆ ਹੋਇਆ ਹੈ ਤਾਂ ਸਬੰਧਿਤ ਅਧਿਕਾਰੀਆਂ ਵੱਲੋਂ ਇਸ ਨੂੰ ਦੂਰ ਕਰਨ ਲਈ ਤੁਰੰਤ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ। ਸਥਾਨਕ ਲੋਕਾਂ ਨੇ ਮੰਗ ਕੀਤੀ ਕਿ ਗਊਸ਼ਾਲਾ ਬਾਜ਼ਾਰ ’ਚ ਸੀਵਰੇਜ ਦੀ ਤੁਰੰਤ ਸਫ਼ਾਈ ਕਰਵਾ ਕੇ ਓਵਰਫ਼ਲੋ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ, ਤਾਂ ਜੋ ਦੁਕਾਨਦਾਰਾਂ ਅਤੇ ਖ਼ਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਨਾਨਕਿਆਂ ਤੋਂ ਆਪਣੇ ਪਿੰਡ ਜਾ ਰਹੇ 19 ਸਾਲਾ ਨੌਜਵਾਨ ਦੀ ਸਡ਼ਕ ਹਾਦਸੇ ਦੌਰਾਨ ਮੌਤ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਭਗਵਾਨ ਵਾਲਮੀਕ ਨੌਜਵਾਨ ਸਭਾ ਵਲੋਂ ਧਾਰਮਿਕ ਸਮਾਗਮ
Ad Position 24