28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਨਾਨਕਿਆਂ ਤੋਂ ਆਪਣੇ ਪਿੰਡ ਜਾ ਰਹੇ 19 ਸਾਲਾ ਨੌਜਵਾਨ ਦੀ ਸਡ਼ਕ ਹਾਦਸੇ ਦੌਰਾਨ ਮੌਤ

ਨਡਾਲਾ/ਭੁਲੱਥ, 27 ਅਕਤੂਬਰ (ਰਘਬਿੰਦਰ ਸਿੰਘ, ਮੇਹਰ ਚੰਦ ਸਿੱਧੂ)-ਅੱਜ ਸਵੇਰੇ ਕਰੀਬ 7:30 ਵਜੇ ਪਿੰਡ ਦਮੂਲੀਆਂ ਤੋਂ ਸੈਂਤਪੁਰ ਨੂੰ ਜਾਂਦੀ ਸੰਪਰਕ ਸਡ਼ਕ ’ਤੇ ਸਥਾਨਕ ਕਾਲਜ ਦੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਦੌਰਾਨ 19 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਰਪ੍ਰੀਤ ਸਿੰਘ (19) ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਦਬੁਰਜੀ, ਅੰਮ੍ਰਿਤਸਰ ਵਜੋਂ ਹੋਈ ਹੈ।

Ad Position 21
No active advertisement
ਅਜੀਤ ਡੈਸਕ 28-10-2026
ਨਡਾਲਾ/ਭੁਲੱਥ, 27 ਅਕਤੂਬਰ (ਰਘਬਿੰਦਰ ਸਿੰਘ, ਮੇਹਰ ਚੰਦ ਸਿੱਧੂ)-ਅੱਜ ਸਵੇਰੇ ਕਰੀਬ 7:30 ਵਜੇ ਪਿੰਡ ਦਮੂਲੀਆਂ ਤੋਂ ਸੈਂਤਪੁਰ ਨੂੰ ਜਾਂਦੀ ਸੰਪਰਕ ਸਡ਼ਕ ’ਤੇ ਸਥਾਨਕ ਕਾਲਜ ਦੀ ਬੱਸ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਦੌਰਾਨ 19 ਸਾਲਾ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਰਪ੍ਰੀਤ ਸਿੰਘ (19) ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਦਬੁਰਜੀ, ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਅਮਰਪ੍ਰੀਤ ਸਿੰਘ ਪਿਛਲੇ ਕਰੀਬ 15-20 ਦਿਨਾਂ ਤੋਂ ਪਿੰਡ ਰਾਏਪੁਰ ਪੀਰ ਬਖ਼ਸ਼ ਵਿਖੇ ਆਪਣੇ ਨਾਨਕੇ ਘਰ, ਮਾਮਾ ਕੇਹਰ ਸਿੰਘ ਕੋਲ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਅਮਰਪ੍ਰੀਤ ਸਿੰਘ ਅੰਮ੍ਰਿਤਸਰ ਵਿਖੇ ਇੱਕ ਕਾਰ ਏਜੰਸੀ ਵਿਚ ਨੌਕਰੀ ਕਰਦਾ ਸੀ ਅਤੇ ਅਕਸਰ ਆਪਣੇ ਨਾਨਕੇ ਪਿੰਡ ਰਾਏਪੁਰ ਪੀਰ ਬਖ਼ਸ਼ ਆਉਂਦਾ-ਜਾਂਦਾ ਰਹਿੰਦਾ ਸੀ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਕਰੀਬ 7:15 ਵਜੇ ਅਮਰਪ੍ਰੀਤ ਸਿੰਘ ਆਪਣੇ ਪਲਸਰ ਮੋਟਰਸਾਈਕਲ ਨੰਬਰ ਪੀ.ਬੀ. 02 ਬੀ.ਐੱਨ. 1752 ’ਤੇ ਸਵਾਰ ਹੋ ਕੇ ਨਾਨਕੇ ਘਰ ਤੋਂ ਆਪਣੇ ਪਿੰਡ ਦਬੁਰਜੀ (ਅੰਮ੍ਰਿਤਸਰ) ਲਈ ਰਵਾਨਾ ਹੋਇਆ ਸੀ। ਜਦੋਂ ਉਹ ਪਿੰਡ ਦਮੂਲੀਆਂ ਤੋਂ ਸੈਂਤਪੁਰ ਨੂੰ ਜਾਂਦੀ ਸੰਪਰਕ ਸਡ਼ਕ ’ਤੇ ਪਹੁੰਚਿਆ ਤਾਂ ਉਸ ਦੇ ਮੋਟਰਸਾਈਕਲ ਦੀ ਇੱਕ ਬੱਸ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਅਮਰਪ੍ਰੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਵਲੋਂ ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਨੇਡ਼ਲੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਿਊਟੀ ’ਤੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਪੂਰਥਲਾ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਇਸ ਸਬੰਧੀ ਥਾਣਾ ਭੁਲੱਥ ਦੇ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪੀਡ਼ਤ ਪਰਿਵਾਰ ਦੇ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਡ਼ਕ ਹਾਦਸੇ ’ਚ ਲਡ਼ਕੀ ਦੀ ਹੋਈ ਮੌਤ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਗਊਸ਼ਾਲਾ ਬਾਜ਼ਾਰ ’ਚ ਸੀਵਰੇਜ ਦਾ ਗੰਦਾ ਪਾਣੀ ਬਣਿਆ ਮੁਸੀਬਤ, ਤਿਉਹਾਰਾਂ ’ਤੇ ਖ਼ਰੀਦਦਾਰੀ ਕਰਨ ਆਉਣ ਵਾਲੇ ਪ੍ਰੇਸ਼ਾਨ
Ad Position 24