28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 27 ਅਕਤੂਬਰ (ਨਰੇਸ਼ ਹੈਪੀ)-ਨੌਜਵਾਨ ਏਕਤਾ ਕਲੱਬ, ਮੁਹੱਲਾ ਰਿਸ਼ੀ ਨਗਰ ਸੁਲਤਾਨਪੁਰ ਲੋਧੀ ਵੱਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਬੀਤੀ ਰਾਤ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ, ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਉਚੇਚੇ ਤੌਰ ਤੇ ਸ਼ਾਮਿਲ ਹੋਏ ਅਤੇ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ।

Ad Position 21
No active advertisement
ਅਜੀਤ ਡੈਸਕ 28-10-2026
ਸੁਲਤਾਨਪੁਰ ਲੋਧੀ, 27 ਅਕਤੂਬਰ (ਨਰੇਸ਼ ਹੈਪੀ)-ਨੌਜਵਾਨ ਏਕਤਾ ਕਲੱਬ, ਮੁਹੱਲਾ ਰਿਸ਼ੀ ਨਗਰ ਸੁਲਤਾਨਪੁਰ ਲੋਧੀ ਵੱਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸੰਗਤਾਂ ਦੇ ਸਹਿਯੋਗ ਨਾਲ ਬੀਤੀ ਰਾਤ ਧੂਮ ਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ, ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਉਚੇਚੇ ਤੌਰ ਤੇ ਸ਼ਾਮਿਲ ਹੋਏ ਅਤੇ ਸਮੂਹ ਸੰਗਤਾਂ ਨੂੰ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਦੀਆਂ ਵਧਾਈਆਂ ਦਿੱਤੀਆਂ। ਪ੍ਰਬੰਧਕ ਕਮੇਟੀ ਵੱਲੋਂ ਪਤਵੰਤਿਆਂ ਦਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਧਾਰਮਿਕ ਸਮਾਗਮ ਵਿਚ ਭਜਨ ਗਾਇਕ ਨਿਤਿਨ ਸੁਲਤਾਨ, ਦੀਪਕ ਕੁਮਾਰ ਅਤੇ ਸੇਠੀ ਸ਼ਾਹ ਨੇ ਭਗਵਾਨ ਵਾਲਮੀਕ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਨਾਲ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਸੰਦੀਪ ਕੌਰ ਚੀਮਾ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ ਤੇ ਦੀਪਕ ਧੀਰ ਰਾਜੂ, ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ ਕੌਂਸਲਰ ਪਵਨ ਕਨੌਜੀਆ, ਕੌਂਸਲਰ ਕਸ਼ਮੀਰ ਸਿੰਘ, ਸਾਬਕਾ ਕੌਂਸਲਰ ਜੁਗਲ ਕਿਸ਼ੋਰ ਕੋਹਲੀ, ਅਨਿਲ ਧੀਰ ਪੱਪਰੂ, ਸੰਗਮ ਚੀਮਾ ਯੂਥ ਪ੍ਰਧਾਨ, ਚੇਅਰਮੈਨ ਸੱਜਣ ਸਿੰਘ ਚੀਮਾ ਦੇ ਨਾਲ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਚੇਅਰਮੈਨ ਮਾਰਕੀਟ ਕਮੇਟੀ ਆਕਾਸ਼ਦੀਪ ਸਿੰਘ, ਸਾਬਕਾ ਪ੍ਰਧਾਨ ਨਗਰ ਕੌਂਸਲ ਦਿਨੇਸ਼ ਧੀਰ, ਕੌਂਸਲਰ ਜਤਿੰਦਰ ਸੇਠੀ, ਰਿੰਕੂ ਕੁਮਾਰ, ਨਵਪ੍ਰੀਤ ਸਿੰਘ, ਗੌਰਵ ਧੀਰ, ਜਗਜੀਤ ਸਿੰਘ ਜੱਗੀ ਜੈਨਪੁਰ, ਨੌਜਵਾਨ ਏਕਤਾ ਕਲੱਬ ਦੇ ਸੰਜੀਵ ਕੁਮਾਰ ਘਈ, ਅਸ਼ਵਨੀ ਕੁਮਾਰ, ਗਗਨ ਨਾਹਰ, ਸਨੀ ਨਾਹਰ, ਰਕੇਸ਼ ਸਹੋਤਾ, ਜਤਿਨ ਚੌਧਰੀ, ਕੁਨਾਲ ਸਹੋਤਾ, ਹਿਮਾਂਸ਼ੂ ਘਈ, ਨਿਸ਼ੁ, ਰਾਹੁਲ ਸਹੋਤਾ, ਐਡਵੋਕੇਟ ਸੁਮਿਤ ਸਹੋਤਾ, ਅਸ਼ਵਨੀ ਕੁਮਾਰ ਸਹੋਤਾ, ਰਣਜੀਤ ਸਹੋਤਾ, ਨਿਤਿਨ ਸਹੋਤਾ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦੇ ਲਗਾਏ ਮੁਫ਼ਤ ਜਾਂਚ ਕੈਂਪ ’ਚ 550 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਭਗਵਾਨ ਵਾਲਮੀਕਿ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ-ਰਾਜਬੰਸ ਕੌਰ ਰਾਣਾ
Ad Position 24