28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਰਾਲੀ ਸਾਡ਼ਨ ਦੀ ਰੋਕਥਾਮ ਲਈ ਖੇਤੀਬਾਡ਼ੀ ਵਿਭਾਗ ਨਡਾਲਾ ਵਲੋਂ ਵਿਸ਼ੇਸ਼ ਉਪਰਾਲੇ

ਨਡਾਲਾ, 27 ਅਕਤੂਬਰ (ਰਘਬਿੰਦਰ ਸਿੰਘ)-ਖੇਤੀਬਾਡ਼ੀ ਤੇ ਕਿਸਾਨ ਭਲਾਈ ਵਿਭਾਗ ਨਡਾਲਾ ਵਲੋਂ ਬਲਾਕ ਨਡਾਲਾ ਦੇ ਵੱਖ-ਵੱਖ ਪਿੰਡਾਂ ਵਿਚ ਪਰਾਲੀ ਸਾਡ਼ਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਿਥੇ ਜਾਗਰੂਕਤਾ ਵੈਨ ਰਾਹੀਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾਡ਼ਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ, ਉਥੇ ਹੀ ਕਿਸਾਨ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 28-10-2026
ਨਡਾਲਾ, 27 ਅਕਤੂਬਰ (ਰਘਬਿੰਦਰ ਸਿੰਘ)-ਖੇਤੀਬਾਡ਼ੀ ਤੇ ਕਿਸਾਨ ਭਲਾਈ ਵਿਭਾਗ ਨਡਾਲਾ ਵਲੋਂ ਬਲਾਕ ਨਡਾਲਾ ਦੇ ਵੱਖ-ਵੱਖ ਪਿੰਡਾਂ ਵਿਚ ਪਰਾਲੀ ਸਾਡ਼ਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਿਥੇ ਜਾਗਰੂਕਤਾ ਵੈਨ ਰਾਹੀਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾਡ਼ਨ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ, ਉਥੇ ਹੀ ਕਿਸਾਨ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਖੇਤੀਬਾਡ਼ੀ ਅਫ਼ਸਰ ਨਡਾਲਾ ਡਾ. ਸਤਨਾਮ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਪਰਾਲੀ ਸਾਡ਼ਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਪਰਾਲੀ ਸਾਡ਼ਨ ਨਾਲ ਵਾਤਾਵਰਨ, ਮਨੁੱਖੀ ਸਿਹਤ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਹੋਣ ਵਾਲੇ ਨੁਕਸਾਨ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਖੇਤਾਂ ’ਚ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਵਿਭਾਗ ਦੀਆਂ ਟੀਮਾਂ ਵਲੋਂ ਮੌਕੇ ’ਤੇ ਪਹੁੰਚ ਕੇ ਅੱਗ ਬੁਝਾਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ, ਤਾਂ ਜੋ ਅੱਗ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਰਾਲੀ ਸਾਡ਼ਨ ਦੀ ਸਮੱਸਿਆ ਦਾ ਹੱਲ ਕਿਸਾਨਾਂ ਤੇ ਖੇਤੀਬਾਡ਼ੀ ਵਿਭਾਗ ਦੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਤੇ ਆਉਣ ਵਾਲੀਆਂ ਪੀਡ਼੍ਹੀਆਂ ਦੇ ਸੁਰੱਖਿਅਤ ਭਵਿੱਖ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਮੁਹਿੰਮ ਵਿਚ ਖੇਤੀਬਾਡ਼ੀ ਵਿਭਾਗ ਦਾ ਸਹਿਯੋਗ ਕਰਨ।
Ad Position 22
No active advertisement
ਪਿਛਲੀ ਖ਼ਬਰ ਹਾਈਕੋਰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ’ਚ ਸੁਣਾਇਆ ਗਿਆ ਫ਼ੈਸਲਾ ਸ਼ਲਾਘਾਯੋਗ : ਜਸਵੰਤ ਵਿਰਲੀ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Ad Position 24