28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜੇ.ਸੀ.ਟੀ. ਫਲਾਈਓਵਰ ’ਤੇ 3 ਗੱਡੀਆਂ ਦੀ ਟੱਕਰ, ਕਾਰਾਂ ਨੁਕਸਾਨੀਆਂ; ਚਾਲਕਾਂ ਦਾ ਬਚਾਅ

ਫਗਵਾਡ਼ਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਜੇਸੀਟੀ ਫਲਾਈਓਵਰ ’ਤੇ ਮੰਗਲਵਾਰ ਸਵੇਰੇ ਤਿੰਨ ਗੱਡੀਆਂ ਦੀ ਆਪਸ ’ਚ ਟੱਕਰ ਹੋ ਗਈ। ਇਸ ਹਾਦਸੇ ’ਚ ਤਿੰਨੋਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਜਦਕਿ ਕਾਰ ਚਾਲਕਾਂ ਦਾ ਵਾਲ-ਵਾਲ ਬਚਾਅ ਹੋ ਗਿਆ।

Ad Position 21
No active advertisement
ਅਜੀਤ ਡੈਸਕ 28-10-2026
ਫਗਵਾਡ਼ਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਜੇਸੀਟੀ ਫਲਾਈਓਵਰ ’ਤੇ ਮੰਗਲਵਾਰ ਸਵੇਰੇ ਤਿੰਨ ਗੱਡੀਆਂ ਦੀ ਆਪਸ ’ਚ ਟੱਕਰ ਹੋ ਗਈ। ਇਸ ਹਾਦਸੇ ’ਚ ਤਿੰਨੋਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ, ਜਦਕਿ ਕਾਰ ਚਾਲਕਾਂ ਦਾ ਵਾਲ-ਵਾਲ ਬਚਾਅ ਹੋ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਕਾਰ ਦੇ ਏਅਰ ਬੈਗ ਵੀ ਖੁੱਲ੍ਹ ਗਏ। ਹਾਦਸੇ ’ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਕਾਰ ਚਾਲਕ ਸੰਦੀਪ ਨੇ ਦੱਸਿਆ ਕਿ ਉਹ ਆਪਣੀ ਸਵਿਫ਼ਟ ਕਾਰ ’ਚ ਜਲੰਧਰ ਵੱਲ ਜਾ ਰਹੇ ਸਨ। ਜਦੋਂ ਉਹ ਜੇਸੀਟੀ ਫਲਾਈਓਵਰ ’ਤੇ ਪਹੁੰਚੇ ਤਾਂ ਉਨ੍ਹਾਂ ਦੇ ਅੱਗੇ ਜਾ ਰਹੀ ਕਾਲੇ ਰੰਗ ਦੀ ਕਾਰ ਦੇ ਚਾਲਕ ਨੇ ਅਚਾਨਕ ਬਰੇਕ ਲਗਾ ਦਿੱਤੀ। ਇਸ ਕਾਰਨ ਉਨ੍ਹਾਂ ਦੀ ਕਾਰ ਅੱਗੇ ਜਾ ਰਹੀ ਗੱਡੀ ਨਾਲ ਟਕਰਾ ਗਈ। ਇਸੇ ਦੌਰਾਨ ਪਿੱਛੇ ਆ ਰਹੀ ਹੁੰਡਈ ਕਰੇਟਾ ਅਤੇ ਟਾਟਾ ਕੰਪਨੀ ਦੀ ਇੱਕ ਹੋਰ ਗੱਡੀ ਵੀ ਇਸ ਹਾਦਸੇ ਦੀ ਲਪੇਟ ਵਿਚ ਆ ਗਈ। ਟੱਕਰ ਕਾਰਨ ਤਿੰਨੋਂ ਗੱਡੀਆਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ। ਹਾਦਸੇ ਦੌਰਾਨ ਕਿਸੇ ਵੀ ਕਾਰ ਚਾਲਕ ਨੂੰ ਗੰਭੀਰ ਸੱਟ ਲੱਗਣ ਜਾਂ ਜਾਨੀ ਨੁਕਸਾਨ ਹੋਣ ਦੀ ਸੂਚਨਾ ਨਹੀਂ ਮਿਲੀ। ਹਾਲਾਂਕਿ, ਤਿੰਨ ਗੱਡੀਆਂ ਦੀ ਟੱਕਰ ਕਾਰਨ ਵਾਹਨਾਂ ਦਾ ਭਾਰੀ ਨੁਕਸਾਨ ਹੋਇਆ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਬਣਨ ਵਾਲੇ ਪਿੰਡ ਬਾਬੇ ਨਾਨਕ ਸੰਬੰਧੀ... ਅਗਲੀ ਖ਼ਬਰ ਹਾਈਕੋਰਟ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ’ਚ ਸੁਣਾਇਆ ਗਿਆ ਫ਼ੈਸਲਾ ਸ਼ਲਾਘਾਯੋਗ : ਜਸਵੰਤ ਵਿਰਲੀ
Ad Position 24