28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਦੇਸੀ ਪਿਸਟਲ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਸੁਭਾਨਪੁਰ, 27 ਅਕਤੂਬਰ (ਸਤਨਾਮ ਸਿੰਘ) ਥਾਣਾ ਸੁਭਾਨਪੁਰ ਪੁਲਿਸ ਨੇ ਅੱਡਾ ਸੁਭਾਨਪੁਰ ਵਿਖੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਇਕ ਦੇਸੀ ਪਿਸਟਲ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਐਸ.

Ad Position 21
No active advertisement
ਅਜੀਤ ਡੈਸਕ 28-10-2026
ਸੁਭਾਨਪੁਰ, 27 ਅਕਤੂਬਰ (ਸਤਨਾਮ ਸਿੰਘ) ਥਾਣਾ ਸੁਭਾਨਪੁਰ ਪੁਲਿਸ ਨੇ ਅੱਡਾ ਸੁਭਾਨਪੁਰ ਵਿਖੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਇਕ ਦੇਸੀ ਪਿਸਟਲ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਏ.ਐਸ.ਆਈ. ਮਨਦੀਪ ਸਿੰਘ ਪੁਲਿਸ ਪਾਰਟੀ ਸਮੇਤ ਅੱਡਾ ਸੁਭਾਨਪੁਰ ਮੌਜੂਦ ਸਨ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਏਕਮਜੀਤ ਸਿੰਘ ਉਰਫ ਗਾਂਧੀ ਪੁੱਤਰ ਗੁਰਨਾਮ ਸਿੰਘ ਵਾਸੀ ਮੁਹੱਲਾ ਸੰਤਪੁਰਾ ਕਪੂਰਥਲਾ ਜੋ ਅੱਜ ਆਪਣੇ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਪੂਰਥਲਾ ਤੋਂ ਨਡਾਲਾ ਵੱਲ ਨੂੰ ਜਾ ਰਿਹਾ ਹੈ। ਜੇਕਰ ਨਾਕਾਬੰਦੀ ਕਰਕੇ ਉਸਨੂੰ ਕਾਬੂ ਕੀਤਾ ਜਾਵੇ ਤਾਂ ਉਸ ਕੋਲੋਂ ਅਸਲ੍ਹਾ ਬਰਾਮਦ ਹੋ ਸਕਦਾ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਨਾਕਾਬੰਦੀ ਕਰਕੇ ਏਕਮਜੀਤ ਸਿੰਘ ਉਰਫ ਗਾਂਧੀ ਨੂੰ ਕਾਬੂ ਕਰਕੇ ਉਸ ਪਾਸੋਂ ਤਲਾਸ਼ੀ ਦੌਰਾਨ ਇਕ ਦੇਸੀ ਪਿਸਟਲ 32 ਬੋਰ ਬਿਨਾ ਮਾਰਕਾ ਸਮੇਤ ਮੈਗਜ਼ੀਨ ਤੇ ਇਕ ਜਿੰਦਾ ਰੌਂਦ ਤੇ ਇਕ ਮੋਟਰਸਾਈਕਲ ਬਿਨਾਂ ਨੰਬਰੀ ਬਰਾਮਦ ਕੀਤਾ। ਜਿਸ ਤਹਿਤ ਉਸ ਵਿਰੁੱਧ ਥਾਣਾ ਸੁਭਾਨਪੁਰ ਵਿਖੇ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਮਨਦੀਪ ਨਾਹਰ ਨੇ ਦੱਸਿਆ ਕਿ ਕਥਿਤ ਦੋਸ਼ੀ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਜਿਸਤੋਂ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਫਗਵਾਡ਼ਾ ਹਲਕੇ ’ਚ ਤਿਉਹਾਰਾਂ ਦੇ ਦਿਨਾਂ ’ਚ ਨਕਲੀ ਮਠਿਆਈਆਂ ਦੀ ਭਰਮਾਰ ਪਿੰਡਾਂ ਦੇ ਲੋਕ ਫੂਡ ਸੇਫ਼ਟੀ ਅਧਿਕਾਰੀ ਖ਼ਿਲਾਫ਼ ਜਲ... ਅਗਲੀ ਖ਼ਬਰ ਬੋਲੈਰੋ ਦੀ ਟੱਕਰ ਤੋਂ ਬਾਅਦ ਵਾਹਨ ਹੇਠਾਂ ਆਉਣ ਕਾਰਨ ਬੱਚੀ ਦੀ ਮੌਤ ਚਹੇੜੂ ਨੇੜੇ ਜੀ.ਟੀ. ਰੋਡ ’ਤੇ ਵਾਪਰਿਆ ਭਿਆਨਕ ਹਾਦਸ...
Ad Position 24