28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ-ਡੀ.ਐਸ.ਪੀ. ਜੋਗਿੰਦਰਪਾਲ

ਕਪੂਰਥਲਾ, 27 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਹਰਪ੍ਰੀਤ ਸਿੰਘ ਮੰਡੇਰ ਐਸ. ਐਸ.

Ad Position 21
No active advertisement
ਅਜੀਤ ਡੈਸਕ 28-10-2026
ਕਪੂਰਥਲਾ, 27 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਹਰਪ੍ਰੀਤ ਸਿੰਘ ਮੰਡੇਰ ਐਸ.ਐਸ.ਪੀ. ਵਿਜੀਲੈਂਸ ਬਿਊਰੋ ਰੇਂਜ ਜਲੰਧਰ ਦੀਆਂ ਹਦਾਇਤਾਂ ਅਨੁਸਾਰ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਜੀਲੈਂਸ ਬਿਊਰੋ ਵਲੋਂ 1 ਨਵੰਬਰ ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਉਣ ਦੇ ਸਬੰਧ ’ਚ ਅੱਜ ਡਿਪਟੀ ਕਮਿਸ਼ਨਰ ਕਪੂਰਥਲਾ ਦਫ਼ਤਰ ਦੇ ਮੀਟਿੰਗ ਹਾਲ ’ਚ ਜੋਗਿੰਦਰਪਾਲ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ ਕਪੂਰਥਲਾ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਭ੍ਰਿਸ਼ਟਾਚਾਰ ਦੀ ਰੋਕਥਾਮ ਲਈ ਸਹੁੰ ਚੁਕਾਈ ਗਈ। ਇਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ, ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਸੇਵਾਵਾਂ ਨਿਭਾਉਣ ਤੇ ਭ੍ਰਿਸ਼ਟਾਚਾਰ ਵਿਰੁੱਧ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਦਾ ਪ੍ਰਣ ਲਿਆ। ਇਸ ਮੌਕੇ ਬੋਲਦਿਆਂ ਜੋਗਿੰਦਰਪਾਲ ਨੇ ਕਿਹਾ ਕਿ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ, ਇਮਾਨਦਾਰੀ ਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਚੌਕਸੀ ਵਿਭਾਗ ਦੀ ਇੰਸਪੈਕਟਰ ਪ੍ਰੀਤੀ ਵੰਸ਼, ਡੀ.ਸੀ. ਦਫ਼ਤਰ ਯੂਨੀਅਨ ਕਪੂਰਥਲਾ ਦੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜੇਕਰ ਭਾਰਤ ’ਚ ਦਾਖਲਾ ਕਾਨੂੰਨੀ ਹੈ ਤਾਂ ਵਿਦੇਸ਼ੀ ਨਾਗਰਿਕ ਨੂੰ ਯੂ.ਏ.ਪੀ.ਏ. ਤਹਿਤ ਜ਼ਮਾਨਤ ਦਿੱਤੀ ਜਾ ਸਕਦੀ ਹੈ-ਸੁਪਰੀਮ... ਅਗਲੀ ਖ਼ਬਰ ਘਰੇਲੂ ਝਗਡ਼ੇ ਕਾਰਨ ਔਰਤ ਨੇ ਜ਼ਹਿਰੀਲੀ ਚੀਜ਼ ਖਾਧੀ
Ad Position 24