29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਪਿਛਲੇ ਤਿੰਨ ਦਿਨਾਂ ਤੋਂ ਵਾਰਡ 4 ਦੇ ਵੱਖ-ਵੱਖ ਮੁਹੱਲਿਆਂ ’ਚ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਮਿਲਣ ਕਾਰਨ ਲੋਕ ਪ੍ਰੇਸ਼ਾਨ

ਕਪੂਰਥਲਾ, 28 ਅਕਤੂਬਰ (ਅਮਰਜੀਤ ਕੋਮਲ)-ਨਗਰ ਨਿਗਮ ਦੇ ਵਾਰਡ ਨੰਬਰ 4 ਦੇ ਮੁਹੱਲਾ ਜੱਟਪੁਰਾ, ਨਵੀਂ ਆਬਾਦੀ, ਆਦਰਸ਼ ਕਲੋਨੀ, ਸੰਤ ਨਗਰ ਤੇ ਗੋਬਿੰਦ ਨਗਰ ਵਿਚ ਪਿਛਲੇ ਤਿੰਨ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਇਨ੍ਹਾਂ ਮੁਹੱਲਿਆਂ ਦੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਦੇ ਪ੍ਰਮੁੱਖ ਕਾਂਗਰਸ ਆਗੂ ਬਲਬੀਰ ਸਿੰਘ ਡੀ.

Ad Position 21
No active advertisement
ਅਜੀਤ ਡੈਸਕ 29-10-2026
ਕਪੂਰਥਲਾ, 28 ਅਕਤੂਬਰ (ਅਮਰਜੀਤ ਕੋਮਲ)-ਨਗਰ ਨਿਗਮ ਦੇ ਵਾਰਡ ਨੰਬਰ 4 ਦੇ ਮੁਹੱਲਾ ਜੱਟਪੁਰਾ, ਨਵੀਂ ਆਬਾਦੀ, ਆਦਰਸ਼ ਕਲੋਨੀ, ਸੰਤ ਨਗਰ ਤੇ ਗੋਬਿੰਦ ਨਗਰ ਵਿਚ ਪਿਛਲੇ ਤਿੰਨ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਇਨ੍ਹਾਂ ਮੁਹੱਲਿਆਂ ਦੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਰਡ ਦੇ ਪ੍ਰਮੁੱਖ ਕਾਂਗਰਸ ਆਗੂ ਬਲਬੀਰ ਸਿੰਘ ਡੀ.ਸੀ., ਨਰੇਸ਼ ਗੁਪਤਾ ਤੇ ਰਾਜੂ ਨੇ ਦੱਸਿਆ ਕਿ ਉਹ ਪਾਣੀ ਦੀ ਸਪਲਾਈ ਦੀ ਮੰਗ ਨੂੰ ਲੈ ਕੇ ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਨੂੰ ਮੰਗ ਪੱਤਰ ਦੇ ਕੇ ਮੰਗ ਕਰ ਚੁੱਕੇ ਹਨ ਕਿ ਵਾਰਡ ਨੰਬਰ 4 ਵਿਚ ਪੈਂਦੇ ਇਨ੍ਹਾਂ ਮੁਹੱਲਿਆਂ ਵਿਚ ਪਾਣੀ ਦੀ ਸਪਲਾਈ ਤੁਰੰਤ ਬਹਾਲ ਕੀਤੀ ਜਾਵੇ ਤੇ ਜਿੰਨਾ ਚਿਰ ਪਾਣੀ ਦੀ ਸਪਲਾਈ ਬਹਾਲ ਨਹੀਂ ਹੁੰਦੀ, ਉਦੋਂ ਤੱਕ ਪ੍ਰਭਾਵਿਤ ਖੇਤਰਾਂ ਵਿਚ ਪਾਣੀ ਦੇ ਟੈਂਕਰਾਂ ਦਾ ਪ੍ਰਬੰਧ ਕੀਤਾ ਜਾਵੇ। ਇਸੇ ਦੌਰਾਨ ਹੀ ਬਲਬੀਰ ਸਿੰਘ ਡੀ.ਸੀ. ਨੇ ਕਪੂਰਥਲਾ ਹਲਕੇ ਦੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਧਿਆਨ ਵਿਚ ਪਾਣੀ ਦੀ ਸਪਲਾਈ ਨਾ ਮਿਲਣ ਦਾ ਮਾਮਲਾ ਉਠਾਇਆ। ਉਨ੍ਹਾਂ ਮੁਹੱਲੇ ਦੇ ਲੋਕਾਂ ਦੀ ਮੁਸ਼ਕਿਲ ਨੂੰ ਮੁੱਖ ਰੱਖਦਿਆਂ ਨਿੱਜੀ ਤੌਰ ’ਤੇ ਪਾਣੀ ਦੇ ਟੈਂਕਰ ਭੇਜ ਕੇ ਪਾਣੀ ਮੁਹੱਈਆ ਕਰਵਾਇਆ। ਮੁਹੱਲਾ ਵਾਸੀਆਂ ਨੇ ਰਾਣਾ ਗੁਰਜੀਤ ਸਿੰਘ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਵਲੋਂ ਪਾਣੀ ਦਾ ਟੈਂਕਰ ਭੇਜੇ ਜਾਣ ਕਾਰਨ ਉਨ੍ਹਾਂ ਨੂੰ ਰਾਹਤ ਮਿਲੀ ਹੈ। ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਖ਼ਰਾਬ ਪਏ ਪੰਪ ਦੀ ਬਿਨ੍ਹਾਂ ਦੇਰੀ ਮੁਰੰਮਤ ਕਰਵਾ ਕੇ ਮੁਹੱਲੇ ਵਿਚ ਪਾਣੀ ਦੀ ਸਪਲਾਈ ਬਹਾਲ ਕਰਵਾ ਕੇ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ। ‘ਅਜੀਤ’ ਵਲੋਂ ਬਲਬੀਰ ਸਿੰਘ ਡੀ.ਸੀ ਨਾਲ ਸੰਪਰਕ ਕੀਤੇ ਜਾਣ ’ਤੇ ਉਨ੍ਹਾਂ ਕਿਹਾ ਕਿ ਉਹ ਨਗਰ ਨਿਗਮ ਦੀ ਕਮਿਸ਼ਨਰ ਨੂੰ ਮਿਲ ਕੇ ਇਸ ਸਮੱਸਿਆ ਤੋਂ ਜਾਣੂ ਕਰਵਾ ਚੁੱਕੇ ਹਨ, ਪਰ ਅਜੇ ਤੱਕ ਉਨ੍ਹਾਂ ਦੀ ਇਹ ਸਮੱਸਿਆ ਹੱਲ ਨਹੀਂ ਹੋਈ, ਕਿਉਂਕਿ ਦੇਵੀ ਤਲਾਬ ਦੇ ਨੇਡ਼ੇ ਸ਼ੀਤਲਾ ਮੰਦਿਰ ਕੋਲ ਲੱਗਾ ਪੰਪ ਬੀਤੇ ਐਤਵਾਰ ਤੋਂ ਖ਼ਰਾਬ ਪਿਆ ਹੈ ਤੇ ਅੱਜ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਵੀ ਪਾਣੀ ਦੀ ਸਮੱਸਿਆ ਜਿਉਂ ਦੀ ਤਿਉਂ ਹੀ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਸ਼ਾਮ ਤੱਕ ਪੰਪ ਦੀ ਮੁਰੰਮਤ ਕਰਕੇ ਪਾਣੀ ਦੀ ਸਪਲਾਈ ਬਹਾਲ ਨਾ ਕੀਤੀ ਗਈ ਤਾਂ ਕੱਲ੍ਹ ਕਰਵਾ ਚੌਥ ਵਾਲੇ ਦਿਨ ਵੀ ਮੁਹੱਲੇ ਦੇ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ। ਦੱਸਿਆ ਜਾਂਦਾ ਹੈ ਕਿ ਨਗਰ ਨਿਗਮ ਨਾਲ ਸਬੰਧਿਤ ਮੁਲਾਜ਼ਮ ਪੰਪ ਦੀ ਮੁਰੰਮਤ ਵਿਚ ਜੁਟੇ ਹੋਏ ਹਨ, ਪਰ ਅਜੇ ਤੱਕ ਪਾਣੀ ਦੀ ਸਪਲਾਈ ਬਹਾਲ ਨਹੀਂ ਹੋ ਸਕੀ।
Ad Position 22
No active advertisement
ਪਿਛਲੀ ਖ਼ਬਰ ਧਾਲੀਵਾਲ ਬੇਟ ਦੇ ਸਰਕਾਰੀ ਸਕੂਲ ਵਿਚ ਪਰਾਲੀ ਨਾ ਸਾਡ਼ਨ ਬਾਰੇ ਲੇਖ ਭਾਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਮਾਲ ਰੋਡ ’ਤੇ ਰੋਸ ਵਿਖ...
Ad Position 24