ਅਣਪਛਾਤੇ ਵਾਹਨ ਵਲੋਂ ਫੇਟ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ 2 ਬੱਚੇ ਜ਼ਖਮੀ
ਕਪੂਰਥਲਾ, 29 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਮੁੰਡੀ ਮੋਡ਼ ਨਜ਼ਦੀਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਦੋ ਬੱਚਿਆਂ ਨੂੰ ਫੇਟ ਮਾਰੇ ਜਾਣ ਕਾਰਨ ਦੋਵੇਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ.
ਕਪੂਰਥਲਾ, 29 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਮੁੰਡੀ ਮੋਡ਼ ਨਜ਼ਦੀਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਦੋ ਬੱਚਿਆਂ ਨੂੰ ਫੇਟ ਮਾਰੇ ਜਾਣ ਕਾਰਨ ਦੋਵੇਂ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਨਵਜੋਤ ਸਿੰਘ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਮੁੰਡੀ ਅਤੇ ਉਸਦਾ ਸਾਥੀ ਅਸ਼ੀਸ਼ ਪੁੱਤਰ ਸਤਪਾਲ ਵਾਸੀ ਪਿੰਡ ਦਾਨਾ ਨੂੰ ਉਨ੍ਹਾਂ ਦੇ ਪਰਿਵਾਰਕ ਮੈਂਬਰ ਜ਼ਖਮੀ ਹਾਲਤ ਵਿਚ ਲੈ ਕੇ ਆਏ ਸਨ। ਪਰਿਵਾਰਕ ਮੈਂਬਰਾਂ ਮੁਤਾਬਿਕ ਉਨ੍ਹਾਂ ਦੇ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਵਲੋਂ ਫੇਟ ਮਾਰੇ ਜਾਣ ਕਾਰਨ ਦੋਵੇਂ ਜ਼ਖਮੀ ਹੋਏ ਸਨ, ਜਿਨ੍ਹਾਂ ਦੀ ਹਾਲਤ ਗੰਭੀਰ ਹੋਣ ਕਾਰਨ ਮੁੱਢਲੇ ਇਲਾਜ ਤੋਂ ਬਾਅਦ ਮੈਡੀਕਲ ਕਾਲਜ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।