ਅਕਾਲ ਅਕੈਡਮੀ ਇੰਟਰਨੈਸ਼ਨਲ ਦੇ 8 ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ
ਸੁਲਤਾਨਪੁਰ ਲੋਧੀ, 29 ਅਕਤੂਬਰ (ਨਰੇਸ਼ ਹੈਪੀ)-ਬੱਚਿਆਂ ਵਿੱਚ ਕਿਤਾਬੀ ਗਿਆਨ ਦੇ ਨਾਲ ਨਾਲ ਨੈਤਿਕ ਗੁਣਾਂ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ ਇਸੇ ਨੂੰ ਮੁੱਖ ਰੱਖਦੇ ਹੋਏ ਪ੍ਰਿੰਸੀਪਲ ਗਗਨਦੀਪ ਕੌਰ ਦੀ ਯੋਗ ਅਗਵਾਈ ਅਤੇ ਸਹਿਜ ਪਾਠ ਸੇਵਾ ਸੁਸਾਇਟੀ ਦੇ ਯੋਗਦਾਨ ਨਾਲ ਅਕਾਲ ਅਕੈਡਮੀ ਇੰਟਰਨੈਸ਼ਨਲ ਸੁਲਤਾਨਪੁਰ ਲੋਧੀ ਦੇ 8 ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਸਹਿਜ ਪਾਠ ਸੇਵਾ ਸੁਸਾਇਟੀ ਦੇ ਬਹੁਤ ਹੀ ਸੁਲਝੇ ਹੋਏ ਅਤੇ ਤਜਰਬੇਕਾਰ ਲੈਕਚਰਾਰ ਦਿਲਬਾਗ ਸਿੰਘ ਅਤੇ ਹਰਪ੍ਰੀਤ ਕੌਰ ਵਲੋਂ ਬੱਚਿਆਂ ਨੂੰ ਆਪਣੇ ਬੌਧਿਕ ਅਤੇ ਆਤਮਿਕ ਵਿਕਾਸ ਲਈ ਇਕ ਸੈਮੀਨਾਰ ਦੁਆਰਾ ਪ੍ਰੇਰਿਤ ਕੀਤਾ ਗਿਆ ਸੀ।
ਸੁਲਤਾਨਪੁਰ ਲੋਧੀ, 29 ਅਕਤੂਬਰ (ਨਰੇਸ਼ ਹੈਪੀ)-ਬੱਚਿਆਂ ਵਿੱਚ ਕਿਤਾਬੀ ਗਿਆਨ ਦੇ ਨਾਲ ਨਾਲ ਨੈਤਿਕ ਗੁਣਾਂ ਦਾ ਹੋਣਾ ਵੀ ਬਹੁਤ ਜ਼ਰੂਰੀ ਹੈ ਇਸੇ ਨੂੰ ਮੁੱਖ ਰੱਖਦੇ ਹੋਏ ਪ੍ਰਿੰਸੀਪਲ ਗਗਨਦੀਪ ਕੌਰ ਦੀ ਯੋਗ ਅਗਵਾਈ ਅਤੇ ਸਹਿਜ ਪਾਠ ਸੇਵਾ ਸੁਸਾਇਟੀ ਦੇ ਯੋਗਦਾਨ ਨਾਲ ਅਕਾਲ ਅਕੈਡਮੀ ਇੰਟਰਨੈਸ਼ਨਲ ਸੁਲਤਾਨਪੁਰ ਲੋਧੀ ਦੇ 8 ਬੱਚਿਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਸਹਿਜ ਪਾਠ ਸੇਵਾ ਸੁਸਾਇਟੀ ਦੇ ਬਹੁਤ ਹੀ ਸੁਲਝੇ ਹੋਏ ਅਤੇ ਤਜਰਬੇਕਾਰ ਲੈਕਚਰਾਰ ਦਿਲਬਾਗ ਸਿੰਘ ਅਤੇ ਹਰਪ੍ਰੀਤ ਕੌਰ ਵਲੋਂ ਬੱਚਿਆਂ ਨੂੰ ਆਪਣੇ ਬੌਧਿਕ ਅਤੇ ਆਤਮਿਕ ਵਿਕਾਸ ਲਈ ਇਕ ਸੈਮੀਨਾਰ ਦੁਆਰਾ ਪ੍ਰੇਰਿਤ ਕੀਤਾ ਗਿਆ ਸੀ। ਜਿਸ ਵਿੱਚ ਦਿਲਬਾਗ ਸਿੰਘ ਵਲੋਂ ਸਿੱਖ ਧਰਮ ਵਿੱਚ ਅੰਮ੍ਰਿਤ ਛਕਣ ਤੇ ਪੰਜਾਂ ਕਕਾਰਾਂ ਦੀ ਮਹਾਨਤਾ ਤੇ ਮਹੱਤਤਾ ਤੋਂ ਵੀ ਸਭ ਨੂੰ ਜਾਣੂ ਕਰਵਾਇਆ ਤੇ ਸਭ ਨੂੰ ਅੰਮ੍ਰਿਤ ਛਕਣ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਤੋਂ ਸੇਧ ਲੈਂਦੇ ਹੋਏ ਅਕਾਲ ਅਕੈਡਮੀ ਇੰਟਰਨੈਸ਼ਨਲ,ਸੁਲਤਾਨਪੁਰ ਲੋਧੀ ਦੇ 8 ਬੱਚਿਆਂ ਅੰਮ੍ਰਿਤਪਾਲ ਸਿੰਘ, ਗੁਰਮਿਹਰ ਸਿੰਘ, ਭਵਨੂਰ ਸਿੰਘ, ਮਨਵੀਰ ਸਿੰਘ, ਏਕਮਪ੍ਰੀਤ ਸਿੰਘ, ਰਾਜਵੀਰ ਸਿੰਘ, ਮਨਰੂਪ ਕੌਰ ਅਤੇ ਦਵਿੰਦਰ ਸਿੰਘ ਨੇ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਤੋਂ ਪੰਜ ਪਿਆਰਿਆਂ ਦੀ ਰਹਿਨੁਮਾਈ ਵਿੱਚ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਪ੍ਰਿੰਸੀਪਲ ਗਗਨਦੀਪ ਕੌਰ ਵੱਲੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲੇ ਇਹਨਾਂ ਇਹਨਾਂ 8 ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਅਕਾਲ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਜੱਜ ਵਲੋਂ ਪ੍ਰਿੰਸੀਪਲ ਗਗਨਦੀਪ ਕੌਰ ਦਾ ਅਜਿਹੇ ਵਿਸ਼ੇਸ਼ ਪ੍ਰਕਾਰ ਦੇ ਸੈਮੀਨਾਰ ਕਰਵਾਉਣ ਦੀ ਬਹੁਤ ਸ਼ਲਾਘਾ ਕੀਤੀ ਗਈ।