29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਪੂਰਨਮਾਸ਼ੀ ਦਾ ਤਿਉਹਾਰ ਮਨਾਇਆ

ਹੁਸੈਨਪੁਰ, 29 ਅਕਤੂਬਰ (ਤਰਲੋਚਨ ਸਿੰਘ ਸੋਢੀ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦੇ ਤਿਉਹਾਰ ਸਬੰਧੀ ਵਿਸ਼ਾਲ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ਼ਾਮ ਨੂੰ ਸੁਖਮਨੀ ਸਤਿਸੰਗ ਜਥਾ ਬੀਬੀਆਂ ਦਾ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ ਗਏ।

Ad Position 21
No active advertisement
ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਵਿਖੇ ਸਭਾ ਦੇ ਆਗੂ ਕਥਾਵਾਚਕ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਜਸਵਿੰਦਰ ਸਿੰਘ, ਸੈਕਟਰੀ ਨਰੇਸ਼ ਕੁਮਾਰ, ਸੰਧੂਰਾ ਸਿੰਘ, ਹਰਦੀਪ ਸਿੰਘ ਤੇ ਹੋਰ। ਤਸਵੀਰ: ਸੋਢੀ 30-10-2026
ਹੁਸੈਨਪੁਰ, 29 ਅਕਤੂਬਰ (ਤਰਲੋਚਨ ਸਿੰਘ ਸੋਢੀ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਨਮਾਸ਼ੀ ਦੇ ਤਿਉਹਾਰ ਸਬੰਧੀ ਵਿਸ਼ਾਲ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਸ਼ਾਮ ਨੂੰ ਸੁਖਮਨੀ ਸਤਿਸੰਗ ਜਥਾ ਬੀਬੀਆਂ ਦਾ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵਲੋਂ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਬਾਅਦ ਕਥਾਵਾਚਕ ਗਿਆਨੀ ਗੁਰਦਿੱਤ ਸਿੰਘ ਗੁਲਾਬ ਗਡ਼੍ਹ ਵਾਲਿਆਂ ਨੇ ਵਿਆਖਿਆ ਕਰਦਿਆਂ ਇਕੱਤਰ ਵੱਡੀ ਗਿਣਤੀ ਵਿਚ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਗੁਰਬਾਣੀ ਹੀ ਮਨੁੱਖ ਦਾ ਮੂਲ ਆਧਾਰ ਹੈ ਅਤੇ ਗੁਰਬਾਣੀ ਹੀ ਜੀਵਨ ਜਿਊਣ ਲਈ ਜਾਂਚ ਸਿਖਾਉਂਦੀ ਹੈ। ਇਸੇ ਦੌਰਾਨ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਦੇ ਆਗੂਆਂ ਵਲੋਂ ਜਿੱਥੇ ਕਥਾ ਵਾਚਕ ਅਤੇ ਗੁਰੂ ਘਰ ਦੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਉਥੇ ਗੁਰੂ ਘਰ ਵਿਚ ਚੱਲ ਰਹੀ ਰੰਗ ਰੋਗਨ ਦੀ ਸੇਵਾ ਵਿਚ ਹਿੱਸਾ ਪਾਉਣ ਵਾਲਿਆਂ ਦਾ ਧੰਨਵਾਦ ਕੀਤਾ ਅਤੇ ਬਾਕੀ ਸੰਗਤਾਂ ਨੂੰ ਵੱਧ ਚਡ਼੍ਹਕੇ ਗੁਰੂ ਘਰ ਵਿਚ ਸੇਵਾ ਕਰਨ ਲਈ ਅਪੀਲ ਕੀਤੀ। ਇਸ ਸਮਾਗਮ ਨੂੰ ਸਫਲ ਬਣਾਉਣ ਵਿਚ ਪ੍ਰਧਾਨ ਜਸਵਿੰਦਰ ਸਿੰਘ, ਸੈਕਟਰੀ ਨਰੇਸ਼ ਕੁਮਾਰ, ਕੈਸ਼ੀਅਰ ਪ੍ਰਿਥੀ ਸਿੰਘ, ਸੰਧੂਰਾ ਸਿੰਘ, ਸਾਬਕਾ ਪ੍ਰਧਾਨ ਹਰਬੰਸ ਸਿੰਘ, ਵੈਦ ਪ੍ਰਕਾਸ਼, ਦਵਿੰਦਰ ਸਿੰਘ, ਵਿੱਕੀ ਕੁਮਾਰ, ਸਾਬਕਾ ਪ੍ਰਧਾਨ ਹਰਦੀਪ ਸਿੰਘ, ਵੀਰ ਸਿੰਘ, ਮਨਪ੍ਰੀਤ ਸਿੰਘ, ਸਤਪਾਲ ਗੁਰਦਾਸਪੁਰੀ, ਮਹਿੰਦਰ ਸਿੰਘ, ਤਰਲੋਚਨ ਸਿੰਘ, ਬਹਾਦਰ ਸਿੰਘ, ਗੁਰਸੇਵਕ ਸਿੰਘ, ਮਨਮੋਹਣ ਲਾਲ, ਰਜਿੰਦਰ ਸਿੰਘ, ਦਲਜੀਤ ਸਿੰਘ, ਤਰਸੇਮ ਸਿੰਘ, ਰੂਪ ਲਾਲ, ਰਣਜੀਤ ਸਿੰਘ, ਜਸਪਾਲ ਸਿੰਘ, ਜਗਜੀਵਨ ਰਾਮ, ਹਰਵਿੰਦਰ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਮੁੱਖ ਸਿੰਘ, ਕਰਮ ਚੰਦ, ਪਰਮਜੀਤ ਲਾਲ ਰੱਤੂ, ਸਤਵੰਤ ਸਿੰਘ, ਰਾਮਪਾਲ, ਮੰਗਤ ਸਿੰਘ, ਅਨੂਪ ਸਿੰਘ ਅਤੇ ਸਮੂਹ ਸੰਗਤਾਂ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਦਰਬਾਰ ਮੌਲਾ ਅਲੀ ਵਿਖੇ 20ਵਾਂ ਸਾਲਾਨਾ ਦੋ ਰੋਜ਼ਾ ਮੇਲਾ ਸ਼ਰਧਾ ਤੇ ਉਤਸ਼ਾਹ ਨਾਲ ਸਮਾਪਤ ਅਗਲੀ ਖ਼ਬਰ ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ
Ad Position 24