ਵਿਜੀਲੈਂਸ ਜਾਗਰੂਕਤਾ ਹਫ਼ਤੇ ਸੰਬੰਧੀ ਫੱਤੂਢੀਂਗਾ ਕਾਲਜ ’ਚ ਵਿਦਿਆਰਥਣਾਂ ਤੇ ਸਟਾਫ਼ ਨੂੰ ਸਹੁੰ ਚੁਕਾਈ
ਕਪੂਰਥਲਾ, 29 ਅਕਤੂਬਰ (ਵਿ. ਪ੍ਰ.)
ਕਪੂਰਥਲਾ, 29 ਅਕਤੂਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲਡ਼ਕੀਆਂ ਫੱਤੂਢੀਂਗਾ ਵਿਚ ਵਿਜੀਲੈਂਸ ਜਾਗਰੂਕਤਾ ਹਫ਼ਤਾ 2026 ਤਹਿਤ ਵਿਦਿਆਰਥਣਾਂ ਤੇ ਸਟਾਫ਼ ਨੂੰ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਦੀ ਸਹੁੰ ਚੁਕਾਈ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਿਹਾ ਕਿ ਵਿਦਿਆਰਥਣਾਂ ਨੇ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕੰਮ ਕਰਨ ਦੀ ਸਹੁੰ ਚੁੱਕਦਿਆਂ ਆਪਣੇ ਨਿੱਜੀ ਤੇ ਪੇਸ਼ਾਵਰ ਜੀਵਨ ਵਿਚ ਨੈਤਿਕ ਸਿਧਾਂਤਾਂ ਦੀ ਪਾਲਣਾ ਕਰਨ ਤੇ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੰਕਲਪ ਲਿਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਤੇ ਕਾਲਜ ਦੇ ਸਟਾਫ਼ ਵਿਚ ਨੈਤਿਕ ਕਦਰਾਂ, ਕੀਮਤਾਂ ਨੂੰ ਮਜ਼ਬੂਤ ਕਰਨਾ ਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਣਾ ਕਰਨ ਲਈ ਜਾਗਰੂਕਤਾ ਪੈਦਾ ਕਰਨਾ ਸੀ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਕਾਲਜ ਦੇ ਐਨ.ਐਸ. ਵਿਭਾਗ ਦੀ ਇੰਚਾਰਜ ਪ੍ਰੋ. ਕੁਲਦੀਪ ਕੌਰ ਨੇ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਵਿਦਿਆਰਥਣਾਂ ਤੇ ਸਟਾਫ਼ ਮੈਂਬਰਾਂ ਨੂੰ ਇਮਾਨਦਾਰੀ, ਪਾਰਦਰਸ਼ਤਾ ਤੇ ਜਵਾਬਦੇਹੀ ਦੇ ਮਹੱਤਵ ਬਾਰੇ ਜਾਣੂ ਕਰਾਇਆ।