ਸੂਬੇਦਾਰ ਜਗਜੀਤ ਸਿੰਘ ਨਮਿਤ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਬੇਗੋਵਾਲ ’ਚ ਕੀਰਤਨ ਤੇ ਅੰਤਿਮ ਅਰਦਾਸ
ਬੇਗੋਵਾਲ, 30 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਾਮਾਦ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਬੇਗੋਵਾਲ ਵਿਖੇ ਦੀਵਾਨ ਸਜਾਏ ਗਏ। ਜਿੱਥੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।
ਬੇਗੋਵਾਲ, 30 ਅਕਤੂਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਾਮਾਦ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਜੋ ਬੀਤੇ ਦਿਨੀਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਦੇ ਭੋਗ ਉਪਰੰਤ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਬੇਗੋਵਾਲ ਵਿਖੇ ਦੀਵਾਨ ਸਜਾਏ ਗਏ। ਜਿੱਥੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੋਂ ਇਲਾਵਾ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗੁਰਸੇਵਕ ਸਿੰਘ ਹਜ਼ੂਰੀ ਰਾਗੀ ਡੇਰਾ ਸੰਤ ਬਾਬਾ ਪ੍ਰੇਮ ਸਿੰਘ, ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਕਥਾ ਕੀਰਤਨ ਕੀਤਾ । ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਸੂਬੇਦਾਰ ਜਗਜੀਤ ਸਿੰਘ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਜਿਸ ਤਰ੍ਹਾਂ ਦੇਸ਼ ਕੌਮ ਦੀ ਸੇਵਾ ਫ਼ੌਜ ਵਿਚ ਰਹਿ ਕੇ ਕੀਤੀ ਉਸ ਦੇ ਨਾਲ-ਨਾਲ ਹੀ ਉਨ੍ਹਾਂ ਨੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਚੰਗੇ ਤਰੀਕੇ ਕਰਕੇ ਦੋ ਬੇਟੀਆਂ ਤੇ ਇੱਕ ਬੇਟੇ ਯੁਵਰਾਜ ਭੁਪਿੰਦਰ ਸਿੰਘ ਨੂੰ ਉੱਚ ਕੋਟੀ ਦੀ ਵਿੱਦਿਆ ਹਾਸਿਲ ਕਰਵਾਈ। ਉਨ੍ਹਾਂ ਕਿਹਾ ਕਿ ਯੁਵਰਾਜ ਭੁਪਿੰਦਰ ਸਿੰਘ ਕਰੀਬ 8-9 ਸਾਲ ਦੇ ਹੋਣਗੇ ਜਦੋਂ ਉਨ੍ਹਾਂ ਦੇ ਮਾਤਾ ਅਕਾਲ ਚਲਾਣਾ ਕਰ ਗਏ ਤਾਂ ਉਸ ਸਮੇਂ ਸੂਬੇਦਾਰ ਜਗਜੀਤ ਸਿੰਘ ਨੇ ਆਪਣੇ ਤਿੰਨਾਂ ਬੱਚਿਆਂ ਨੂੰ ਮਾਂ ਬਣ ਕੇ ਵੀ ਬਾਪ ਬਣ ਕੇ ਵੀ ਪਾਲਣ ਪੋਸ਼ਣ ਕੀਤਾ। ਬੀਬੀ ਜਗੀਰ ਕੌਰ ਨੇ ਸਮਾਗਮ ਵਿਚ ਸ਼ਾਮਿਲ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਤੇ ਵਿਸ਼ੇਸ਼ ਕਰਕੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ, ਬਾਬਾ ਬਲਬੀਰ ਸਿੰਘ ਅਕਾਲੀ 96 ਕਰੋਡ਼ੀ 14ਵੇਂ ਮੁਖੀ ਸ਼੍ਰੋਮਣੀ ਪੰਥਕ ਅਕਾਲੀ ਬੁੱਢਾ ਦਲ, ਸਾਬਕਾ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਅਕਾਲੀ ਦਲ ਵਾਰਿਸ ਪੰਜਾਬ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੁਰਿੰਦਰ ਸਿੰਘ ਭੁੱਲੇ ਰਾਠਾਂ ਆਦਿ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ’ਤੇ ਸਿੰਘ ਸਾਹਿਬ ਭਾਈ ਬਲਜੀਤ ਸਿੰਘ ਤੇ ਅਰਦਾਸੀਏ ਸਿੰਘ ਭਾਈ ਪ੍ਰੇਮ ਸਿੰਘ ਵਲੋਂ ਯੁਵਰਾਜ ਭੁਪਿੰਦਰ ਸਿੰਘ ਨੂੰ ਦਸਤਾਰ ਭੇਟ ਕੀਤੀ। ਉਪਰੰਤ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਖੇਤਰ ਨਾਲ ਸਬੰਧਿਤ ਸ਼ਖ਼ਸੀਅਤਾਂ ਤੇ ਸੰਪਰਦਾਵਾਂ ਨੇ ਯੁਵਰਾਜ ਭੁਪਿੰਦਰ ਸਿੰਘ ਤੇ ਉਨ੍ਹਾਂ ਦੀਆਂ ਦੋਵਾਂ ਭੈਣਾਂ ਨੂੰ ਦਸਤਾਰਾਂ ਭੇਟ ਕੀਤੀਆਂ। ਇਸ ਮੌਕੇ ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ, ਸਾਬਕਾ ਚੇਅਰਮੈਨ ਅਜੇਪਾਲ ਸਿੰਘ ਮੀਰਾਂਕੋਟ, ਰਣਜੀਤ ਸਿੰਘ ਖੋਜੇਵਾਲ, ਰਜਨੀਤ ਕੌਰ ਬਾਵਾ, ਬਲਦੇਵ ਸਿੰਘ ਕੰਗ, ਨਛੱਤਰ ਸਿੰਘ ਕੰਗ, ਰਣਜੀਤ ਸਿੰਘ ਖੁਰਾਣਾ, ਗਗਨਜੀਤ ਸਿੰਘ ਬਰਨਾਲਾ, ਕੁਲਦੀਪ ਸਿੰਘ ਟਾਂਡੀ ਪ੍ਰਧਾਨ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ, ਪਰਮਜੀਤ ਸਿੰਘ ਰਾਏਪੁਰ, ਸਰਬਜੀਤ ਸਿੰਘ ਲੁਬਾਣਾ, ਅਮਨਦੀਪ ਸਿੰਘ ਗੋਰਾ ਗਿੱਲ, ਪੀ.ਪੀ. ਸਿੰਘ ਸੇਵਾ ਮੁਕਤ ਏ.ਡੀ.ਸੀ., ਸੀਡੀਪੀਓ ਬਲਵਿੰਦਰਜੀਤ ਸਿੰਘ, ਮਨਜੀਤ ਸਿੰਘ ਦਸੂਹਾ, ਸੁਖਦੇਵ ਸਿੰਘ ਨਾਨਕਪੁਰ, ਸੁਖਦੇਵ ਸਿੰਘ ਸੁੱਖਾ ਕਾਦੂਪੁਰ, ਹਰਜੀਤ ਸਿੰਘ ਵਾਲੀਆ, ਯਾਦਵਿੰਦਰ ਸਿੰਘ ਬੰਟੀ, ਹਰਪ੍ਰੀਤ ਸਿੰਘ ਟੀਟੂ, ਕਮਲਜੀਤ ਸਿੰਘ ਤੁਲੀ, ਰਜਿੰਦਰ ਸਿੰਘ ਲਾਡੀ, ਐਡਵੋਕੇਟ ਕੁਲਵੰਤ ਸਿੰਘ ਸਹਿਗਲ, ਐਡਵੋਕੇਟ ਮਨਿੰਦਰ ਸਿੰਘ, ਸੁਲੱਖਣ ਸਿੰਘ ਕੰਗ, ਨੰਬਰਦਾਰ ਰਣਜੀਤ ਸਿੰਘ ਰਿੰਪੀ, ਸੁਖਵੰਤ ਸਿੰਘ ਤੱਖਰ, ਗੁਰਦਿਆਲ ਸਿੰਘ ਢਿਲਵਾਂ, ਗੁਰਿੰਦਰਜੀਤ ਸਿੰਘ ਭੁੱਲਰ, ਵਿਕਾਸ ਜੁਲਕਾ, ਡੀਐਸਪੀ ਮਹਿੰਦਰ ਸਿੰਘ ਡੀਐਸਪੀ ਅਵਤਾਰ ਸਿੰਘ, ਚੇਅਰਮੈਨ ਸਰਬਜੀਤ ਸਿੰਘ ਪੱਪਲ, ਪਰਵਿੰਦਰ ਸਿੰਘ ਬੰਟੀ, ਗੁਰਮੀਤ ਸਿੰਘ ਚੀਮਾ, ਸੂਬੇਦਾਰ ਪ੍ਰਕਾਸ਼ ਸਿੰਘ ਸਾਬਕਾ ਸਰਪੰਚ ਮਹਿਮਦਪੁਰ ਕੈਪਟਨ ਸੂਰਤ ਸਿੰਘ, ਲਖਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਂਬਰ ਜਸਵੀਰ ਸਿੰਘ ਨੀਟਾ, ਗੁਰਪ੍ਰੀਤ ਸਿੰਘ ਹੈਪੀ ਲਾਲੀਆ, ਕੈਪਟਨ ਜੋਗਿੰਦਰ ਸਿੰਘ, ਹਰਜੀਤ ਸਿੰਘ ਸਾਬਕਾ ਸਰਪੰਚ, ਸ਼ਵਿੰਦਰ ਸਿੰਘ ਬਿੱਟੂ, ਨੰਬਰਦਾਰ ਅਮਰੀਕ ਸਿੰਘ, ਇੰਸਪੈਕਟਰ ਗਗਨਦੀਪ ਸਿੰਘ ਬੱਲੀ, ਗੁਰਮੇਲ ਸਿੰਘ ਭੁਲੱਥ, ਨੰਬਰਦਾਰ ਬਲਵਿੰਦਰ ਸਿੰਘ ਕਰਨੈਲ ਗੰਜ, ਹੈੱਡ ਮਾਸਟਰ ਫੁੰਮਣ ਸਿੰਘ, ਮਾਸਟਰ ਬਲਜਿੰਦਰ ਗਾਂਧੀ, ਰਾਜਵਿੰਦਰ ਸਿੰਘ ਜੈਦ ਰਾਧੇ ਸ਼ਾਮ ਅਰੋਡ਼ਾ, ਐਡਵੋਕੇਟ ਪਰਵਿੰਦਰ ਸਿੰਘ ਸਰਾਂ, ਇੰਦਰਪਾਲ ਸਿੰਘ ਮਠੋਣ, ਐਡਵੋਕੇਟ ਮਨਦੀਪ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਸੋਢੀ, ਜਗਮੋਹਨ ਸਿੰਘ ਸੋਢੀ, ਮਾਸਟਰ ਰਜਿੰਦਰ ਸਿੰਘ ਸੋਡੀ, ਡਾ. ਸੁਰਿੰਦਰ ਕੁਮਾਰ ਕੱਕਡ਼, ਸਰਬਜੀਤ ਸਿੰਘ ਸਦਿਓਡ਼ਾ, ਡਾਕਟਰ ਮਾਨ ਸਿੰਘ, ਮਾਸਟਰ ਲਖਬੀਰ ਸਿੰਘ ਰਾਵਾਂ, ਨੰਬਰਦਾਰ ਗੁਰਦੀਪ ਸਿੰਘ ਰਾਵਾਂ, ਸੁਖਦੇਵ ਸਿੰਘ ਭਟਨੂਰਾ, ਮਲਕੀਤ ਸਿੰਘ ਠੁਣੀਆਂ ਸੰਗਤ ਸਿੰਘ ਸੁਦਾਮਾ, ਬਲਜੀਤ ਸਿੰਘ ਹਮੀਰਾ, ਨਸੀਬ ਸਿੰਘ ਸਰਪੰਚ ਖੱਸਣ ਅਜੀਤ ਪਾਲ ਸਿੰਘ ਬੰਟੀ, ਸਰੂਪ ਸਿੰਘ ਖਾਸਰੀਆ, ਅਮਰੀਕ ਸਿੰਘ ਪੀ.ਏ., ਮੈਨੇਜਰ ਗੁਰਪ੍ਰੀਤ ਸਿੰਘ ਵਾਲੀਆ, ਪਰਮਜੀਤ ਸਿੰਘ ਮਠਾਡ਼ੂ, ਰਿੱਕੀ ਭੁਲੱਥ, ਅਸ਼ੋਕ ਕੁਮਾਰ ਬਤਰਾ, ਸਤਵਿੰਦਰ ਸਿੰਘ ਬੱਸੀ, ਡੀ.ਐਸ.ਪੀ. ਲਖਵਿੰਦਰ ਸਿੰਘ, ਰਕੇਸ਼ ਕੁਮਾਰ ਸਡਾਨਾ, ਜਸਵਿੰਦਰ ਸਿੰਘ ਬਿੱਟੂ ਦਾਲੋਵਾਲ, ਨੰਬਰਦਾਰ ਸੁਰਜੀਤ ਸਿੰਘ ਢੋਲੋਵਾਲ, ਪਰਮਜੀਤ ਸਿੰਘ ਬਿੱਕਰ ਸਰਪੰਚ ਅਵਾਨ, ਜੋਗਿੰਦਰ ਸਿੰਘ, ਸਰਪੰਚ ਜਸਵੰਤ ਸਿੰਘ ਬਿੱਟੂ, ਬਿਕਰਮ ਸਿੰਘ ਸਰਪੰਚ ਪੰਡੋਰੀ, ਸੁਰਿੰਦਰ ਸਿੰਘ ਰੂਬੀ ਈਟੀਓ, ਬਲਜੀਤ ਸਿੰਘ ਸਾਬਕਾ ਸਰਪੰਚ ਹਮੀਰਾ, ਹਰਿੰਦਰ ਸਿੰਘ ਦਾਰਾ ਮਕਸੂਦਪੁਰ, ਸਰਪੰਚ ਵਰਿੰਦਰ ਕੁਮਾਰ ਪਰਾਸ਼ਰ, ਵਿਲੀਅਮ ਨੰਬਰਦਾਰ, ਰਾਏਪੁਰ ਅਰਾਈਆਂ, ਸਟੀਫਨ ਕਾਲਾ, ਪ੍ਰਿੰਸੀਪਲ ਸੇਵਾ ਸਿੰਘ ਭਦਾਸ, ਪ੍ਰਿੰਸੀਪਲ ਮਾਨ ਸਿੰਘ, ਪ੍ਰਿੰਸੀਪਲ ਪ੍ਰਧਾਨ ਸਿੰਘ, ਚਰਨਜੀਤ ਸਿੰਘ ਚੀਮਾ, ਸਰਪੰਚ ਸਰਦਾਰ ਸਿੰਘ, ਮਾਸਟਰ ਅਰੂਡ਼ ਸਿੰਘ , ਮਾਸਟਰ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।