31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਪਿੰਡ ਪੱਧਰ ਤੱਕ ਫੈਲ ਚੁੱਕੇ ਗੈਂਗਸਟਰਵਾਦ ਨੂੰ ਨੱਥ ਪਾਈ ਜਾਵੇ: ਚੀਮਾ ਆਸਟਰੀਆ

ਡਡਵਿੰਡੀ, 30 ਅਕਤੂਬਰ (ਦਿਲਬਾਗ ਸਿੰਘ ਝੰਡ)- ਸੀਨੀਅਰ ਆਗੂ ਅਤੇ ਪ੍ਰਵਾਸੀ ਭਾਰਤੀ ਭੁਪਿੰਦਰ ਸਿੰਘ ਚੀਮਾ ਅਸਟਰੀਆ ਨੇ ਕਿਹਾ ਹੈ ਕਿ ਪੰਜਾਬ ਵਿਚ ਪਿੰਡ ਪੱਧਰ ਤੱਕ ਫੈਲ ਚੁੱਕੇ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਅਤੇ ਫਿਰੌਤੀ ਦੀਆਂ ਘਟਨਾਵਾਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਮ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

Ad Position 21
No active advertisement
ਕਕ 31-10-2026
ਡਡਵਿੰਡੀ, 30 ਅਕਤੂਬਰ (ਦਿਲਬਾਗ ਸਿੰਘ ਝੰਡ)- ਸੀਨੀਅਰ ਆਗੂ ਅਤੇ ਪ੍ਰਵਾਸੀ ਭਾਰਤੀ ਭੁਪਿੰਦਰ ਸਿੰਘ ਚੀਮਾ ਅਸਟਰੀਆ ਨੇ ਕਿਹਾ ਹੈ ਕਿ ਪੰਜਾਬ ਵਿਚ ਪਿੰਡ ਪੱਧਰ ਤੱਕ ਫੈਲ ਚੁੱਕੇ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰਵਾਦ ਅਤੇ ਫਿਰੌਤੀ ਦੀਆਂ ਘਟਨਾਵਾਂ ਵਿਚ ਲਗਾਤਾਰ ਹੋ ਰਹੇ ਵਾਧੇ ਕਾਰਨ ਆਮ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਹ ਸਮੱਸਿਆ ਹੁਣ ਸਿਰਫ਼ ਸ਼ਹਿਰਾਂ ਤੱਕ ਸੀਮਤ ਨਹੀਂ ਰਹੀ, ਸਗੋਂ ਪਿੰਡਾਂ ਵਿਚ ਰਹਿਣ ਵਾਲੇ ਆਮ ਲੋਕਾਂ ਲਈ ਵੀ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਵੱਲੋਂ ਫਿਰੌਤੀ ਦੀਆਂ ਧਮਕੀਆਂ ਦੇਣ ਅਤੇ ਲੋਕਾਂ ਨੂੰ ਡਰਾ ਕੇ ਪੈਸੇ ਵਸੂਲਣ ਵਰਗੀਆਂ ਘਟਨਾਵਾਂ ਸਮਾਜਿਕ ਸ਼ਾਂਤੀ ਲਈ ਗੰਭੀਰ ਚੁਣੌਤੀ ਹਨ। ਅਜਿਹੀਆਂ ਘਟਨਾਵਾਂ ਕਾਰਨ ਕਾਰੋਬਾਰੀ ਵਰਗ, ਦੁਕਾਨਦਾਰਾਂ, ਕਿਸਾਨਾਂ ਅਤੇ ਹੋਰ ਆਮ ਨਾਗਰਿਕਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ, ਇਸ ਲਈ ਲੋਕਾਂ ਦੇ ਮਨਾਂ ਵਿਚੋਂ ਡਰ ਕੱਢਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣੇ ਲਾਜ਼ਮੀ ਹਨ।
Ad Position 22
No active advertisement
ਪਿਛਲੀ ਖ਼ਬਰ ਭਰਤ ਮਹਾਜਨ ਭਾਜਪਾ ਯੁਵਾ ਮੋਰਚਾ ਦੇ ਸੂਬਾਈ ਜਨਰਲ ਸਕੱਤਰ ਤੇ ਸੰਨੀ ਬੈਂਸ ਸੂਬਾਈ ਸਪੋਕਸਪਰਸਨ ਨਿਯੁਕਤ ਰਣਜੀਤ ਸਿੰਘ ਖੋਜੇਵ... ਅਗਲੀ ਖ਼ਬਰ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਨਡਾਲਾ ਵਿਖੇ ਸੰਗਤ ਦਰਸ਼ਨ
Ad Position 24