ਭਰਤ ਮਹਾਜਨ ਭਾਜਪਾ ਯੁਵਾ ਮੋਰਚਾ ਦੇ ਸੂਬਾਈ ਜਨਰਲ ਸਕੱਤਰ ਤੇ ਸੰਨੀ ਬੈਂਸ ਸੂਬਾਈ ਸਪੋਕਸਪਰਸਨ ਨਿਯੁਕਤ
ਰਣਜੀਤ ਸਿੰਘ ਖੋਜੇਵਾਲ ਵਲੋਂ ਭਰਤ ਮਹਾਜਨ ਤੇ ਸੰਨੀ ਬੈਂਸ ਦਾ ਸਨਮਾਨ
ਕਪੂਰਥਲਾ, 30 ਅਕਤੂਬਰ (ਵਿ. ਪ੍ਰ.)
ਕਪੂਰਥਲਾ, 30 ਅਕਤੂਬਰ (ਵਿ.ਪ੍ਰ.)-ਭਾਜਪਾ ਦੇ ਯੁਵਾ ਮੋਰਚਾ ਦੇ ਸੂਬਾਈ ਪ੍ਰਧਾਨ ਅਨੁਜ ਖੋਸਲਾ ਨੇ ਪਾਰਟੀ ਦੇ ਸੂਬਾਈ ਪ੍ਰਧਾਨ ਕੇਵਲ ਸਿੰਘ ਢਿੱਲੋਂ ਤੇ ਸੰਗਠਨ ਸਕੱਤਰ ਮੰਥਰੀ ਸ੍ਰੀ ਨਿਵਾਸਲੂ ਨਾਲ ਸਲਾਹ ਮਸ਼ਵਰੇ ਉਪਰੰਤ ਭਰਤ ਮਹਾਜਨ ਨੂੰ ਭਾਜਪਾ ਯੁਵਾ ਮੋਰਚਾ ਦਾ ਸੂਬਾਈ ਜਨਰਲ ਸਕੱਤਰ ਤੇ ਸੰਨੀ ਬੈਂਸ ਨੂੰ ਸੂਬਾਈ ਸਪੋਕਸਮੈਨ ਨਿਯੁਕਤ ਕੀਤਾ ਗਿਆ ਹੈ। ਭਰਤ ਮਹਾਜਨ ਤੇ ਸੰਨੀ ਬੈਂਸ ਦੀ ਯੁਵਾ ਮੋਰਚੇ ਵਿਚ ਹੋਈ ਨਿਯੁਕਤੀ ਲਈ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪਾਰਟੀ ਹਾਈ ਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਤੇ ਆਸ ਪ੍ਰਗਟ ਕੀਤੀ ਕਿ ਦੋਵੇਂ ਆਗੂ ਯੁਵਾ ਮੋਰਚਾ ਦੀ ਮਜ਼ਬੂਤੀ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨਗੇ। ਇਸ ਨਾਲ ਯੁਵਾ ਮੋਰਚਾ ਹੋਰ ਮਜ਼ਬੂਤ ਹੋਵੇਗਾ। ਭਰਤ ਮਹਾਜਨ ਤੇ ਸੰਨੀ ਬੈਂਸ ਨੇ ਆਪਣੀ ਨਿਯੁਕਤੀ ਲਈ ਭਾਜਪਾ ਦੀ ਹਾਈ ਕਮਾਂਡ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦਿਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਯੁਵਾ ਮੋਰਚਾ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨ ਲਈ ਕੰਮ ਕਰਨਗੇ। ਇਸ ਮੌਕੇ ਰਣਜੀਤ ਸਿੰਘ ਖੋਜੇਵਾਲ ਨੇ ਦੋਵਾਂ ਆਗੂਆਂ ਨੂੰ ਫੁੱਲਾਂ ਦੇ ਗੁਲਦਸਤੇ ਤੇ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।