31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਫਗਵਾਡ਼ਾ, 30 ਅਕਤੂਬਰ (ਹਰਜੋਤ ਸਿੰਘ ਚਾਨਾ)-ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਅੱਜ ਨਗਰ ਨਿਗਮ ਫਗਵਾਡ਼ਾ ਦੇ ਮੀਟਿੰਗ ਹਾਲ ’ਚ ਭ੍ਰਿਸ਼ਟਾਚਾਰ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਡੀਐੱਸਪੀ ਵਿਜੀਲੈਂਸ ਬਿਊਰੋ ਕਪੂਰਥਲਾ ਜੋਗਿੰਦਰਪਾਲ ਦੀ ਪ੍ਰਧਾਨਗੀ ਹੇਠ ਹੋਇਆ ।

Ad Position 21
No active advertisement
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ 31-10-2026
ਫਗਵਾਡ਼ਾ, 30 ਅਕਤੂਬਰ (ਹਰਜੋਤ ਸਿੰਘ ਚਾਨਾ)-ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਅੱਜ ਨਗਰ ਨਿਗਮ ਫਗਵਾਡ਼ਾ ਦੇ ਮੀਟਿੰਗ ਹਾਲ ’ਚ ਭ੍ਰਿਸ਼ਟਾਚਾਰ ਦੀ ਰੋਕਥਾਮ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਡੀਐੱਸਪੀ ਵਿਜੀਲੈਂਸ ਬਿਊਰੋ ਕਪੂਰਥਲਾ ਜੋਗਿੰਦਰਪਾਲ ਦੀ ਪ੍ਰਧਾਨਗੀ ਹੇਠ ਹੋਇਆ । ਵਿਜੀਲੈਂਸ ਬਿਊਰੋ ਵਲੋਂ 26 ਅਕਤੂਬਰ ਤੋਂ 1 ਨਵੰਬਰ ਤੱਕ ਮਨਾਏ ਜਾ ਰਹੇ ਜਾਗਰੂਕਤਾ ਹਫ਼ਤੇ ਤਹਿਤ ਕਰਵਾਏ ਗਏ ਇਸ ਸੈਮੀਨਾਰ ’ਚ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਸ਼ਹਿਰ ਦੇ ਮੁਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮਾਸਟਰ ਅਰਜਨਜੀਤ ਸਿੰਘ, ਖਲਵਾਡ਼ਾ ਦੇ ਸਰਪੰਚ ਆਗਿਆਪਾਲ ਅਤੇ ਵਿਜੀਲੈਂਸ ਬਿਊਰੋ ਦੀ ਇੰਸਪੈਕਟਰ ਪ੍ਰੀਤੀ ਸਮੇਤ ਯੂਨਿਟ ਕਪੂਰਥਲਾ ਦੇ ਕਰਮਚਾਰੀ ਵੀ ਹਾਜ਼ਰ ਸਨ। ਸੈਮੀਨਾਰ ਦੌਰਾਨ ਡੀਐੱਸਪੀ ਜੋਗਿੰਦਰ ਪਾਲ, ਇੰਸਪੈਕਟਰ ਪ੍ਰੀਤੀ ਅਤੇ ਹੋਰ ਬੁਲਾਰਿਆਂ ਨੇ ਹਾਜ਼ਰ ਲੋਕਾਂ ਨੂੰ ਭ੍ਰਿਸ਼ਟਾਚਾਰ ਦੇ ਮਾਡ਼ੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਂਦਿਆਂ ਰਿਸ਼ਵਤਖੋਰੀ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਲੋਕਾਂ ਦੀ ਜਾਗਰੂਕਤਾ ਤੇ ਸਹਿਯੋਗ ਬੇਹੱਦ ਮਹੱਤਵਪੂਰਨ ਹੈ। ਲੋਕਾਂ ਨੂੰ ਰਿਸ਼ਵਤ ਮੰਗੇ ਜਾਣ ਜਾਂ ਭ੍ਰਿਸ਼ਟਾਚਾਰ ਨਾਲ ਸਬੰਧਿਤ ਕਿਸੇ ਵੀ ਮਾਮਲੇ ਦੀ ਸ਼ਿਕਾਇਤ ਸਬੰਧਿਤ ਅਧਿਕਾਰੀਆਂ ਕੋਲ ਕਰਨ ਬਾਰੇ ਵੀ ਜਾਣਕਾਰੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਬਰੈੱਡ ਫ਼ੈਕਟਰੀ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਸਰਕਾਰ ਨੇ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਕੇ ਉਨ੍ਹਾਂ ਦੇ ਭਵਿੱਖ ਨਾਲ ਖਿਲਵਾਡ਼ ਕੀਤਾ-ਅਧਿਆਪਕ ਆਗੂ
Ad Position 24