30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਬੀ.ਡੀ.ਪੀ.ਓ. ਖ਼ਿਲਾਫ਼ ਅੰਬੇਡਕਰ ਆਰਮੀ ਨੇ ਖੋਲ੍ਹਿਆ ਮੋਰਚਾ ਵਾਲਮੀਕਿ ਸਮਾਜ ਦੇ ਆਗੂ ਪਰਮਜੀਤ ਜੱਬੋਵਾਲ ਨਾਲ ਕਥਿਤ ਬਦਸਲੂਕੀ ਦੇ ਲਾਏ ਦੋਸ਼

ਸੁਲਤਾਨਪੁਰ ਲੋਧੀ, 30 ਅਕਤੂਬਰ (ਨਰੇਸ਼ ਹੈਪੀ)-ਡਾ. ਬੀ.

Ad Position 21
No active advertisement
ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਕ ਵਿਖੇ ਬੀ.ਡੀ.ਪੀ.ਓ. ਗੁਰਮੀਤ ਸਿੰਘ ਕਾਹਲੋਂ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕਰਦੇ ਹੋਏ ਡਾ. ਬੀ.ਆਰ. ਅੰਬੇਡਕਰ ਆਰਮੀ ਦੇ ਆਗੂ ਅਤੇ ਵਰਕਰ। ਤਸਵੀਰ : ਲਾਡੀ ਸਟੂਡੀਓ ਆਰ.ਸੀ.ਐਫ. ਦੇ ਵਿਜੀਲੈਂਸ ਵਿਭਾਗ ਨੇ ਪ੍ਰਕਾਸ਼ਿਤ ਵਿਜੀਲੈਂਸ ਬੁਲੇਟਿਨ ਦਾ 27ਵਾਂ ਅੰਕ ਜਾਰੀ ਕੀਤਾ 31-10-2026
ਸੁਲਤਾਨਪੁਰ ਲੋਧੀ, 30 ਅਕਤੂਬਰ (ਨਰੇਸ਼ ਹੈਪੀ)-ਡਾ. ਬੀ.ਆਰ. ਅੰਬੇਡਕਰ ਆਰਮੀ ਵਲੋਂ ਬੀ.ਡੀ.ਪੀ.ਓ. ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਕਾਹਲੋਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਤਲਵੰਡੀ ਚੌਕ ਵਿਖੇ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਬੀ.ਡੀ.ਪੀ.ਓ. ’ਤੇ ਵਾਲਮੀਕਿ ਸਮਾਜ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਜੱਬੋਵਾਲ ਨਾਲ ਕਥਿਤ ਤੌਰ ’ਤੇ ਜਾਤੀ ਵਿਤਕਰਾ ਕਰਨ ਅਤੇ ਭਰੀ ਪੰਚਾਇਤ ਵਿਚ ਅਪਮਾਨਜਨਕ ਸ਼ਬਦਾਵਲੀ ਵਰਤਣ ਦੇ ਗੰਭੀਰ ਦੋਸ਼ ਲਗਾਏ। ਇਸ ਰੋਸ ਪ੍ਰਦਰਸ਼ਨ ਵਿਚ ਜਥੇਬੰਦੀ ਦੇ ਸੂਬਾ ਪ੍ਰਧਾਨ ਵੀਰ ਕੁਲਵੰਤ ਸਿੰਘ ਢੰਡੋਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਡਾਕਟਰ ਬੀ.ਆਰ. ਅੰਬੇਡਕਰ ਆਰਮੀ ਪੰਜਾਬ ਹਮੇਸ਼ਾ ਸਮਾਜਿਕ ਮਸਲਿਆਂ ਨੂੰ ਲੈ ਕੇ ਸੰਘਰਸ਼ ਕਰਦੀ ਆ ਰਹੀ ਹੈ। ਜਿੱਥੇ ਵੀ ਕਿਸੇ ਆਮ ਵਿਅਕਤੀ ਨਾਲ ਬੇਇਨਸਾਫ਼ੀ ਹੁੰਦੀ ਹੈ, ਉੱਥੇ ਜਥੇਬੰਦੀ ਧਰਮ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਉਸ ਨੂੰ ਇਨਸਾਫ਼ ਦਿਵਾਉਣ ਲਈ ਆਵਾਜ਼ ਬੁਲੰਦ ਕਰਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪਿਛਲੇ ਦਿਨੀਂ ਇੱਕ ਸਮਾਜਿਕ ਮਸਲੇ ਨੂੰ ਲੈ ਕੇ ਸੀਨੀਅਰ ਆਗੂ ਪਰਮਜੀਤ ਸਿੰਘ ਜੱਬੋਵਾਲ ਪੰਚਾਇਤ ਅਤੇ ਹੋਰ ਮੋਹਤਬਰ ਵਿਅਕਤੀਆਂ ਸਮੇਤ ਬੀ.ਡੀ.ਪੀ.ਓ. ਦਫ਼ਤਰ ਪਹੁੰਚੇ ਸਨ। ਇਸ ਦੌਰਾਨ ਬੀ.ਡੀ.ਪੀ.ਓ. ਵੱਲੋਂ ਕਥਿਤ ਤੌਰ ’ਤੇ ਉਨ੍ਹਾਂ ਨਾਲ ਮਾਡ਼ਾ ਵਿਵਹਾਰ ਕੀਤਾ ਗਿਆ ਅਤੇ ਸਾਰਿਆਂ ਦੇ ਸਾਹਮਣੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਗਈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ ਅਤੇ ਯੂਥ ਪ੍ਰਧਾਨ ਸੁੱਖਾ ਪਮਣ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਬੀ.ਡੀ.ਪੀ.ਓ. ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਅਤੇ ਉਨ੍ਹਾਂ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਜੱਬੋਵਾਲ ਨਾਲ ਹੋਏ ਕਥਿਤ ਮਾਡ਼ੇ ਵਿਵਹਾਰ ਸਬੰਧੀ ਬਣਦੀ ਕਾਰਵਾਈ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੇ ਵੱਖ-ਵੱਖ ਚੌਕ ਬੰਦ ਕਰਕੇ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਲਕਸ਼ਮੀ ਕਾਂਤ ਸੋਨੂੰ, ਰਾਹੁਲ ਨਾਹਰ, ਅਮਰਜੀਤ ਬਾਗੋ, ਪਵਨ ਮੀਏਵਾਲ, ਨਿੰਦਰ ਜੱਬੋ ਸੁਧਾਰ, ਦੇਵਾ ਸਿੰਘ ਸਰਪੰਚ, ਅਕਸ਼ੇ ਨਾਹਰ, ਕਨਾਲ ਸਹੋਤਾ ਲਾਲਾ, ਸੁਖਵਿੰਦਰ ਰੱਤਾ, ਸੋਨੂੰ, ਮੰਤਰੀ ਆਹਲੀ, ਮੋਨੂੰ ਭਾਗੋਰਾਈਆਂ, ਪਿੰਕਾ ਬੂਸੋਵਾਲ, ਚਰਨਜੀਤ ਸਲੈਚਾ, ਰਾਜੂ ਐਮ.ਸੀ., ਪੰਕਜ ਚੋਪਡ਼ਾ, ਲੱਖਾ ਸਾਰੰਗਵਾਲ, ਵਰਿੰਦਰ ਜੱਬੋਵਾਲ, ਹਰਮਨ ਮਿਰਜਾਪੁਰ, ਗੋਬਿੰਦ ਮਿਰਜਾਪੁਰ, ਹਰਸ਼ਦੀਪ ਬਿੱਲਾ, ਅਜੇ ਚੁਲੱਧਾ, ਗੀਤਾ ਸੁੱਖਾ ਜੱਬੋਵਾਲ, ਕਾਸ਼ ਜੱਬੋਵਾਲ ਅਤੇ ਜਰਨੈਲ ਭਾਗੋ ਰਾਈਆਂ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਸਬੰਧੀ ਜਦੋਂ ਬੀ.ਡੀ.ਪੀ.ਓ. ਗੁਰਮੀਤ ਸਿੰਘ ਕਾਹਲੋਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਹ ਇੱਕ ਜ਼ਿੰਮੇਵਾਰ ਅਧਿਕਾਰੀ ਹਨ ਅਤੇ ਉਨ੍ਹਾਂ ਵੱਲੋਂ ਕਿਸੇ ਵੀ ਵਿਅਕਤੀ ਦੀ ਸ਼ਾਨ ਦੇ ਖ਼ਿਲਾਫ਼ ਕੋਈ ਅਪਮਾਨਜਨਕ ਸ਼ਬਦਾਵਲੀ ਨਹੀਂ ਵਰਤੀ ਗਈ। ਉਨ੍ਹਾਂ ਅਨੁਸਾਰ ਇਹ ਦੋ ਧਿਰਾਂ ਵਿਚਕਾਰ ਆਪਸੀ ਝਗਡ਼ੇ ਦਾ ਮਾਮਲਾ ਹੈ ਅਤੇ ਪ੍ਰਦਰਸ਼ਨ ਕਰਨ ਵਾਲੇ ਲੋਕ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਦੀ ਹਮਾਇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਹਮਾਇਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸੇ ਕਾਰਨ ਉਨ੍ਹਾਂ ’ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿਚ ਕੋਈ ਸੱਚਾਈ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਭੁਲੱਥ ਯੂਨਾਈਟਿਡ ਪਾਸਟਰਜ਼ ਐਸੋਸੀਏਸ਼ਨ ਦੀ ਮੀਟਿੰਗ * ਵੱਡੇ ਦਿਨ ਮੌਕੇ 12 ਦਸੰਬਰ ਨੂੰ ਵਿਸ਼ਾਲ ਸ਼ੋਭਾ ਯਾਤਰਾ ਕੱਢਣ ਦਾ ਫ਼ੈਸਲ... ਅਗਲੀ ਖ਼ਬਰ ਟਰੱਕ ਨੇ ਟੱਕਰ ਮਾਰ ਕੇ ਮੋਟਰਸਾਈਕਲ ਸਵਾਰ ਨੂੰ ਜ਼ਖਮੀ ਕੀਤਾ
Ad Position 24