30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ੍ਰੀ ਮਹਾਂਵੀਰ ਜੈਨ ਸਕੂਲ ਵਿਖੇ ਪ੍ਰਦਰਸ਼ਨੀ ਲਗਾਈ

ਫਗਵਾਡ਼ਾ, 30 ਅਕਤੂਬਰ (ਹਰਜੋਤ ਸਿੰਘ ਚਾਨਾ)-ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜੀਵਨ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਅਤੇ ਉਨ੍ਹਾਂ ਵਿਚ ਸਵੈ-ਰੁਜ਼ਗਾਰ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਰੋਡ, ਫਗਵਾਡ਼ਾ ਵਿਖੇ ਉੱਦਮਤਾ ਪ੍ਰਦਰਸ਼ਨੀ ਲਗਾਈ ਗਈ। ਵਿਸ਼ਾ ਇੰਚਾਰਜ ਰੋਮਿਕਾ ਸ਼ਰਮਾ ਦੀ ਅਗਵਾਈ ਹੇਠ ਕਰਵਾਈ ਗਈ ਇਸ ਪ੍ਰਦਰਸ਼ਨੀ ’ਚ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਵੱਖ-ਵੱਖ ਵਸਤਾਂ ਦੇ ਸਟਾਲ ਲਗਾ ਕੇ ਆਪਣੀ ਸਿਰਜਣਾਤਮਕਤਾ, ਕਲਾਤਮਕ ਹੁਨਰ ਅਤੇ ਉੱਦਮੀ ਸੋਚ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 31-10-2026
ਫਗਵਾਡ਼ਾ, 30 ਅਕਤੂਬਰ (ਹਰਜੋਤ ਸਿੰਘ ਚਾਨਾ)-ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਜੀਵਨ ਦੀਆਂ ਚੁਣੌਤੀਆਂ ਲਈ ਤਿਆਰ ਕਰਨ ਅਤੇ ਉਨ੍ਹਾਂ ਵਿਚ ਸਵੈ-ਰੁਜ਼ਗਾਰ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਰੋਡ, ਫਗਵਾਡ਼ਾ ਵਿਖੇ ਉੱਦਮਤਾ ਪ੍ਰਦਰਸ਼ਨੀ ਲਗਾਈ ਗਈ। ਵਿਸ਼ਾ ਇੰਚਾਰਜ ਰੋਮਿਕਾ ਸ਼ਰਮਾ ਦੀ ਅਗਵਾਈ ਹੇਠ ਕਰਵਾਈ ਗਈ ਇਸ ਪ੍ਰਦਰਸ਼ਨੀ ’ਚ ਵਿਦਿਆਰਥੀਆਂ ਨੇ ਆਪਣੇ ਹੱਥਾਂ ਨਾਲ ਤਿਆਰ ਕੀਤੀਆਂ ਵੱਖ-ਵੱਖ ਵਸਤਾਂ ਦੇ ਸਟਾਲ ਲਗਾ ਕੇ ਆਪਣੀ ਸਿਰਜਣਾਤਮਕਤਾ, ਕਲਾਤਮਕ ਹੁਨਰ ਅਤੇ ਉੱਦਮੀ ਸੋਚ ਦਾ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨੀ ’ਚ ਹੱਥੀਂ ਤਿਆਰ ਕੀਤੀਆਂ ਕਲਾਕ੍ਰਿਤਾਂ, ਸਜਾਵਟੀ ਸਾਮਾਨ, ਘਰਾਂ ਅਤੇ ਦੁਕਾਨਾਂ ਵਿਚ ਵਰਤੋਂ ਵਾਲੀਆਂ ਵਸਤਾਂ ਤੋਂ ਇਲਾਵਾ ਸੁਆਦੀ ਪਕਵਾਨਾਂ ਦੇ ਸਟਾਲ ਵੀ ਲਗਾਏ ਗਏ, ਜੋ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨੇ ਆਪਣੀ ਮਿਹਨਤ ਅਤੇ ਕਲਪਨਾਸ਼ੀਲਤਾ ਨਾਲ ਤਿਆਰ ਕੀਤੀਆਂ ਵਸਤਾਂ ਰਾਹੀਂ ਇਹ ਦਰਸਾਇਆ ਕਿ ਸਹੀ ਮਾਰਗ ਦਰਸ਼ਨ ਅਤੇ ਮੌਕੇ ਮਿਲਣ ’ਤੇ ਉਹ ਆਪਣੀ ਪ੍ਰਤਿਭਾ ਨੂੰ ਸਵੈ-ਰੁਜ਼ਗਾਰ ਦਾ ਸਾਧਨ ਬਣਾ ਸਕਦੇ ਹਨ। ਹਾਜ਼ਰ ਲੋਕਾਂ ਨੇ ਬੱਚਿਆਂ ਦੇ ਹੁਨਰ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਸਕੂਲ ਦੇ ਪ੍ਰਿੰਸੀਪਲ ਜਗਪਾਲ ਸਿੰਘ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਵਸਤਾਂ ਵਿਚ ਦਿਲਚਸਪੀ ਦਿਖਾਈ ਅਤੇ ਉਨ੍ਹਾਂ ਦਾ ਸਾਮਾਨ ਖ਼ਰੀਦ ਕੇ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਆਤਮ-ਵਿਸ਼ਵਾਸ ਵਧਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਪਛਾਣਨ ਅਤੇ ਉਸ ਨੂੰ ਵਿਹਾਰਕ ਰੂਪ ਦੇਣ ਦਾ ਮੌਕਾ ਪ੍ਰਦਾਨ ਕਰਦੀਆਂ ਹਨ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ ਨੇ ਕਿਹਾ ਕਿ ਅੱਜ ਦੇ ਮੁਕਾਬਲੇ ਭਰੇ ਦੌਰ ਵਿਚ ਸਿੱਖਿਆ ਦਾ ਉਦੇਸ਼ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣਾ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 11ਵੀਂ ਅਤੇ 12ਵੀਂ ਜਮਾਤ ਦੇ ਪਾਠਕ੍ਰਮ ਵਿਚ ਉੱਦਮਤਾ ਵਿਸ਼ੇ ਨੂੰ ਸ਼ਾਮਲ ਕਰਨਾ ਸ਼ਲਾਘਾਯੋਗ ਕਦਮ ਹੈ। ਇਸ ਨਾਲ ਵਿਦਿਆਰਥੀਆਂ ਨੂੰ ਕਾਰੋਬਾਰ ਦੀ ਮੁੱਢਲੀ ਜਾਣਕਾਰੀ, ਯੋਜਨਾਬੰਦੀ ਅਤੇ ਰੁਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਸਿੱਖਣ ਵਿਚ ਮਦਦ ਮਿਲਦੀ ਹੈ। ਇਸ ਮੌਕੇ ਸਕੂਲ ਦੇ ਸਕੱਤਰ ਲਲਿਤ ਜੈਨ ਅਤੇ ਖ਼ਜ਼ਾਨਚੀ ਅਜੀਤ ਜੈਨ ਨੇ ਵੀ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਸਫ਼ਲ ਉਪਰਾਲੇ ਲਈ ਵਧਾਈ ਦਿੰਦਿਆਂ ਬੱਚਿਆਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਨੇ ਮਠਿਆਈਆਂ ਦੀਆਂ ਦੁਕਾਨਾਂ ’ਤੇ ਕੀਤੀ ਚੈਕਿੰਗ, ਸੈਂਪਲ ਭਰੇ ਦੀਵਾਲੀ ਨੇੜੇ ਆਉਂਦਿਆਂ ਹੀ ਵਿਭਾਗ ਨੂੰ ਯਾਦ... ਅਗਲੀ ਖ਼ਬਰ ਖਾਤੇ ਨਾ ਚੱਲਣ ਕਾਰਨ ਕਿਸਾਨ ਹੋ ਰਹੇ ਹਨ ਖੱਜਲ-ਖੁਆਰ, ਛੇਤੀ ਹੱਲ ਨਾ ਹੋਇਆ ਤਾਂ ਕਰਾਂਗੇ ਸੰਘਰਸ਼-ਹਰਜਿੰਦਰ ਸਾਹੀ, ਜੋਬਨ ਸਾ...
Ad Position 24