ਅਗਨੀਵੀਰ ਤੇ ਪੈਰਾ ਮਿਲਟਰੀ ਫੋਰਸਿਜ਼ ਦੀ ਭਰਤੀ ਲਈ ਸੀ ਪਾਈਟ ਕੈਂਪ ’ਚ ਫਿਜ਼ੀਕਲ ਟ੍ਰੇਨਿੰਗ ਸ਼ੁਰੂ
ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸੀ ਪਾਈਟ ਕੈਂਪ ਨਾਲ ਸੰਪਰਕ ਕਰਨ-ਕੈਪਟਨ ਅਜੀਤ ਸਿੰਘ
ਕਪੂਰਥਲਾ, 30 ਅਕਤੂਬਰ (ਵਿ. ਪ੍ਰ.)
ਕਪੂਰਥਲਾ, 30 ਅਕਤੂਬਰ (ਵਿ.ਪ੍ਰ.)-ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ, ਪੈਰਾ ਮਿਲਟਰੀ ਫੋਰਸਿਜ਼, ਪੀ.ਐਸ.ਐਸ.ਐਸ.ਬੀ. ਦੀ ਭਰਤੀ ਲਈ ਮੁਫ਼ਤ ਫਿਜ਼ੀਕਲ ਟ੍ਰੇਨਿੰਗ ਤੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੇਂਦਰ ਥੇਹ ਕਾਂਜਲਾ ਵਿਚ ਕਰਵਾਈ ਜਾ ਰਹੀ ਹੈ। ਕੈਂਪ ਦੇ ਇੰਚਾਰਜ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਉਮੀਦਵਾਰਾਂ ਲਈ ਟਰੇਨਿੰਗ, ਪਡ਼੍ਹਾਈ, ਰਿਹਾਇਸ਼ ਤੇ ਖਾਣ ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਜਲੰਧਰ ਤੇ ਹੁਸ਼ਿਆਰਪੁਰ ਦੇ ਉਮੀਦਵਾਰ ਜਿਨ੍ਹਾਂ ਨੇ ਆਰਮੀ ਅਗਨੀਵੀਰ ਦਾ ਲਿਖਤੀ ਟੈਸਟ ਪਾਸ ਕਰ ਲਿਆ ਹੈ, ਉਹ ਫਿਜ਼ੀਕਲ ਟਰੇਨਿੰਗ ਦੀ ਤਿਆਰੀ ਲਈ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਆਪਣੀ ਰਜਿਸਟਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਕੈਂਪ ਵਿਚ ਪੈਰਾ ਮਿਲਟਰੀ ਫੋਰਸਿਜ਼ ਤੇ ਪੰਜਾਬ ਪੁਲਿਸ ਦੀ ਫਿਜ਼ੀਕਲ ਟਰੇਨਿੰਗ ਕਰਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪੀ.ਐਸ.ਐਸ.ਐਸ.ਬੀ. ਦੀ ਭਰਤੀ ਲਈ ਲਿਖਤੀ ਪੇਪਰ ਦੀ ਤਿਆਰੀ ਕਰਨ ਵਾਲੇ ਨੌਜਵਾਨ ਸੀ ਪਾਈਟ ਕੇਂਦਰ ਤੋਂ ਸਿਖਲਾਈ ਪ੍ਰਾਪਤ ਕਰ ਸਕਦੇ ਹਨ। ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿਚ ਸਵੇਰੇ ਤੇ ਸ਼ਾਮ ਦੋਵੇਂ ਸਮੇਂ ਸਰੀਰ ਕ ਸਿਖਲਾਈ ਕਰਵਾਉਣ ਤੋਂ ਇਲਾਵਾ ਉਮੀਦਵਾਰਾਂ ਲਈ ਜਿੰਮ ਤੇ ਖੇਡਾਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਂਪ ਵਿਚ ਟਰੇਨਿੰਗ ਪ੍ਰਾਪਤ ਕਰਨ ਵਾਲੇ ਨੌਜਵਾਨ ਆਪਣੇ ਜ਼ਰੂਰੀ ਦਸਤਾਵੇਜ਼ ਦੀਆਂ ਫ਼ੋਟੋ ਕਾਪੀਆਂ, ਯੋਗਤਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਤੇ ਦੋ ਪਾਸਪੋਰਟ ਸਾਈਜ਼ ਫ਼ੋਟੋ ਲੈ ਕੇ ਕੈਂਪ ਵਿਚ ਰਿਪੋਰਟ ਕਰਨ।