ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਫਗਵਾਡ਼ਾ ’ਚ ਲਗਾਉਣਗੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ
ਫਗਵਾਡ਼ਾ, 30 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ (ਪੀਐਸਐਚਆਰਸੀ) ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਸ਼ਨੀਵਾਰ ਨੂੰ ਨਗਰ ਨਿਗਮ ਦਫ਼ਤਰ ਫਗਵਾਡ਼ਾ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਕਮਿਸ਼ਨ ਦੇ ਮੈਂਬਰ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਸੁਣਨਗੇ ਤੇ ਸ਼ਿਕਾਇਤ ਕਰਤਾਵਾਂ ਨਾਲ ਸਿੱਧਾ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਗੇ।
ਫਗਵਾਡ਼ਾ, 30 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ (ਪੀਐਸਐਚਆਰਸੀ) ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ ਵੱਲੋਂ ਸ਼ਨੀਵਾਰ ਨੂੰ ਨਗਰ ਨਿਗਮ ਦਫ਼ਤਰ ਫਗਵਾਡ਼ਾ ਵਿਖੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਕਮਿਸ਼ਨ ਦੇ ਮੈਂਬਰ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਸੁਣਨਗੇ ਤੇ ਸ਼ਿਕਾਇਤ ਕਰਤਾਵਾਂ ਨਾਲ ਸਿੱਧਾ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਗੇ। ਇਸ ਮੌਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਤੇ ਉਨ੍ਹਾਂ ਨੂੰ ਰਾਹਤ ਦਿਵਾਉਣ ਦੇ ਉਦੇਸ਼ ਨਾਲ ਯਤਨ ਕੀਤੇ ਜਾਣਗੇ। ਜਿਹਡ਼ੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਸੰਭਵ ਹੋਵੇਗਾ, ਉਨ੍ਹਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ। ਕੈਂਪਾਂ ਦਾ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣਾ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਲੋਡ਼ੀਂਦੀ ਕਾਰਵਾਈ ਕਰਨਾ ਹੈ।