30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ’ਚ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਕਰਵਾਈ

ਫਗਵਾਡ਼ਾ, 30 ਅਕਤੂਬਰ (ਹਰਜੋਤ ਸਿੰਘ ਚਾਨਾ)- ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਸੁਰੱਖਿਆ ਪ੍ਰਦਾਨ ਕਰਨ ਤੇ ਉਨ੍ਹਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਪੋਕਸੋ ਐਕਟ ਦੇ ਵੱਖ-ਵੱਖ ਪ੍ਰਬੰਧਾਂ, ਚੰਗੇ ਤੇ ਮਾਡ਼ੇ ਸਪਰਸ਼ ਦੀ ਪਛਾਣ ਕਰਨ ਤੇ ਕਿਸੇ ਵੀ ਅਣਸੁਖਾਵੀਂ ਸਥਿਤੀ ’ਚ ਆਪਣੀ ਸੁਰੱਖਿਆ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 31-10-2026
ਫਗਵਾਡ਼ਾ, 30 ਅਕਤੂਬਰ (ਹਰਜੋਤ ਸਿੰਘ ਚਾਨਾ)- ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਸੁਰੱਖਿਆ ਪ੍ਰਦਾਨ ਕਰਨ ਤੇ ਉਨ੍ਹਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵੱਲੋਂ ਸ੍ਰੀ ਮਹਾਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ ਸਬੰਧੀ ਪੋਕਸੋ ਐਕਟ ਦੇ ਵੱਖ-ਵੱਖ ਪ੍ਰਬੰਧਾਂ, ਚੰਗੇ ਤੇ ਮਾਡ਼ੇ ਸਪਰਸ਼ ਦੀ ਪਛਾਣ ਕਰਨ ਤੇ ਕਿਸੇ ਵੀ ਅਣਸੁਖਾਵੀਂ ਸਥਿਤੀ ’ਚ ਆਪਣੀ ਸੁਰੱਖਿਆ ਕਰਨ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਡਵੋਕੇਟ ਸੋਨੀਆ ਹਾਂਡਾ, ਪੈਰਾ ਲੀਗਲ ਵਲੰਟੀਅਰ ਜਸਵਿੰਦਰ ਢੱਡਾ ਅਤੇ ਜ਼ਿਲ੍ਹਾ ਕਪੂਰਥਲਾ ਤੋਂ ਚਾਈਲਡ ਹੈਲਪਲਾਈਨ ਸੁਪਰਵਾਈਜ਼ਰ ਪ੍ਰੀਤੀ ਤੇ ਬਬੀਤਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਐਡਵੋਕੇਟ ਸੋਨੀਆ ਹਾਂਡਾ ਨੇ ਵਿਦਿਆਰਥੀਆਂ ਨੂੰ ਪੋਕਸੋ ਐਕਟ ਦੇ ਕਾਨੂੰਨੀ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਲਈ ਉਨ੍ਹਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਇਸ ਦੌਰਾਨ ਬੱਚਿਆਂ ਨੂੰ ਉਨ੍ਹਾਂ ਦੀ ਸੁਰੱਖਿਆ ਨਾਲ ਸਬੰਧਿਤ ਕਾਨੂੰਨੀ ਅਧਿਕਾਰਾਂ ਤੇ ਸਹਾਇਤਾ ਪ੍ਰਾਪਤ ਕਰਨ ਦੇ ਉਪਲਬਧ ਸਾਧਨਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਜਗਪਾਲ ਸਿੰਘ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਬੱਚਿਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਸੰਭਾਵੀ ਖਤਰਿਆਂ ਦੀ ਪਛਾਣ ਕਰਨ ਅਤੇ ਸਮੇਂ ਸਿਰ ਸਹੀ ਕਦਮ ਚੁੱਕਣ ਲਈ ਵੀ ਤਿਆਰ ਕਰਦੀਆਂ ਹਨ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤੀਸ਼ ਜੈਨ ਨੇ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਸਿਰਫ਼ ਪਰਿਵਾਰ ਜਾਂ ਸਕੂਲ ਦੀ ਹੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕਰਵਾਉਣ ਦੀ ਲੋਡ਼ ’ਤੇ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਆਨੰਦ ਪਬਲਿਕ ਸਕੂਲ ਦੀ ਰੇਹਾਨਾ ਸ਼ਰਮਾ ਅੰਤਰ ਸਕੂਲ ਰੇਡੀਓ ਜੌਕੀ ਮੁਕਾਬਲੇ ’ਚ ਅੱਵਲ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਦਿੱਤੀ... ਅਗਲੀ ਖ਼ਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਫਗਵਾਡ਼ਾ ’ਚ ਲਗਾਉਣਗੇ ਜਨਤਕ ਸ਼ਿਕਾਇਤ ਨਿਵਾਰਨ ਕੈਂਪ
Ad Position 24