30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਆਨੰਦ ਪਬਲਿਕ ਸਕੂਲ ਦੀ ਰੇਹਾਨਾ ਸ਼ਰਮਾ ਅੰਤਰ ਸਕੂਲ ਰੇਡੀਓ ਜੌਕੀ ਮੁਕਾਬਲੇ ’ਚ ਅੱਵਲ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਦਿੱਤੀ ਜੇਤੂ ਵਿਦਿਆਰਥਣ ਨੂੰ ਵਧਾਈ

ਕਪੂਰਥਲਾ, 30 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੀ 11ਵੀਂ ਮੈਡੀਕਲ ਦੀ ਵਿਦਿਆਰਥਣ ਰੇਹਾਨਾ ਸ਼ਰਮਾ ਨੇ ਆਪਣੀ ਕਾਬਲੀਅਤ ਸਦਕਾ ਸਹੋਦਿਆ ਅੰਤਰ ਸਕੂਲ ਰੇਡਿਓ ਜੌਕੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਵਿਚ ਕਰਵਾਏ ਗਏ ਇਸ ਮੁਕਾਬਲੇ ਵਿਚ ਵੱਖ-ਵੱਖ ਨਾਮਵਰ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੇ ਆਤਮ ਵਿਸ਼ਵਾਸ, ਬੋਲਣ ਦੀ ਕਲਾ, ਰਚਨਾਤਮਿਕ ਸੋਚ ਤੇ ਪੇਸ਼ਕਾਰੀ ਦੇ ਹੁਨਰ ਦਾ ਵਧੀਆ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 31-10-2026
ਕਪੂਰਥਲਾ, 30 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਦੀ 11ਵੀਂ ਮੈਡੀਕਲ ਦੀ ਵਿਦਿਆਰਥਣ ਰੇਹਾਨਾ ਸ਼ਰਮਾ ਨੇ ਆਪਣੀ ਕਾਬਲੀਅਤ ਸਦਕਾ ਸਹੋਦਿਆ ਅੰਤਰ ਸਕੂਲ ਰੇਡਿਓ ਜੌਕੀ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਵਿਚ ਕਰਵਾਏ ਗਏ ਇਸ ਮੁਕਾਬਲੇ ਵਿਚ ਵੱਖ-ਵੱਖ ਨਾਮਵਰ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਤੇ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੇ ਆਤਮ ਵਿਸ਼ਵਾਸ, ਬੋਲਣ ਦੀ ਕਲਾ, ਰਚਨਾਤਮਿਕ ਸੋਚ ਤੇ ਪੇਸ਼ਕਾਰੀ ਦੇ ਹੁਨਰ ਦਾ ਵਧੀਆ ਪ੍ਰਦਰਸ਼ਨ ਕੀਤਾ। ਸਕੂਲ ਦੀ ਚੇਅਰਪਰਸਨ ਵਰਿੰਦਰ ਕੁਮਾਰੀ ਆਨੰਦ, ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ, ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਸੇਖੋਂ, ਉਪ ਪ੍ਰਿੰਸੀਪਲ ਡਾ. ਦੀਪਕ ਅਰੋਡ਼ਾ ਨੇ ਰੇਹਾਨਾ ਸ਼ਰਮਾ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਤੇ ਸਕੂਲ ਦੀ ਐਕਟੀਵਿਟੀ ਇੰਚਾਰਜ ਨੇਹਾ ਜੋਸ਼ੀ ਤੇ ਸ੍ਰੀਮਤੀ ਕਰੁਣਾ ਵੱਲੋਂ ਰੇਹਾਨਾ ਸ਼ਰਮਾ ਨੂੰ ਇਸ ਮੁਕਾਬਲੇ ਲਈ ਤਿਆਰ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਵਿਚ ਵਿਦਿਆਰਥੀਆਂ ਦੀ ਪਡ਼੍ਹਾਈ ਦੇ ਨਾਲ ਨਾਲ ਵੱਖ-ਵੱਖ ਸਹਿਪਾਠਕ੍ਰਮ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਤੇ ਇਨ੍ਹਾਂ ਗਤੀਵਿਧੀਆਂ ਰਾਹੀਂ ਜਿੱਥੇ ਬੱਚਿਆਂ ਦੇ ਆਤਮ ਵਿਸ਼ਵਾਸ ਵਿਚ ਵਾਧਾ ਹੁੰਦਾ ਹੈ, ਉੱਥੇ ਉਨ੍ਹਾਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਦਾ ਮੌਕਾ ਵੀ ਮਿਲਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿਆਜ਼ ਨੇ ਕੱਢੇ ਲੋਕਾਂ ਦੇ ਹੰਝੂ, ਪ੍ਰਚੂਨ ਬਾਜ਼ਾਰ ’ਚ 70 ਰੁਪਏ ਕਿਲੋ ਹੋਈ ਕੀਮਤ ਅਗਲੇ ਹਫ਼ਤੇ ਰਾਜਸਥਾਨ ਤੋਂ ਨਵੀਂ ਫ਼ਸ... ਅਗਲੀ ਖ਼ਬਰ ਸ੍ਰੀ ਮਹਾਂਵੀਰ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ’ਚ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਕਰਵਾਈ
Ad Position 24