01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਨੇ 60 ਦਿਨਾਂ ਦੀ ਇਕ ਵਿਸ਼ੇਸ਼ ਕਾਰਜ ਯੋਜਨਾ ਬਣਾਈ-ਅਕਾਸ਼ ਬਾਂਸਲ, ਗੌਰਵ ਤੂਰਾ

ਕਪੂਰਥਲਾ, 31 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐਸ. ਐਸ.

Ad Position 21
No active advertisement
ਅਜੀਤ ਡੈਸਕ 01-11-2026
ਕਪੂਰਥਲਾ, 31 ਅਕਤੂਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਐਸ.ਐਸ.ਪੀ. ਗੌਰਵ ਤੂਰਾ ਨੇ ਹੋਰ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਕਪੂਰਥਲਾ ਸਬ ਡਵੀਜ਼ਨ ਦੇ ਨਸ਼ਾ ਪ੍ਰਭਾਵਿਤ ਪਿੰਡ ਡੈਣਵਿੰਡ, ਫੂਲੇਵਾਲ, ਨਵਾਂ ਪਿੰਡ ਭੱਠੇ, ਡੋਗਰਾਂਵਾਲ, ਖੁਖਰੈਣ ਤੇ ਮੁਹੱਲਾ ਸ਼ਹਿਰੀਆਂ ਕਪੂਰਥਲਾ ਦਾ ਦੌਰਾ ਕੀਤਾ। ਉਨ੍ਹਾਂ ਇਨ੍ਹਾਂ ਖੇਤਰਾਂ ਦੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵ ਬਾਰੇ ਜਾਣੂ ਕੀਤਾ। ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਲੋਕਾਂ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਤੇਜੀ ਲਿਆਉਣ ਲਈ 60 ਦਿਨਾਂ ਦੀ ਇਕ ਵਿਸ਼ੇਸ਼ ਕਾਰਜ ਯੋਜਨਾ ਬਣਾਈ ਗਈ ਹੈ, ਜਿਸ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ, ਪ੍ਰਭਾਵਸ਼ਾਲੀ ਨਸ਼ਾ ਛਡਾਉਣ ਤੇ ਮੁਡ਼ ਵਸੇਬਾ ਸਹੂਲਤਾਂ ਤੇ ਲੋਕਾਂ ਦੀ ਸ਼ਮੂਲੀਅਤ ਨਾਲ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਦੀ ਲੱਤ ਤੋਂ ਬਚਾਉਣ ਖੇਡ ਸਹੂਲਤਾਂ, ਹੁਨਰ ਵਿਕਾਸ ਤੇ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਨੂੰ ਵੀ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿਚ ਖੇਡ ਮੈਦਾਨ ਵਿਕਸਿਤ ਕਰਨ ਲਈ ਢੁਕਵੀਆਂ ਥਾਵਾਂ ਦੀ ਸ਼ਨਾਖ਼ਤ ਕਰਨ ਤੇ ਇਨ੍ਹਾਂ ਇਲਾਕਿਆਂ ਵਿਚ ਦਾਖ਼ਲੇ ਤੇ ਬਾਹਰ ਜਾਣ ਦੇ ਰਸਤਿਆਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਹਦਾਇਤ ਕੀਤੀ ਤਾਂ ਜੋ ਨਿਗਰਾਨੀ ਪ੍ਰਣਾਲੀ ਹੋਰ ਮਜ਼ਬੂਤ ਕੀਤਾ ਜਾ ਸਕੇ। ਉਨ੍ਹਾਂ ਨਸ਼ਿਆਂ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਨੂੰ ਨਸ਼ਾ ਛਡਾਊ ਤੇ ਮੁਡ਼ ਵਸੇਬਾ ਕੇਂਦਰ ਵਿਚ ਆਪਣਾ ਢੁਕਵਾਂ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਪੀਡ਼ਤ ਵਿਅਕਤੀਆਂ ਦੇ ਇਲਾਜ ਲਈ ਹਸਪਤਾਲ ਵਿਚ ਬੈੱਡ ਰਾਖਵੇਂ ਰੱਖੇ ਗਏ ਹਨ। ਦੋਹਾਂ ਅਧਿਕਾਰੀਆਂ ਨੇ ਨਸ਼ਾ ਪੀਡ਼ਤ ਵਿਅਕਤੀਆਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਬਿਨਾਂ ਝਿਜਕ ਦੇ ਅੱਗੇ ਆਉਣ ਤੇ ਹਸਪਤਾਲਾਂ ਵਿਚ ਉਪਲਬਧ ਇਲਾਜ ਦੀਆਂ ਸਹੂਲਤਾਂ ਤੋਂ ਲਾਭ ਉਠਾਉਣ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਚਾਇਤੀ ਜ਼ਮੀਨਾਂ ਵਿਚੋਂ ਖ਼ਾਲੀ ਥਾਵਾਂ ਦੀ ਪਹਿਚਾਣ ਕਰਕੇ ਆਮ ਆਦਮੀ ਕਲੀਨਿਕ ਸਥਾਪਿਤ ਕਰਨ ਲਈ ਐਸਟੀਮੇਟ ਤਿਆਰ ਕਰਕੇ ਉਨ੍ਹਾਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਲੋਕਾਂ ਨੂੰ ਲੋਡ਼ੀਂਦੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਪੰਚਾਇਤਾਂ, ਸਮਾਜਿਕ ਸੰਸਥਾਵਾਂ ਤੇ ਪਿੰਡਾਂ ਦੇ ਲੋਕਾਂ ਨੂੰ ਵੀ ਪ੍ਰਸ਼ਾਸਨ ਵਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਡੀ.ਐਸ.ਪੀ. ਸਬ ਡਵੀਜ਼ਨ ਡਾ. ਸ਼ੀਤਲ ਸਿੰਘ, ਐਸ.ਡੀ.ਐਮ. ਡਾ. ਇਰਵਿਨ ਕੌਰ ਤੇ ਹੋਰ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਕੂਡ਼ੇ ਦੀ ਸਮੱਸਿਆ ਦੇ ਸਥਾਈ ਹੱਲ ਲਈ ਟੀਮ ਗਠਿਤ ਕਰ ਕੇ 10 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਪੇਸ਼ ਕਰੇ-ਜਤਿੰਦਰ... ਅਗਲੀ ਖ਼ਬਰ ਫਗਵਾਡ਼ਾ ’ਚ ਚੋਰਾਂ ਦਾ ਰਾਜ ! ਬੱਸ ਸਟੈਂਡ ’ਤੇ 150 ਲੀਟਰ ਡੀਜ਼ਲ ਤੇ ਮੈਡੀਕਲ ਹਾਲ ਦੀਆਂ ਤਾਂਬੇ ਦੀਆਂ ਪਾਈਪਾਂ ਚੋਰੀ
Ad Position 24