01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਡੀ.ਟੀ.ਐਫ. ਤੇ ਹੋਰ ਭਰਾਤਰੀ ਜਥੇਬੰਦੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਜਲਾ ਕੇ ਕੀਤਾ ਰੋਸ ਵਿਖਾਵਾ

ਕਪੂਰਥਲਾ, 31 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਡੀ. ਟੀ.

Ad Position 21
No active advertisement
ਡੀ.ਟੀ.ਐਫ. ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸੱਦੇ ’ਤੇ ਸਥਾਨਕ ਸ਼ਾਲਾਮਾਰ ਬਾਗ ਵਿਚ ਪੰਜਾਬ ਸਰਕਾਰ ਦਾ ਪੁਤਲਾ ਜਲਾ ਕੇ ਰੋਸ ਵਿਖਾਵਾ ਕਰਦੇ ਹੋਏ ਵੱਖ-ਵੱਖ ਜਥੇਬੰਦੀਆਂ ਨਾਲ ਸੰਬੰਧਿਤ ਅਧਿਆਪਕ। ਅਜੀਤ ਤਸਵੀਰ 01-11-2026
ਕਪੂਰਥਲਾ, 31 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਸਰਕਾਰ ਵਲੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਡੀ.ਟੀ.ਐਫ. ਦੀ ਜ਼ਿਲ੍ਹਾ ਕਪੂਰਥਲਾ ਇਕਾਈ ਤੇ ਹੋਰ ਭਰਾਤਰੀ ਜਥੇਬੰਦੀਆਂ ਦੇ ਸੱਦੇ ਅੱਜ ਅਧਿਆਪਕਾਂ ਨੇ ਡੀ.ਟੀ.ਐਫ. ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਅੱਲੂਵਾਲ ਦੀ ਅਗਵਾਈ ਪੰਜਾਬ ਸਰਕਾਰ ਦਾ ਪੁਤਲਾ ਜਲਾਕੇ ਰੋਸ ਵਿਖਾਵਾ ਕੀਤਾ। ਅਧਿਆਪਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅਧਿਆਪਕ ਹਰਵਿੰਦਰ ਅੱਲੂਵਾਲ, ਤਜਿੰਦਰ ਸਿੰਘ ਅਲੌਦੀਪੁਰ, 4161 ਅਧਿਆਪਕ ਯੂਨੀਅਨ ਦੀ ਆਗੂ ਅਲਕਾ ਤੇ ਕਿਰਨ ਨੇ ਪੰਜਾਬ ਸਰਕਾਰ ਵਲੋਂ 253 ਅਧਿਆਪਕਾਂ ਦੀ ਸੇਵਾਵਾਂ ਖ਼ਤਮ ਕੀਤੇ ਜਾਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਤੇ ਕਿਹਾ ਕਿ ਇਹ ਅਧਿਆਪਕ ਵਰਗ ਨਾਲ ਬਹੁਤ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਇਹ ਅਧਿਆਪਕ ਲੋਡ਼ੀਂਦੇ ਟੈੱਸਟ ਪਾਸ ਕਰਨ ਤੋਂ ਬਾਅਦ ਲੋਡ਼ੀਂਦੀ ਪ੍ਰਕਿਰਿਆ ਵਿਚੋਂ ਗੁਜ਼ਰ ਕੇ ਸਿੱਖਿਆ ਵਿਭਾਗ ਵਲੋਂ ਨਿਯੁਕਤ ਕੀਤੇ ਗਏ ਸਨ। ਪਰ ਵਿਭਾਗ ਨੇ ਉਨ੍ਹਾਂ ਦੀ ਲਗਭਗ ਤਿੰਨ ਸਾਲ ਸੇਵਾ ਪੂਰੀ ਹੋਣ ਉਪਰੰਤ ਉਨ੍ਹਾਂ ਦੀ ਸੇਵਾਵਾਂ ਦੀ ਪੁਸ਼ਟੀ ਕਰਨ ਦੀ ਬਜਾਏ ਉਲਟਾ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਹੁਕਮ ਜਾਰੀ ਕਰਕੇ ਆਪਣੀ ਅਧਿਆਪਕ ਵਿਰੋਧੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਅਧਿਆਪਕਾਂ ਨੂੰ ਸਕੂਲਾਂ ਵਿਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਤਾਂ ਅਧਿਆਪਕ ਜਥੇਬੰਦੀਆਂ ਪੱਕਾ ਮੋਰਚਾ ਲਗਾਉਣ ਲਈ ਮਜਬੂਰ ਹੋਣਗੀਆਂ ਤੇ ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਇਨ੍ਹਾਂ ਅਧਿਆਪਕਾਂ ਨੂੰ ਇਨਸਾਫ਼ ਨਹੀਂ ਦਿੱਤਾ ਜਾਂਦਾ। ਰੋਸ ਵਿਖਾਵੇ ਮੌਕੇ ਕੁਸ਼ਲ ਕੁਮਾਰ, ਡੀ.ਟੀ.ਐਫ. ਦੇ ਜ਼ਿਲ੍ਹਾ ਵਿੱਤ ਸਕੱਤਰ ਬਲਵਿੰਦਰ ਭੰਡਾਲ, ਬਲਾਕ ਪ੍ਰਧਾਨ ਮਲਕੀਤ ਸਿੰਘ, ਰੋਹਿਤ, ਅਵਤਾਰ ਸਿੰਘ, ਨਰਿੰਦਰ ਭੰਡਾਰੀ, ਟੀਕਮ ਚੰਦ, ਮੁਹੰਮਦ ਆਸਮ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ, ਜਤਿੰਦਰ ਕੌਰ, ਜਸਵਿੰਦਰ ਸਿੰਘ, ਮਨੀਸ਼ਵਰ ਸ਼ਰਮਾ, ਅਮਰਦੀਪ ਸਿੰਘ, ਜਸਬੀਰ ਚੰਦ, ਹਰਨੇਕ ਸਿੰਘ, ਅਬਦੇਸ਼ ਸੈਦੋਵਾਲ, ਪੰਕਜ ਧੀਰ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ
Ad Position 24