ਧਾਰਮਿਕ ਪ੍ਰੀਖਿਆ ਰਾਹੀਂ ਵਿਦਿਆਰਥੀਆਂ ਵਿਚ ਨੈਤਿਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦਾ ਸੰਚਾਰ
ਸੁਲਤਾਨਪੁਰ ਲੋਧੀ, 31 ਅਕਤੂਬਰ (ਨਰੇਸ਼ ਹੈਪੀ)-ਬ੍ਰਿਟਿਸ਼ ਵਿਕਟੋਰੀਆ ਸਕੂਲ ਵਿਖੇ ਵਿਦਿਆਰਥੀਆਂ ਵਿਚ ਧਾਰਮਿਕ ਸਿੱਖਿਆ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਪ੍ਰਚਾਰ ਤੇ ਪ੍ਰਸਾਰ ਦੇ ਉਦੇਸ਼ ਨਾਲ ਧਾਰਮਿਕ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ। ਇਹ ਪ੍ਰੀਖਿਆ ਧਾਰਮਿਕ ਪ੍ਰੀਖਿਆ ਸਿੱਖ ਮਿਸ਼ਨਰੀ ਅਕੈਡਮੀ ਦੇ ਚੇਅਰਮੈਨ ਸੁਖਦੇਵ ਸਿੰਘ ਅਤੇ ਉਨ੍ਹਾਂ ਦੀ ਸਮਰਪਿਤ ਟੀਮ ਦੇ ਮਾਰਗ ਦਰਸ਼ਨ ਹੇਠ ਕਰਵਾਈ ਗਈ।
ਬ
ਬ੍ਰਿਟਿਸ਼ ਵਿਕਟੋਰੀਆ ਸਕੂਲ, ਸੁਲਤਾਨਪੁਰ ਲੋਧੀ ਵਿਖੇ ਵਿਦਿਆਰਥੀਆਂ ਦੀ ਕਰਵਾਈ ਧਾਰਮਿਕ ਪ੍ਰੀਖਿਆ ਦਾ ਦ੍ਰਿਸ਼। ਤਸਵੀਰ : ਲਾਡੀ ਸਟੂਡੀਓ
01-11-2026
ਸੁਲਤਾਨਪੁਰ ਲੋਧੀ, 31 ਅਕਤੂਬਰ (ਨਰੇਸ਼ ਹੈਪੀ)-ਬ੍ਰਿਟਿਸ਼ ਵਿਕਟੋਰੀਆ ਸਕੂਲ ਵਿਖੇ ਵਿਦਿਆਰਥੀਆਂ ਵਿਚ ਧਾਰਮਿਕ ਸਿੱਖਿਆ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਪ੍ਰਚਾਰ ਤੇ ਪ੍ਰਸਾਰ ਦੇ ਉਦੇਸ਼ ਨਾਲ ਧਾਰਮਿਕ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ। ਇਹ ਪ੍ਰੀਖਿਆ ਧਾਰਮਿਕ ਪ੍ਰੀਖਿਆ ਸਿੱਖ ਮਿਸ਼ਨਰੀ ਅਕੈਡਮੀ ਦੇ ਚੇਅਰਮੈਨ ਸੁਖਦੇਵ ਸਿੰਘ ਅਤੇ ਉਨ੍ਹਾਂ ਦੀ ਸਮਰਪਿਤ ਟੀਮ ਦੇ ਮਾਰਗ ਦਰਸ਼ਨ ਹੇਠ ਕਰਵਾਈ ਗਈ। ਇਸ ਪ੍ਰੀਖਿਆ ਵਿਚ ਸਕੂਲ ਦੇ 250 ਤੋਂ ਵੱਧ ਵਿਦਿਆਰਥੀਆਂ ਨੇ ਬਡ਼ੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੂੰ ਉਨ੍ਹਾਂ ਦੀ ਉਮਰ ਅਤੇ ਵਿੱਦਿਅਕ ਪੱਧਰ ਦੇ ਅਨੁਸਾਰ ਚਾਰ ਵੱਖ-ਵੱਖ ਵਰਗਾਂ ਵਿਚ ਵੰਡਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਚੇਅਰਮੈਨ ਸ਼ਿੰਦਰਪਾਲ ਸਿੰਘ, ਐਮ ਡੀ ਅਰਸ਼ਦੀਪ ਸਿੰਘ ਅਤੇ ਪ੍ਰਿੰ: ਸੁਨੀਤਾ ਸਭਰਵਾਲ ਨੇ ਧਾਰਮਿਕ ਪ੍ਰੀਖਿਆ ਦੇ ਮਹੱਤਵ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਉਦੇਸ਼ ਕੇਵਲ ਕਿਤਾਬੀ ਗਿਆਨ ਅਤੇ ਅਕਾਦਮਿਕ ਪ੍ਰਾਪਤੀਆਂ ਤੱਕ ਸੀਮਿਤ ਨਹੀਂ ਹੋਣਾ ਚਾਹੀਦਾ, ਸਗੋਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਕਰਨਾ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਝਾਇਆ ਕਿ ਅਜਿਹੀਆਂ ਪ੍ਰੀਖਿਆਵਾਂ ਉਨ੍ਹਾਂ ਨੂੰ ਆਪਣੇ ਧਰਮ, ਸਭਿਆਚਾਰ, ਇਤਿਹਾਸ ਅਤੇ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁਡ਼ਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੀਆਂ ਹਨ। ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਵਿਦਿਆਰਥੀ ਨਾ ਸਿਰਫ਼ ਚੰਗੇ ਨਾਗਰਿਕ ਬਣ ਸਕਦੇ ਹਨ, ਸਗੋਂ ਇੱਕ ਬਿਹਤਰ ਅਤੇ ਸਦਭਾਵਨਾ ਭਰਪੂਰ ਸਮਾਜ ਦੀ ਸਿਰਜਣਾ ਵਿਚ ਵੀ ਆਪਣਾ ਯੋਗਦਾਨ ਪਾ ਸਕਦੇ ਹਨ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਮਿਸ਼ਨਰੀ ਅਕੈਡਮੀ ਦੇ ਚੇਅਰਮੈਨ ਸੁਖਦੇਵ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਇਸ ਸ਼ਲਾਘਾ ਯੋਗ ਉਪਰਾਲੇ ਲਈ ਧੰਨਵਾਦ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਪ੍ਰਸ਼ੰਸਾ ਕੀਤੀ ।