31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਸੰਤ ਬਾਬਾ ਖਡ਼ਗ ਸਿੰਘ ਦੇ ਜਨਮ ਦਿਹਾਡ਼ੇ ਦੀ ਖ਼ੁਸ਼ੀ ’ਚ ਕਰਵਾਏ ਗਏ ਧਾਰਮਿਕ ਸਮਾਗਮ

ਤਲਵੰਡੀ ਚੌਧਰੀਆਂ 31 ਅਕਤੂਬਰ (ਪਰਸਨ ਲਾਲ ਭੋਲਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਖਡ਼ਗ ਸਿੰਘ ਦੰਦੂਪੁਰ ਵੱਲੋਂ ਬ੍ਰਹਮ ਗਿਆਨੀ ਸੰਤ ਬਾਬਾ ਖਡ਼ਗ ਸਿੰਘ ਜੀ ਦੇ 170ਵੇਂ ਜਨਮ ਦਿਹਾਡ਼ੇ ਦੀ ਖ਼ੁਸ਼ੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ 32 ਸ੍ਰੀ ਅਖੰਡ ਪਾਠਾਂ ਦੀ ਲਡ਼ੀ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਖੁੱਲੇ ਦੀਵਾਨ ਹਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧਾਰਮਿਕ ਦੀਵਾਨ ਸਜਾਏ ਗਏ।

Ad Position 21
No active advertisement
ਅਜੀਤ ਡੈਸਕ 01-11-2026
ਤਲਵੰਡੀ ਚੌਧਰੀਆਂ 31 ਅਕਤੂਬਰ (ਪਰਸਨ ਲਾਲ ਭੋਲਾ)-ਗੁਰਦੁਆਰਾ ਪ੍ਰਬੰਧਕ ਕਮੇਟੀ ਬਾਬਾ ਖਡ਼ਗ ਸਿੰਘ ਦੰਦੂਪੁਰ ਵੱਲੋਂ ਬ੍ਰਹਮ ਗਿਆਨੀ ਸੰਤ ਬਾਬਾ ਖਡ਼ਗ ਸਿੰਘ ਜੀ ਦੇ 170ਵੇਂ ਜਨਮ ਦਿਹਾਡ਼ੇ ਦੀ ਖ਼ੁਸ਼ੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਰਖਾਏ ਗਏ 32 ਸ੍ਰੀ ਅਖੰਡ ਪਾਠਾਂ ਦੀ ਲਡ਼ੀ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਖੁੱਲੇ ਦੀਵਾਨ ਹਾਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਧਾਰਮਿਕ ਦੀਵਾਨ ਸਜਾਏ ਗਏ। ਸੰਗਤਾਂ ਦੇ ਦਰਸ਼ਨ ਕਰਨ ਲਈ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟੇ ਵਾਲੇ, ਸੰਤ ਬਾਬਾ ਨਿਰਮਲ ਦਾਸ ਬੂਡ਼ੇਵਾਲ ਵਾਲਿਆਂ ਦੇ ਚਰਨ ਸੇਵਾ ਬਾਬਾ ਸੋਨੀ ਜੀ, ਸੰਤ ਬਾਬਾ ਜੈ ਸਿੰਘ ਡੇਰਾ ਸ਼੍ਰੀ ਚੰਦ ਮਹਿਮਦਵਾਲ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਸਟੇਜ ਦਾ ਸੰਚਾਲਨ ਕਰਦਿਆਂ ਭਾਈ ਇੰਦਰਜੀਤ ਸਿੰਘ ਬਜਾਜ ਨੇ ਸੰਤ ਬਾਬਾ ਖਡ਼ਗ ਸਿੰਘ ਜੀ ਦੇ ਜੀਵਨ ਸਬੰਧੀ ਜਾਣਕਾਰੀ ਦਿੱਤੀ ਅਤੇ ਧਾਰਮਿਕ ਸਮਾਗਮ ਦੀ ਆਰੰਭਤਾ ਭਾਈ ਮਨਜਿੰਦਰ ਸਿੰਘ ਹਰਰਾਏਪੁਰ ਦੇ ਜਥੇ ਤੋਂ ਕਰਵਾਈ। ਭਾਈ ਅਵਤਾਰ ਸਿੰਘ ਦੂਲੋਵਾਲ ਅਤੇ ਸੁਖਵਿੰਦਰ ਸਿੰਘ ਮੋਮੀ ਐਮਏ ਦੇ ਜਥੇ ਵੱਲੋਂ ਸੰਗਤਾਂ ਨੂੰ ਆਪਣੀ ਸ਼ਾਇਰੀ ਰਾਹੀਂ ਗੁਰੂ ਘਰ ਨਾਲ ਜੋਡ਼ਿਆ। ਗੁਰਪ੍ਰਤਾਪ ਸਿੰਘ ਪਦਮ ਦੇ ਢਾਡੀ ਜਥੇ ਨੇ ਆਪਣੀਆਂ ਵਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕਰਦਿਆਂ ਗੁਰੂ ਘਰ ਨਾਲ ਜੋਡ਼ਿਆ। ਜਥਿਆਂ ਨੂੰ ਸੰਤ ਮਹਾਂਪੁਰਸ਼ਾਂ ਵੱਲੋਂ ਸਨਮਾਨਿਤ ਕੀਤਾ ਗਿਆ ਤੇ ਸੰਤ ਮਹਾਂਪੁਰਸ਼ਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੰਦੂਪੁਰ ਦੇ ਪ੍ਰਧਾਨ ਮਲਕੀਤ ਸਿੰਘ ਅਤੇ ਸਰਪੰਚ ਜੋਗਿੰਦਰ ਸਿੰਘ ਦੰਦੂਪੁਰ ਵੱਲੋਂ ਸਮਾਗਮ ਦੇ ਪੁੱਜਣ ਤੇ ਜੀ ਆਇਆ ਕਿਹਾ ਅਤੇ ਧੰਨਵਾਦ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ। ਗੁਰੂ ਘਰ ਨਾਲ ਪਿਆਰ ਕਰਨ ਵਾਲੇ ਸ਼ਰਧਾਲੂਆਂ ਵਿਚ ਅਮਨਦੀਪ ਕੌਰ /ਇਕਬਾਲ ਸਿੰਘ ਸੰਗਰ ਯੂਕੇ ਵੱਲੋਂ 95 ਹਜ਼ਾਰ ਰੁਪਏ, 60 ਹਜ਼ਾਰ ਰੁਪਏ ਸੁੱਚਾ ਸਿੰਘ ਮਰੋਕ, 33 ਹਜ਼ਾਰ ਰੁਪਏ ਹਰਮੀਤਪਾਲ ਸਿੰਘ ਆਸਟਰੇਲੀਆ, 21ਹਜ਼ਾਰ ਰੁਪਏ ਸੁੱਚਾ ਸਿੰਘ ਮੋਮੀ ਅਤੇ 20 ਹਜ਼ਾਰ ਰੁਪਏ ਦਿਲਬਾਗ ਸਿੰਘ ਮੋਮੀ ਵੱਲੋਂ ਗੁਰੂ ਘਰ ਦੀਆਂ ਇਮਾਰਤਾਂ ਅਤੇ ਲੰਗਰ ਲਈ ਭੇਟ ਕੀਤੇ ਗਏ ਪ੍ਰਬੰਧਕਾਂ ਵੱਲੋਂ ਇਹਨਾਂ ਵਿਅਕਤੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਗੁਰੂ ਬਖ਼ਸ਼ੀਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸਰਪੰਚ ਜੋਗਿੰਦਰ ਸਿੰਘ ਦੰਦੂਪੁਰ, ਇੰਦਰਜੀਤ ਸਿੰਘ ਬਜਾਜ, ਮਾਸਟਰ ਹਰਜਿੰਦਰ ਸਿੰਘ, ਰਾਜਵੰਤ ਸਿੰਘ, ਮਲਕੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਰਾਜਵੰਤ ਸਿੰਘ, ਅਵਤਾਰ ਸਿੰਘ ਫੌਜੀ, ਬਲਕਾਰ ਸਿੰਘ ਜੇਈ, ਡਾਕਟਰ ਅਮਰਜੀਤ ਸਿੰਘ, ਡਾਕਟਰ ਸੰਤੋਖ ਸਿੰਘ ਤੇਜਿੰਦਰ ਸਿੰਘ ਖਿੰਡਾ, ਗੁਰਮੀਤ ਸਿੰਘ ਮੋਮੀ ਸਾਬਕਾ ਐਸਐਚਓ, ਗੁਰਜੀਤ ਸਿੰਘ ਹਾਂਡਾ, ਦਵਿੰਦਰਜੀਤ ਸਿੰਘ ਸਪੇਨ, ਜੋਗਿੰਦਰ ਸਿੰਘ ਆਧੀ, ਸੁਖਵਿੰਦਰ ਸਿੰਘ ਕੁਕੂ, ਮੁਖਤਾਰ ਸਿੰਘ ਮੋਮੀ, ਬਲਵੀਰ ਸਿੰਘ ਸਾਬਕਾ ਐਸਆਈ, ਸੰਤੋਖ ਸਿੰਘ ਜੋਸਨ, ਸਰਬਜੀਤ ਸਿੰਘ ਸਾਬੀ ਪੰਜਾਬ ਪੁਲੀਸ, ਜਰਨੈਲ ਸਿੰਘ ਸਾਬਕਾ ਸਰਪੰਚ, ਕਰਮਜੀਤ ਸਿੰਘ ਮੰਗਾ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਢੰਗਰਾਲੀ ਵਿਖੇ ਕੀਤੀ ਇਕੱਤਰਤਾ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ 2 ਨਵੰਬਰ ਨੂੰ ਡੀ.ਆਰ. ਦਫ਼ਤਰ ਮੂਹਰੇ ਧਰਨਾ ਦੇਣਗੇ-ਭੁੱਲਰ, ਬੰਨੇਮਲ, ਭੰਡਾਲ
Ad Position 24