ਪ੍ਰਦੂਸ਼ਣ ਰਹਿਤ ਦੀਵਾਲੀ ਮਨਾ ਕੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਲੋਕ-ਬਿੱਟੂ ਖੱਖ
ਨਡਾਲਾ, 1 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖ਼ੁਸ਼ੀਆਂ ਤੇ ਆਪਸੀ ਭਾਈਚਾਰਕ ਸਾਂਝ ਦਾ ਤਿਉਹਾਰ ਹੈ। ਇਸ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਸਮੇਂ ਸਾਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ।
ਨਡਾਲਾ, 1 ਨਵੰਬਰ (ਰਘਬਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬਿੱਟੂ ਖੱਖ ਨੇ ਲੋਕਾਂ ਨੂੰ ਪ੍ਰਦੂਸ਼ਣ ਰਹਿਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦੀਵਾਲੀ ਰੌਸ਼ਨੀਆਂ, ਖ਼ੁਸ਼ੀਆਂ ਤੇ ਆਪਸੀ ਭਾਈਚਾਰਕ ਸਾਂਝ ਦਾ ਤਿਉਹਾਰ ਹੈ। ਇਸ ਪਵਿੱਤਰ ਤਿਉਹਾਰ ਨੂੰ ਮਨਾਉਂਦੇ ਸਮੇਂ ਸਾਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਵੀ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਕਾਰਨ ਪੈਦਾ ਹੋਣ ਵਾਲਾ ਧੂੰਆਂ ਤੇ ਸ਼ੋਰ ਨਾ ਸਿਰਫ਼ ਵਾਤਾਵਰਨ ਨੂੰ ਪ੍ਰਦੂਸ਼ਿਤ ਕਰਦਾ ਹੈ, ਸਗੋਂ ਬੱਚਿਆਂ, ਬਜ਼ੁਰਗਾਂ ਤੇ ਸਾਹ ਦੀਆਂ ਬਿਮਾਰੀਆਂ ਤੋਂ ਪੀਡ਼ਤ ਲੋਕਾਂ ਲਈ ਵੀ ਪ੍ਰੇਸ਼ਾਨੀਆਂ ਪੈਦਾ ਕਰਦਾ ਹੈ। ਇਸ ਲਈ ਸਾਨੂੰ ਪਟਾਕਿਆਂ ਦੀ ਬਜਾਏ ਮਿੱਟੀ ਦੇ ਦੀਵੇ ਜਗਾ ਕੇ ਤੇ ਆਪਣੇ ਘਰਾਂ ਨੂੰ ਰੌਸ਼ਨ ਕਰਕੇ ਦੀਵਾਲੀ ਮਨਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ।