02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਿਸਾਨ ਪਰਾਲੀ ਨੂੰ ਖੇਤਾਂ ’ਚ ਅੱਗ ਲਗਾਉਣ ਦੀ ਥਾਂ ਆਧੁਨਿਕ ਖੇਤੀ ਮਸ਼ੀਨਰੀ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ

ਕਪੂਰਥਲਾ, 1 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 02-11-2026
ਕਪੂਰਥਲਾ, 1 ਨਵੰਬਰ (ਵਿ.ਪ੍ਰ.)-ਬਹੁਮੰਤਵੀ ਖੇਤੀਬਾਡ਼ੀ ਸਹਿਕਾਰੀ ਸਭਾ ਕੋਕਲਪੁਰ ਵਿਚ ਕਿਸਾਨਾਂ ਨੂੰ ਪਰਾਲੀ ਸਾਡ਼ਨ ਤੋਂ ਰੋਕਣ ਦੇ ਮਨੋਰਥ ਨਾਲ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਸਹਿਕਾਰੀ ਸਭਾਵਾਂ ਦੇ ਡਿਪਟੀ ਰਜਿਸਟਰਾਰ ਜਗਜੀਤ ਸਿੰਘ ਤੇ ਸਹਾਇਕ ਰਜਿਸਟਰਾਰ ਗੁਰਯਾਦਵਿੰਦਰ ਸਿੰਘ ਤੇ ਸਭਾ ਦੇ ਮੈਂਬਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਕੈਂਪ ਨੂੰ ਸੰਬੋਧਨ ਕਰਦਿਆਂ ਜਗਜੀਤ ਸਿੰਘ ਨੇ ਕਿਸਾਨਾਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਨੂੰ ਪਰਾਲੀ ਖੇਤਾਂ ਵਿਚ ਨਾ ਸਾਡ਼ਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਪਰਾਲੀ ਸਾਡ਼ਨ ਨਾਲ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ, ਮਿੱਟੀ ਦੀ ਉਪਜਾਓ ਸ਼ਕਤੀ, ਮਿੱਟੀ ਦੀ ਉਪਜਾਓ ਸ਼ਕਤੀ ਘਟਨ ਤੇ ਮਨੁੱਖੀ ਦੀ ਸਿਹਤ ’ਤੇ ਪੈਣ ਵਾਲੇ ਮਾਰੂ ਪ੍ਰਭਾਵ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ। ਕੈਂਪ ਨੂੰ ਸੰਬੋਧਨ ਕਰਦਿਆਂ ਗੁਰਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਪਰਾਲੀ ਨਾ ਸਾਡ਼ ਕੇ ਵਾਤਾਵਰਣ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਰਗਰਮ ਭਾਈਵਾਲੀ ਨਾਲ ਹੀ ਪਰਾਲੀ ਸਾਡ਼ਨ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਮਹਿੰਦੀ ਤੇ ਜਿਊਲਰੀ ਮੇਕਿੰਗ ਮੁਕਾਬਲਾ ਅਗਲੀ ਖ਼ਬਰ ਪਿੰਡ ਮੇਤਲਾ ’ਚ ਲਗਾਇਆ 12ਵਾਂ ਅੱਖਾਂ ਦਾ ਮੁਫ਼ਤ ਕੈਂਪ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਵੱਲੋਂ ਕੀਤਾ ਗਿਆ ਕੈਂਪ ਦ...
Ad Position 24