ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਖੇ ਰਾਸ਼ਟਰੀ ਏਕਤਾ ਦਿਵਸ ਮਨਾਇਆ
ਕਪੂਰਥਲਾ, 1 ਨਵੰਬਰ (ਸਡਾਨਾ)-ਕੌਮੀ ਏਕਤਾ ਦਿਵਸ ਦੇ ਮੌਕੇ ’ਤੇ ਫਾਰ ਦਾ ਪੀਪਲ ਸਮਾਜ ਸੇਵੀ ਸੰਸਥਾ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਖੇ ਸੰਵਿਧਾਨ ਰਾਸ਼ਟਰਵਾਦ, ਕੌਮੀ ਏਕਤਾ ਤੇ ਭਾਰਤੀ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਦੇ ਨਾਲ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਮੌਲਿਕ ਅਧਿਕਾਰਾਂ ਤੇ ਕਰਤੱਵਾਂ ਸਬੰਧੀ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਣਕਾਰੀ ਦਿੱਤੀ ਗਈ।
ਕਪੂਰਥਲਾ, 1 ਨਵੰਬਰ (ਸਡਾਨਾ)-ਕੌਮੀ ਏਕਤਾ ਦਿਵਸ ਦੇ ਮੌਕੇ ’ਤੇ ਫਾਰ ਦਾ ਪੀਪਲ ਸਮਾਜ ਸੇਵੀ ਸੰਸਥਾ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਖੇ ਸੰਵਿਧਾਨ ਰਾਸ਼ਟਰਵਾਦ, ਕੌਮੀ ਏਕਤਾ ਤੇ ਭਾਰਤੀ ਨਾਗਰਿਕਾਂ ਦੇ ਮੌਲਿਕ ਅਧਿਕਾਰਾਂ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ’ਚ ਵਿਦਿਆਰਥੀਆਂ ਨੇ ਉਤਸ਼ਾਹ ਦੇ ਨਾਲ ਹਿੱਸਾ ਲਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਮੌਲਿਕ ਅਧਿਕਾਰਾਂ ਤੇ ਕਰਤੱਵਾਂ ਸਬੰਧੀ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਜਾਣਕਾਰੀ ਦਿੱਤੀ ਗਈ। ਸਕੂਲ ਇੰਚਾਰਜ ਰਮਨਦੀਪ ਕੌਰ ਨੇ ਇਨ੍ਹਾਂ ਮੁਕਾਬਲਿਆਂ ਨੂੰ ਵਿਦਿਆਰਥੀਆਂ ਲਈ ਲਾਹੇਵੰਦ ਦੱਸਿਆ। ਇਸ ਮੌਕੇ ਸਮਾਜ ਸੇਵੀ ਸੰਸਥਾ ਦੇ ਸੰਸਥਾਪਕ, ਪਰਮਿੰਦਰ ਸਿੰਘ, ਸਹਿਕਾਰੀ ਖੇਤੀਬਾਡ਼ੀ ਸਭਾ ਸ਼ੇਖੂਪੁਰ ਤੇ ਸਕੱਤਰ ਗੁਰਮੁਖ ਸਿੰਘ ਤੇ ਹੋਰ ਹਾਜ਼ਰ ਸਨ।