02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਅਜੀਤ, ਜਲੰਧਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਏ.ਆਈ. ਦੇ ਵਧਦੇ ਰੁਝਾਨ ਸੰਬੰਧੀ ਫੈਕਲਟੀ ਡਿਵੈਲਪਮੈਂਟ ਸਮਾਗਮ ਡਾ. ਹਰਦੀਪ ਸਿੰਘ, ਡਾ. ਬਿਕਰਮ ਸਿੰਘ ਵਿਰਕ ਤੇ ਡਾ. ਬਲਦੇਵ ਸਿੰਘ ਢਿੱਲੋਂ ਨੇ ਕੀਤਾ ਸੰਬੋਧਨ

ਕਪੂਰਥਲਾ, 1 ਨਵੰਬਰ (ਅਮਰਜੀਤ ਸਿੰਘ ਸਡਾਨਾ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਤੇ ਉਨ੍ਹਾਂ ਨੂੰ ਆਧੁਨਿਕ ਤਕਨਾਲੋਜੀ (ਏ. ਆਈ) ਦੀ ਵਪਾਰਕ ਖੇਤਰ ’ਚ ਵਰਤੋਂ ਤੇ ਸਿੱਖਿਆ ਦੇ ਖੇਤਰ ’ਚ ਹੋ ਰਹੇ ਨਵੇਂ ਬਦਲਾਅ ਤੋਂ ਜਾਣੂ ਕਰਵਾਉਣ ਲਈ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ।

Ad Position 21
No active advertisement
‘ਪਹਿਲਾਂ ਆਓ ਤੇ ਪਹਿਲਾਂ ਪਾਓ’ ਦੇ ਆਧਾਰ ’ਤੇ ਮਿਲੇਗੀ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ-ਡਾ. ਜਸਵਿੰਦਰ ਸਿੰਘ 02-11-2026
ਕਪੂਰਥਲਾ, 1 ਨਵੰਬਰ (ਅਮਰਜੀਤ ਸਿੰਘ ਸਡਾਨਾ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਵਿਖੇ ਅਧਿਆਪਕਾਂ ਨੂੰ ਸਮੇਂ ਦਾ ਹਾਣੀ ਬਣਾਉਣ ਤੇ ਉਨ੍ਹਾਂ ਨੂੰ ਆਧੁਨਿਕ ਤਕਨਾਲੋਜੀ (ਏ.ਆਈ) ਦੀ ਵਪਾਰਕ ਖੇਤਰ ’ਚ ਵਰਤੋਂ ਤੇ ਸਿੱਖਿਆ ਦੇ ਖੇਤਰ ’ਚ ਹੋ ਰਹੇ ਨਵੇਂ ਬਦਲਾਅ ਤੋਂ ਜਾਣੂ ਕਰਵਾਉਣ ਲਈ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਜਿਸ ’ਚ ਵੱਖ-ਵੱਖ ਕਾਲਜਾਂ ਦੇ ਅਧਿਆਪਕਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਫੈਕਲਟੀ ਡਿਵੈਲਪਮੈਂਟ ਕਰਵਾਉਣ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿਚ ਆ ਰਹੀਆਂ ਤਬਦੀਲੀਆਂ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਪ੍ਰੋ. ਡਾ. ਹਰਦੀਪ ਸਿੰਘ ਸਾਬਕਾ ਮੁਖੀ ਕੰਪਿਊਟਰ ਸਾਇੰਸ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੇ ਸਰੋਤ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਆਪਣੇ ਭਾਸ਼ਣ ਦੌਰਾਨ ਤਕਨਾਲੋਜੀ ਦੇ ਖੇਤਰ ’ਚ ਤੇਜੀ ਨਾਲ ਹੋ ਰਹੀਆਂ ਤਬਦੀਲੀਆਂ ਤੇ ਆਰਟੀਫਿਸ਼ਲ ਇੰਟੈਲੀਜੈਂਸੀ (ਏ.ਆਈ.) ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਏ.ਆਈ. ਅੱਜ ਦੇ ਸਮੇਂ ਵਿਚ ਕੰਪਿਊਟਰ ਵਿਗਿਆਨ ਤੱਕ ਸੀਮਿਤ ਨਹੀਂ ਰਹੀ ਸਗੋਂ ਇਹ ਸਿੱਖਿਆ, ਸਿਹਤ, ਉਦਯੋਗ, ਖ਼ੋਜ, ਸੰਚਾਰ ਤੇ ਪ੍ਰਸ਼ਾਸਨ ਸਮੇਤ ਜੀਵਨ ਦੇ ਲਗਭਗ ਹਰ ਖੇਤਰ ਨੂੰ ਪ੍ਰਭਾਵਿਤ ਕਰ ਰਹੀ ਹੈ। ਉਨ੍ਹਾਂ ਨੇ ਮਸ਼ੀਨ ਲਰਨਿੰਗ ਡਾਟਾ, ਵਿਸ਼ਲੇਸ਼ਣ, ਆਟੋਮੇਸ਼ਨ ਤੇ ਜਨਰੇਟਿਵ ਏ.ਆਈ. ਵਰਗੀਆਂ ਉੱਭਰ ਰਹੀਆਂ ਤਕਨੀਕਾਂ ਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਤਕਨਾਲੋਜੀ ਮਨੁੱਖੀ ਬੁੱਧੀ ਰਚਨਾਤਮਿਕਤਾ ਦਾ ਬਦਲ ਨਹੀਂ ਸਗੋਂ ਉਨ੍ਹਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦਾ ਮਹੱਤਵਪੂਰਨ ਸਾਧਨ ਹੈ। ਇਸ ਵਰਕਸ਼ਾਪ ਦੌਰਾਨ ਵਪਾਰਕ ਖੇਤਰ ’ਚ ਏ.ਆਈ. ਦੀ ਵਰਤੋਂ ਸਬੰਧੀ ਸੇਵਾ ਮੁਕਤ ਪ੍ਰਿੰਸੀਪਲ ਡਾ. ਬਿਕਰਮ ਸਿੰਘ ਵਿਰਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਧੁਨਿਕ ਵਪਾਰਕ ਸੰਸਥਾਵਾਂ ਵਲੋਂ ਏ.ਆਈ. ਦੀ ਵਰਤੋਂ ਰਾਹੀਂ ਕਾਰਜਪ੍ਰਣਾਲੀ ਨੂੰ ਵਧੇਰੇ ਸੁਚਾਰੂ, ਪ੍ਰਭਾਵਸ਼ਾਲੀ ਤੇ ਨਤੀਜਾ ਮੁਕਤੀ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕਾਲਜ ਪ੍ਰਿੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਸਿੱਖਿਆ ਦੇ ਖੇਤਰ ’ਚ ਹੋ ਰਹੀਆਂ ਡਿਜੀਟਲ ਤਬਦੀਲੀਆਂ ਤੇ ਏ.ਆਈ. ਦੇ ਵਧਦੇ ਪ੍ਰਭਾਵ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੇ ਅੰਤ ਵਿਚ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ. ਦਮਨਜੀਤ ਕੌਰ ਨੇ ਆਏ ਹੋਏ ਬੁਲਾਰਿਆਂ ਦਾ ਧੰਨਵਾਦ ਕੀਤਾ ਤੇ ਇਸ ਵਰਕਸ਼ਾਪ ਨੂੰ ਅਧਿਆਪਕਾਂ ਲਈ ਬਹੁਤ ਹੀ ਪ੍ਰਭਾਵਸ਼ਾਲੀ ਦੱਸਿਆ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਐਸ.ਡੀ.ਐਮ. ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਦੋਆਬਾ ਜ਼ੋਨ ਦੀ 15 ਮੈਂਬਰੀ ਕੋਰ ਕਮੇਟੀ ਦਾ ਗਠਨ ਫਗਵਾਡ਼ਾ, 1 ਨਵੰਬਰ (ਅਸ਼ੋਕ ਕੁਮਾ...
Ad Position 24