03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਪ੍ਰਬੰਧਕਾਂ ਨੇ ਕੀਤੀ ਧਾਰਮਿਕ ਜਥੇਬੰਦੀਆਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 2 ਨਵੰਬਰ (ਨਰੇਸ਼ ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੋ੍ਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ ਸ਼ੋ੍ਮਣੀ ਕਮੇਟ ਮੈਂਬਰ, ਸ਼ੋ੍ਮਣੀ ਕਮੇਟ ਮੈਂਬਰ ਗੁਰਮੀਤ ਸਿੰਘ ਬੂਹ, ਮੈਨੇਜਰ ਭਾਈ ਭਗਵੰਤ ਸਿੰਘ ਕਾਹਲਵਾਂ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਐਡੀਸ਼ਨ ਮੈਨੇਜਰ ਚੈਂਚਲ ਸਿੰਘ, ਮੈਨੇਜਰ ਕੁਲਵਿੰਦਰ ਸਿੰਘ ਬਾਉਲੀ ਸਾਹਿਬ ਡੱਲਾ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਸੇਵਾ ਮੁਕਤ ਮੈਨੇਜਰ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 24 ਨਵੰਬਰ ਦਿਨ ਮੰਗਲਵਾਰ ਨੂੰ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 03-11-2026
ਸੁਲਤਾਨਪੁਰ ਲੋਧੀ, 2 ਨਵੰਬਰ (ਨਰੇਸ਼ ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼ੋ੍ਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ ਸ਼ੋ੍ਮਣੀ ਕਮੇਟ ਮੈਂਬਰ, ਸ਼ੋ੍ਮਣੀ ਕਮੇਟ ਮੈਂਬਰ ਗੁਰਮੀਤ ਸਿੰਘ ਬੂਹ, ਮੈਨੇਜਰ ਭਾਈ ਭਗਵੰਤ ਸਿੰਘ ਕਾਹਲਵਾਂ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ, ਐਡੀਸ਼ਨ ਮੈਨੇਜਰ ਚੈਂਚਲ ਸਿੰਘ, ਮੈਨੇਜਰ ਕੁਲਵਿੰਦਰ ਸਿੰਘ ਬਾਉਲੀ ਸਾਹਿਬ ਡੱਲਾ, ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਸੇਵਾ ਮੁਕਤ ਮੈਨੇਜਰ ਜਰਨੈਲ ਸਿੰਘ ਬੂਲੇ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557ਵਾਂ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 24 ਨਵੰਬਰ ਦਿਨ ਮੰਗਲਵਾਰ ਨੂੰ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 22 ਤੇ 23 ਨਵੰਬਰ ਦੀ ਦਰਮਿਆਨੀ ਰਾਤ ਨੂੰ ਢਾਈ ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਨ੍ਹਾਂ ਦੇ ਭੋਗ 24 ਅਤੇ 25 ਨਵੰਬਰ ਦੀ ਦਰਮਿਆਨੀ ਰਾਤ ਨੂੰ 1: 40 ਤੇ ਪਾਏ ਜਾਣਗੇ ਅਤੇ ਇਸ ਸਮੇਂ ਫੁੱਲਾਂ ਦੀ ਵਰਖਾ ਹੋਵੇਗੀ। ਉਨ੍ਹਾਂ ਦੱਸਿਆ ਕਿ 23 ਨਵੰਬਰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿਚੋਂ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮਾਪਤ ਹੋਵੇਗਾ ਜਿਸ ਉੱਪਰ ਸਾਰੇ ਰਸਤੇ ਹਵਾਈ ਜਹਾਜ਼ ’ਤੇ ਸੇਵਾਦਾਰਾਂ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਇਸੇ ਦਿਨ ਸ਼ਾਮ ਦੇ 4 ਵਜੇ ਤੋਂ 25 ਨਵੰਬਰ ਨੂੰ ਸਵੇਰੇ 9 ਵਜੇ ਤੱਕ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਸਜਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਸ਼ਾਮ 7 ਵਜੇ ਸ਼ਾਨਦਾਰ ਦੀਪਮਾਲਾ ਹੋਵੇਗੀ ਤੇ ਆਤਿਸ਼ਬਾਜ਼ੀ ਚਲਾਈ ਜਾਵੇਗੀ। ਇਸੇ ਦਿਨ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਇਸ ਮੌਕੇ ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਭਾਈ ਰਘਬੀਰ ਸਿੰਘ ਪ੍ਰਧਾਨ ਮਾਤਾ ਸੁਲੱਖਣੀ ਜੀ ਸੇਵਾ ਸੋਸਾਇਟੀ, ਭਾਈ ਹਰਜਿੰਦਰ ਸਿੰਘ ਪ੍ਰਧਾਨ ਨਿਰਵੈਰ ਖ਼ਾਲਸਾ ਸੇਵਾ ਸੋਸਾਇਟੀ, ਭਾਈ ਸੰਤੋਖ ਸਿੰਘ ਪ੍ਰਧਾਨ ਗੁਰੂ ਨਾਨਕ ਸੇਵਕ ਜਥਾ ਬਾਹਰਾ, ਭਾਈ ਬਾਲਾ ਜੀ ਸੇਵਾ ਸੋਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਜਸਕਰਨਬੀਰ ਸਿੰਘ ਗੋਲਡੀ ਪ੍ਰਧਾਨ ਸ੍ਰੀ ਗੁਰੂ ਤੇਗ਼ ਬਹਾਦਰ ਨੌਜਵਾਨ ਸਭਾ, ਗੁਰਪ੍ਰੀਤ ਸਿੰਘ ਮੀਰੀ ਪੀਰੀ ਗਤਕਾ ਅਖਾਡ਼ਾ, ਪ੍ਰੋ. ਤਰਪਿੰਦਰ ਸਿੰਘ ਸਿੱਖ ਮਿਸ਼ਨਰੀ ਕਾਲਜ,ਸਰਬਜੀਤ ਸਿੰਘ ਬੱਬੂ, ਗ੍ਰੰਥੀ ਜੋਗਾ ਸਿੰਘ, ਮਨਮੋਹਨ ਸਿੰਘ, ਬਲਜਿੰਦਰ ਸਿੰਘ ਪ੍ਰਧਾਨ, ਜਗਜੀਤ ਸਿੰਘ, ਡਾਕਟਰ ਗੁਰਦੇਵ ਸਿੰਘ ਜੋਸਨ, ਜਥੇਦਾਰ ਸਤਨਾਮ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਬੀਬੀ ਬਲਜੀਤ ਕੌਰ ਕਮਾਲਪੁਰ, ਵਰਿੰਦਰਪਾਲ ਸਿੰਘ ਭਵਾਨੀਪੁਰ, ਗੁਰਮੀਤ ਸਿੰਘ ਕਬੀਰਪੁਰ, ਬਲਦੇਵ ਸਿੰਘ ਵਿਰਦੀ, ਗੁਰਵਿੰਦਰ ਸਿੰਘ ਵਿਰਦੀ, ਹਰਪ੍ਰੀਤ ਸਿੰਘ, ਕਰਨੈਲ ਸਿੰਘ, ਚਰਨਜੀਤ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ ਢਿੱਲੋਂ, ਹਰਭਜਨ ਸਿੰਘ ਵਿਰਦੀ, ਸਵਰਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ’ਚ ਝੋਨੇ ਬੰਦ ਕੀਤੀ ਗਈ ਖ਼ਰੀਦ ਮੁਡ਼ ਚਾਲੂ ਕੀਤੀ ਜਾਵੇ-ਕਿਸਾਨ ਆਗੂ ਅਗਲੀ ਖ਼ਬਰ ਸਮਾਰਟ ਸਿਟੀ ਸੁਲਤਾਨਪੁਰ ਲੋਧੀ ’ਚ 3.67 ਕਰੋਡ਼ ਦੀ ਲਾਗਤ ਨਾਲ ਬਣੇਗੀ ਅਤਿ ਆਧੁਨਿਕ ਲਾਇਬ੍ਰੇਰੀ-ਅਕਾਸ਼ ਬਾਂਸਲ
Ad Position 24