ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲਡ਼ਕੀਆਂ ਫੱਤੂਢੀਂਗਾ ਦੀ ਟੀਮ ਨੇ ਅੰਤਰ ਕਾਲਜ ਕਬੱਡੀ ਚੈਂਪੀਅਨਸ਼ਿਪ ’ਚ ਜੇਤੂ ਰਹੀ
ਕਪੂਰਥਲਾ, 2 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲਡ਼ਕੀਆਂ ਫੱਤੂਢੀਂਗਾ ਦੀ ਕਬੱਡੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਅੰਤਰ ਕਾਲਜ ਕਬੱਡੀ ਚੈਂਪੀਅਨਸ਼ਿਪ ਵਿਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਚੈਂਪੀਅਨ ਜਿੱਤ ਕੇ ਇਤਿਹਾਸ ਰਚਿਆ। ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਕਾਲਜ ਦੀਆਂ ਚਾਰ ਹੋਣਹਾਰ ਖਿਡਾਰਣਾਂ ਪ੍ਰਵੀਨ ਕੌਰ, ਨੇਹਾ ਦਾਸੀਕੇ, ਜਸਪ੍ਰੀਤ ਕੌਰ ਤੇ ਨਰਿੰਦਰ ਕੌਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅੰਤਰ ਯੂਨੀਵਰਸਿਟੀ ਕਬੱਡੀ ਟੀਮ ਲਈ ਚੋਣ ਕੀਤੀ ਗਈ।
ਕ
ਕਾਲਜ ਦੇ ਪ੍ਰਿੰਸੀਪਲ ਤੇ ਹੋਰ ਸਟਾਫ਼ ਮੈਂਬਰਾਂ ਨੇ ਦਿੱਤੀ ਜੇਤੂ ਟੀਮ ਨੂੰ ਵਧਾਈ
03-11-2026
ਕਪੂਰਥਲਾ, 2 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲਡ਼ਕੀਆਂ ਫੱਤੂਢੀਂਗਾ ਦੀ ਕਬੱਡੀ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਅੰਤਰ ਕਾਲਜ ਕਬੱਡੀ ਚੈਂਪੀਅਨਸ਼ਿਪ ਵਿਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਚੈਂਪੀਅਨ ਜਿੱਤ ਕੇ ਇਤਿਹਾਸ ਰਚਿਆ। ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਕਾਲਜ ਦੀਆਂ ਚਾਰ ਹੋਣਹਾਰ ਖਿਡਾਰਣਾਂ ਪ੍ਰਵੀਨ ਕੌਰ, ਨੇਹਾ ਦਾਸੀਕੇ, ਜਸਪ੍ਰੀਤ ਕੌਰ ਤੇ ਨਰਿੰਦਰ ਕੌਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅੰਤਰ ਯੂਨੀਵਰਸਿਟੀ ਕਬੱਡੀ ਟੀਮ ਲਈ ਚੋਣ ਕੀਤੀ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਤੇ ਹੋਰ ਸਟਾਫ਼ ਮੈਂਬਰਾਂ ਨੇ ਕਿਹਾ ਕਿ ਕਾਲਜ ਦੀ ਲਡ਼ਕੀਆਂ ਨੇ ਕਬੱਡੀ ਚੈਂਪੀਅਨਸ਼ਿਪ ਵਿਚ ਜੇਤੂ ਰਹਿ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਕਾਲਜ ਦੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਕਾਲਜ ਲਈ ਇਕ ਬੇਹੱਦ ਮਾਣ ਵਾਲਾ ਪਲ ਹੈ। ਡਾ. ਖਹਿਰਾ ਨੇ ਕਾਲਜ ਦੀ ਜੇਤੂ ਟੀਮ ਤੇ ਅੰਤਰ ਯੂਨੀਵਰਸਿਟੀ ਕਬੱਡੀ ਟੀਮ ਲਈ ਚੁਣੀਆਂ ਗਈਆਂ ਖਿਡਾਰਨਾਂ ਤੇ ਉਨ੍ਹਾਂ ਨੂੰ ਅਗਵਾਈ ਦੇਣ ਵਾਲੇ ਅਧਿਆਪਕਾਂ ਦੀ ਸ਼ਲਾਘਾ ਕੀਤੀ ਤੇ ਭਵਿੱਖ ਵਿਚ ਵੀ ਉਨ੍ਹਾਂ ਨੂੰ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਵਿਦਿਆਰਥੀਆਂ ਨੇ ਵੀ ਕਬੱਡੀ ਟੀਮ ਦੀ ਜਿੱਤ ’ਤੇ ਖ਼ੁਸ਼ੀ ਮਨਾਈ।