ਗੁਰੂ ਨਾਨਕ ਕਾਲਜ ਵਿਖੇ ਮਨਾਇਆ ‘ਪੰਜਾਬੀ ਮਾਂ-ਬੋਲੀ ਦਿਵਸ’
ਫਗਵਾਡ਼ਾ, 2 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾਡ਼ਾ ਦੀ ਇਕਾਈ ਪੰਜਾਬੀ ਸਾਹਿਤ ਸਭਾ ਵਲੋਂ ‘ਪੰਜਾਬੀ ਮਾਂ-ਬੋਲੀ ਦਿਵਸ’ ਵਜੋਂ ਮਨਾਉਂਦਿਆਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਸਾਹਿਤ ਸਭਾ ਦੇ ਛੇ ਮੈਂਬਰਾਂ ਨੇ ਪੰਜਾਬ, ਪੰਜਾਬੀ ਭਾਸ਼ਾ, ਪੰਜਾਬੀ ਸਭਿਆਚਾਰ ਅਤੇ ਮਾਂ-ਬੋਲੀ ਦੀ ਮਹੱਤਤਾ ਨਾਲ ਸਬੰਧਿਤ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ।
ਫਗਵਾਡ਼ਾ, 2 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾਡ਼ਾ ਦੀ ਇਕਾਈ ਪੰਜਾਬੀ ਸਾਹਿਤ ਸਭਾ ਵਲੋਂ ‘ਪੰਜਾਬੀ ਮਾਂ-ਬੋਲੀ ਦਿਵਸ’ ਵਜੋਂ ਮਨਾਉਂਦਿਆਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਪੰਜਾਬੀ ਸਾਹਿਤ ਸਭਾ ਦੇ ਛੇ ਮੈਂਬਰਾਂ ਨੇ ਪੰਜਾਬ, ਪੰਜਾਬੀ ਭਾਸ਼ਾ, ਪੰਜਾਬੀ ਸਭਿਆਚਾਰ ਅਤੇ ਮਾਂ-ਬੋਲੀ ਦੀ ਮਹੱਤਤਾ ਨਾਲ ਸਬੰਧਿਤ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ। ਸਮਾਗਮ ’ਚ ਕਾਲਜ ਦੇ ਪ੍ਰਿੰਸੀਪਲ ਡਾ. ਗੁਰਦੇਵ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਾਂ-ਬੋਲੀ ਕਿਸੇ ਵੀ ਕੌਮ ਦੀ ਪਛਾਣ, ਵਿਰਾਸਤ ਅਤੇ ਸਭਿਆਚਾਰ ਦਾ ਅਹਿਮ ਆਧਾਰ ਹੁੰਦੀ ਹੈ। ਪੰਜਾਬੀ ਵਿਭਾਗ ਦੇ ਮੁਖੀ ਡਾ. ਇੰਦਰਜੀਤ ਕੌਰ ਨੇ ਪੰਜਾਬੀ ਮਾਂ ਬੋਲੀ ਦੀ ਇਤਿਹਾਸਕ, ਭਾਸ਼ਾਈ ਅਤੇ ਸਭਿਆਚਾਰਕ ਮਹੱਤਤਾ ਬਾਰੇ ਵਿਸਥਾਰਪੂਰਵਕ ਭਾਸ਼ਣ ਦਿੱਤਾ। ਉਨ੍ਹਾਂ ਨੇ ਪੰਜਾਬੀ ਭਾਸ਼ਾ ਦੇ ਵਿਕਾਸ, ਪੰਜਾਬੀ ਸਾਹਿਤ ਦੀ ਅਮੀਰ ਵਿਰਾਸਤ ਅਤੇ ਨਵੀਂ ਪੀਡ਼੍ਹੀ ਵਿਚ ਮਾਂ-ਬੋਲੀ ਪ੍ਰਤੀ ਪਿਆਰ ਤੇ ਚੇਤਨਾ ਪੈਦਾ ਕਰਨ ਦੀ ਲੋਡ਼ ਉੱਤੇ ਵਿਸ਼ੇਸ਼ ਜ਼ੋਰ ਦਿੱਤਾ। ਸਭਾ ਦੇ ਵੱਡੀ ਗਿਣਤੀ ਵਿਚ ਮੈਂਬਰਾਂ ਨੇ ਇਸ ਸਮਾਗਮ ਵਿਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ ਨੇ ਪੰਜਾਬੀ ਵਿਭਾਗ ਅਤੇ ਪੰਜਾਬੀ ਸਾਹਿਤ ਸਭਾ ਦੇ ਸਮੂਹ ਮੈਂਬਰਾਂ ਨੂੰ ਇਸ ਉਪਰਾਲੇ ਲ ਈ ਵਧਾਈ ਦਿੱਤੀ ਤੇ ਆਪਣੀਆਂ ਸ਼ੱੁਭਕਾਮਨਾਵਾਂ ਭੇਜੀਆਂ। ਉਨ੍ਹਾਂ ਨੇ ਮਾਂ-ਬੋਲੀ ਪੰਜਾਬੀ ਦੀ ਸੰਭਾਲ ਤੇ ਪ੍ਰਫੁੱਲਤਾ ਲਈ ਅਜਿਹੇ ਸਾਹਿਤਕ ਸਮਾਗਮਾਂ ਨੂੰ ਸਮੇਂ ਦੀ ਅਹਿਮ ਲੋਡ਼ ਦੱਸਿਆ। ਸਮੁੱਚੇ ਤੌਰ ’ਤੇ ਇਹ ਸਮਾਗਮ ਪੰਜਾਬੀ ਮਾਂ-ਬੋਲੀ ਪ੍ਰਤੀ ਪਿਆਰ, ਸਤਿਕਾਰ ਤੇ ਸਾਹਿਤਕ ਚੇਤਨਾ ਨੂੰ ਸਮਰਪਿਤ ਰਿਹਾ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਡਾ. ਪਰਮਿੰਦਰ ਸਿੰਘ ਨੇ ਬਹੁਤ ਹੀ ਸੁਚੱਜੇ ਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ।