03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਿਲਾਵਟੀ ਵਸਤੂਆਂ ਦੀਆਂ ਵਿਕਰੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਜਥੇ: ਸ਼ੰਮੀ

ਕਪੂਰਥਲਾ, 2 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 03-11-2026
ਕਪੂਰਥਲਾ, 2 ਨਵੰਬਰ (ਵਿ.ਪ੍ਰ.)-ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਜਗਜੀਤ ਸਿੰਘ ਸ਼ੰਮੀ ਨੇ ਇਕ ਬਿਆਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਿਹਡ਼ੇ ਲੋਕ ਖਾਣ ਪੀਣ ਦੀਆਂ ਵਸਤਾਂ ਜਿਵੇਂ ਕਿ ਮਠਿਆਈ, ਪਨੀਰ ਦੁੱਧ ’ਚ ਮਿਲਾਵਟ ਕਰਕੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾਡ਼ ਕਰ ਰਹੇ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਕੁੱਝ ਦੁਕਾਨਦਾਰ ਮਹਿੰਗੀ ਮਠਿਆਈ ਗੱਤੇ ਦੇ ਡੱਬੇ ਦੇ ਨਾਲ ਤੋਲਦੇ ਹਨ, ਇਸ ਨਾਲ ਗਾਹਕਾਂ ਨੂੰ ਉਨ੍ਹਾਂ ਵਲੋਂ ਮੰਗੀ ਗਈ ਮਠਿਆਈ ਪੂਰੀ ਨਹੀਂ ਮਿਲਦੀ, ਕਿਉਂਕਿ ਦੁਕਾਨਦਾਰ ਗੱਤੇ ਦਾ ਭਾਰ ਵੀ ਉਸ ਵਿਚ ਸ਼ਾਮਲ ਕਰਦੇ ਹਨ ਜਿਸ ਨਾਲ ਲੋਕਾਂ ਨੂੰ ਆਰਥਿਕ ਨੁਕਸਾਨ ਉਠਾਉਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਦੌਰਾਨ ਸਿਹਤ ਵਿਭਾਗ ਦਾ ਫੂਡ ਸੇਫ਼ਟੀ ਵਿੰਗ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ ਵੱਖ-ਵੱਖ ਖਾਣ ਪੀਣ ਵਾਲੀਆਂ ਵਸਤਾਂ ਦਾ ਸੈਂਪਲ ਭਰਦਾ ਹੈ, ਪਰ ਇਸ ਵਿੰਗ ਨੇ ਕਦੇ ਇਹ ਦੱਸਣ ਦੀ ਕੋਸ਼ਿਸ਼ ਨਹੀਂ ਕਰਦੇ ਕਿ ਜਿਹਡ਼ੇ ਸੈਂਪਲ ਭਰਦੇ ਹਨ ਉਸ ਦਾ ਸਿੱਟਾ ਕਿ ਨਿਕਲਦਾ ਹੈ। ਅਕਾਲੀ ਆਗੂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਲੋਡ਼ੀਂਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਸੰਘਰਸ਼ੀਲ ਆਗੂ ਪਰਵਿੰਦਰ ਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਹਰਕੀਤ ਸਿੰਘ ਨਿੱਝਰ ਵਲੋਂ ਪਵਨ ਟੀਨੂੰ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਆਦਮਪੁਰ ਦਾ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ
Ad Position 24