‘ ਆਪ’ ਆਗੂਆਂ ਵਲੋਂ ਲੋਕਾਂ ਨਾਲ ਪਿੰਡ-ਪਿੰਡ ਜਾ ਕੇ ਸੰਪਰਕ ਕੀਤਾ ਜਾ ਰਿਹਾ-ਢਿੱਲੋਂ, ਭੰਮਰਾ
ਢਿਲਵਾਂ, 2 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਬਲਜੀਤ ਸਿੰਘ ਢਿੱਲੋਂ ਬਲਾਕ ਪ੍ਰਧਾਨ ਢਿਲਵਾਂ ਤੇ ‘ਆਪ‘ ਦੇ ਸੀਨੀਅਰ ਆਗੂ ਵਿੱਕੀ ਭੰਮਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਬ
ਬਲਜੀਤ ਸਿੰਘ ਢਿੱਲੋਂ ਬਲਾਕ ਪ੍ਰਧਾਨ , ‘ਆਪ’ ਦੇ ਸੀਨੀਅਰ ਆਗੂ ਵਿੱਕੀ ਭੰਮਰਾ
03-11-2026
ਢਿਲਵਾਂ, 2 ਨਵੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਬਲਜੀਤ ਸਿੰਘ ਢਿੱਲੋਂ ਬਲਾਕ ਪ੍ਰਧਾਨ ਢਿਲਵਾਂ ਤੇ ‘ਆਪ‘ ਦੇ ਸੀਨੀਅਰ ਆਗੂ ਵਿੱਕੀ ਭੰਮਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੇ ਲੋਕ ਭਲਾਈ ਸਕੀਮਾਂ ਪ੍ਰਤੀ ਲੋਕਾਂ ’ਚ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਆਮ ਆ ਦਮੀ ਪਾਰਟੀ ਵਲੋਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਪਿੰਡਾਂ ਵਿਚ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਨੂੰ ਸਰਕਾਰ ਦੀਆਂ ਨੀਤੀਆਂ ਤੇ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।