03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਮਾਂ ਅੰਬੇ ਗਰਲਜ਼ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਫਗਵਾਡ਼ਾ, 2 ਨਵੰਬਰ (ਹਰਜੋਤ ਸਿੰਘ ਚਾਨਾ)- ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਸਕੂਲ ਦੇ ਚੇਅਰਮੈਨ ਨਿਰਮਲ ਸਿੰਘ, ਉਨ੍ਹਾਂ ਦੀ ਪਤਨੀ ਹਰਭਜਨ ਕੌਰ, ਪੁੱਤਰੀ ਦਵਿੰਦਰ ਕੌਰ ਅਤੇ ਪੋਤਰੀਆਂ ਅਖੀਲਾ ਤੇ ਨੀਵ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਭਾਣੋਕੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਵਿਦਿਆਰਥਣਾਂ ਅਤੇ ਮਹਿਮਾਨਾਂ ਦਾ ਦ੍ਰਿਸ਼। ਤਸਵੀਰ: ਚਾਨਾ 03-11-2026
ਫਗਵਾਡ਼ਾ, 2 ਨਵੰਬਰ (ਹਰਜੋਤ ਸਿੰਘ ਚਾਨਾ)- ਮਾਂ ਅੰਬੇ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਭਾਣੋਕੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਸਕੂਲ ਦੇ ਚੇਅਰਮੈਨ ਨਿਰਮਲ ਸਿੰਘ, ਉਨ੍ਹਾਂ ਦੀ ਪਤਨੀ ਹਰਭਜਨ ਕੌਰ, ਪੁੱਤਰੀ ਦਵਿੰਦਰ ਕੌਰ ਅਤੇ ਪੋਤਰੀਆਂ ਅਖੀਲਾ ਤੇ ਨੀਵ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਤੋਂ ਇਲਾਵਾ ਸਕੂਲ ਦੇ ਵਾਈਸ ਚੇਅਰਮੈਨ ਕੇ.ਕੇ. ਸਰਦਾਨਾ, ਸਕੱਤਰ ਅਵਤਾਰ ਸਿੰਘ, ਸੌਦਾਗਰ ਸਿੰਘ ਤੇ ਮਲਕੀਅਤ ਸਿੰਘ ਰਘਬੋਤਰਾ ਨੇ ਵੀ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਸ੍ਰੀ ਗਣੇਸ਼ ਵੰਦਨਾ ਨਾਲ ਹੋਈ। ਇਸ ਉਪਰੰਤ ਛੋਟੀਆਂ ਵਿਦਿਆਰਥਣਾਂ ਨੇ ਨਾਚ, ਗਿੱਧੇ ਅਤੇ ਭੰਗਡ਼ੇ ਦੀਆਂ ਪੇਸ਼ਕਾਰੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਪੇਸ਼ਕਾਰੀਆਂ ਦੀ ਹਾਜ਼ਰ ਮਹਿਮਾਨਾਂ ਅਤੇ ਮਾਪਿਆਂ ਨੇ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੌਰਾਨ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚ ਮੈਰਿਟ ਸੂਚੀ ’ਚ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਗੁਰਨੂਰ ਕੌਰ ਅਤੇ ਸਿਮਰਨਜੀਤ ਕੌਰ ਨੂੰ ਚੇਅਰਮੈਨ ਨਿਰਮਲ ਸਿੰਘ ਵੱਲੋਂ 51-51 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਰਸ਼ਜੀਤ ਕੌਰ ਨੂੰ ਜੰਮੂ-ਕਸ਼ਮੀਰ ਵਿਖੇ ਹੋਈ ਉੱਤਰੀ ਜ਼ੋਨ ਮੂਏ ਥਾਈ ਬਾਕਸਿੰਗ ਚੈਂਪੀਅਨਸ਼ਿਪ ਵਿਚ ਸੋਨ ਤਮਗਾ ਜਿੱਤਣ ਲਈ 10 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦੇ ਕੇ ਹੌਸਲਾ ਅਫਜ਼ਾਈ ਕੀਤੀ ਗਈ। ਇਸ ਮੌਕੇ ਚੇਅਰਮੈਨ ਨਿਰਮਲ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿਹਨਤ, ਲਗਨ ਅਤੇ ਦ੍ਰਿਡ਼੍ਹ ਇਰਾਦੇ ਨਾਲ ਹਰ ਖੇਤਰ ’ਚ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਵਿਦਿਆਰਥਣਾਂ ਦੇ ਮਾਪਿਆਂ ਅਤੇ ਸਕੂਲ ਦੇ ਸਮੂਹ ਸਟਾਫ਼ ਨੂੰ ਵੀ ਇਨ੍ਹਾਂ ਪ੍ਰਾਪਤੀਆਂ ਲਈ ਵਧਾਈ ਦਿੱਤੀ। ਪ੍ਰਿੰਸੀਪਲ ਕੁਲਵਿੰਦਰ ਕੌਰ ਪਰਮਾਰ ਨੇ ਚੇਅਰਮੈਨ ਤੇ ਸਮੁੱਚੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥਣਾਂ ਦੀਆਂ ਇਹ ਪ੍ਰਾਪਤੀਆਂ ਸਕੂਲ ਲਈ ਮਾਣ ਵਾਲੀ ਗੱਲ ਹਨ ਅਤੇ ਹੋਰਨਾਂ ਵਿਦਿਆਰਥਣਾਂ ਨੂੰ ਵੀ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਕਰਵਾ ਚੌਥ ਦੇ ਤਿਉਹਾਰ ਦੇ ਸਬੰਧ ’ਚ ਆਨੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਮਹਿੰਦੀ ਲਗਾਉਣ ਦਾ ਸਟਾਲ ਲਾਇਆ ਅਗਲੀ ਖ਼ਬਰ ਸ਼ਰਧਾ ਨਾਲ ਮਨਾਇਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
Ad Position 24