ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸੰਬੰਧੀ ਪਿੰਡ ਦਬੁਰਜੀ ’ਚ ਕਰਵਾਇਆ ਧਾਰਮਿਕ ਸਮਾਗਮ
ਕਪੂਰਥਲਾ, 2 ਨਵੰਬਰ (ਵਿ. ਪ੍ਰ.)
ਕਪੂਰਥਲਾ, 2 ਨਵੰਬਰ (ਵਿ.ਪ੍ਰ.)-ਭਗਵਾਨ ਵਾਲਮੀਕਿ ਸਭਾ ਪਿੰਡ ਦਬੁਰਜੀ ਵਲੋਂ ਭਗਵਾਨ ਵਾਲਮੀਕ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਵਿਚ ਉੱਘੇ ਕਲਾਕਾਰ ਦੀਪਕ ਹੰਸ ਤੇ ਸੰਨੀ ਮਿੱਤਲ ਨੇ ਭਗਵਾਨ ਵਾਲਮੀਕ ਜੀ ਦੀ ਮਹਿੰਮਾ ਦਾ ਗੁਣਗਾਨ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਸਭਾ ਦੇ ਸਰਪ੍ਰਸਤ ਕਪਿਲ ਦੇਵ ਸੋਨੂੰ ਤੇ ਲਾਲ ਚੰਦ ਨੇ ਸੰਗਤਾਂ ਨੂੰ ਸੱਦਾ ਦਿੱਤਾ ਕਿ ਭਗਵਾਨ ਵਾਲਮੀਕ ਜੀ ਦੇ ਜੀਵਨ ਉਪਦੇਸ਼ਾਂ ਤੇ ਮਨੁੱਖਤਾ ਨੂੰ ਦਿੱਤੇ ਗਏ ਮਹਾਨ ਸੰਦੇਸ਼ ਤੋਂ ਪ੍ਰੇਰਨਾ ਲੈਣ। ਸਭਾ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਵਿਚ ਸੱਚ, ਏਕਤਾ ਤੇ ਭਾਈਚਾਰੇ ਤੇ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਹਨ। ਇਸ ਮੌਕੇ ਸੰਗਤਾਂ ਨੂੰ ਲੰਗਰ ਅਤੁੱਟ ਵਰਤਾਇਆ ਗਿਆ।