04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਕਾਬੂ

ਫਗਵਾਡ਼ਾ, 3 ਨਵੰਬਰ (ਹਰਜੋਤ ਸਿੰਘ ਚਾਨਾ)-ਰਾਵਲਪਿੰਡੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨ. ਡੀ.

Ad Position 21
No active advertisement
ਅਜੀਤ ਡੈਸਕ 04-11-2026
ਫਗਵਾਡ਼ਾ, 3 ਨਵੰਬਰ (ਹਰਜੋਤ ਸਿੰਘ ਚਾਨਾ)-ਰਾਵਲਪਿੰਡੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਪਿੰਡ ਬਘਾਣਾ ਲਾਗਿਉਂ ਜਸਕਰਨਵੀਰ ਸਿੰਘ ਉਰਫ਼ ਮਿੱਠੂ ਪੁੱਤਰ ਰਾਮ ਮੂਰਤੀ ਨੂੰ ਕਾਬੂ ਕਰਕੇ ਉਸ ਪਾਸੋਂ 20 ਨਸ਼ੀਲੀਆਂ ਗੋਲੀਆਂ ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਥਾਣੇਦਾਰ ਰਾਮ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਹਰਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰਾਵਲਪਿੰਡੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਪਾਰਕ ਦੇ ਵਾਟਰ ਕੂਲਰ ਦੀਆਂ ਟੂਟੀਆਂ ਤੇ ਪਾਈਪ ਚੋਰੀ ਕੀਤੇ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਹਿਲੇ ਮਹੀਨੇ ਹੱਲ ਕਰਾਂਗੇ ਸੰਵਿਧਾਨ ਚੌਂਕ ਤੇ ਸ਼ਹੀਦ ਭਗਤ ਸਿੰਘ ਚੌਂਕ ਦਾ ਮਸਲਾ-...
Ad Position 24