ਭਾਈ ਉੱਜਲ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ
ਹੁਸੈਨਪੁਰ, 3 ਨਵੰਬਰ (ਤਰਲੋਚਨ ਸਿੰਘ ਸੋਢੀ)-ਬੇਦਾਗ ਤੇ ਇਮਾਨਦਾਰੀ ਨਾਲ 36 ਸਾਲ ਰੇਲ ਕੋਚ ਫ਼ੈਕਟਰੀ ਕਪੂਰਥਲਾ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਰ. ਸੀ.
ਭ
ਭਾਈ ਉੱਜਲ ਸਿੰਘ ਤੇ ਉਨ੍ਹਾਂ ਦੇ ਸਾਥੀ ਬੀਬੀ ਇੰਦਰਜੀਤ ਕੌਰ ਮੁਖੀ ਪਿੰਗਲਵਾਡ਼ਾ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ : ਸੋਢੀ
04-11-2026
ਹੁਸੈਨਪੁਰ, 3 ਨਵੰਬਰ (ਤਰਲੋਚਨ ਸਿੰਘ ਸੋਢੀ)-ਬੇਦਾਗ ਤੇ ਇਮਾਨਦਾਰੀ ਨਾਲ 36 ਸਾਲ ਰੇਲ ਕੋਚ ਫ਼ੈਕਟਰੀ ਕਪੂਰਥਲਾ ’ਚ ਸ਼ਾਨਦਾਰ ਸੇਵਾਵਾਂ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਰ. ਸੀ. ਐਫ. ਦੇ ਸਾਬਕਾ ਜਨਰਲ ਸਕੱਤਰ ਭਾਈ ਉੱਜਲ ਸਿੰਘ ਨੂੰ ਵਿਦਾਇਗੀ ਪਾਰਟੀ ਦੇਣ ਸਬੰਧੀ ਕਮਿਊਨਿਟੀ ਹਾਲ ਰੇਲ ਕੋਚ ਫ਼ੈਕਟਰੀ ਵਿਖੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਸਮਾਗਮ ’ਚ ਜਿੱਥੇ ਰੇਲ ਕੋਚ ਫ਼ੈਕਟਰੀ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ, ਧਾਰਮਿਕ ਸੰਗਠਨਾਂ ਤੇ ਵੱਖ- ਵੱਖ ਜ਼ਿਲ੍ਹਿਆਂ ਤੋਂ ਆਏ ਜਥੇਬੰਦੀਆਂ ਦੇ ਆਗੂਆਂ, ਰਿਸ਼ਤੇਦਾਰਾਂ ਤੇ ਸੱਜਣਾਂ ਮਿੱਤਰਾਂ ਵਲੋਂ ਭਾਈ ਉੱਜਲ ਸਿੰਘ ਨੂੰ ਉਨ੍ਹਾਂ ਦੀ ਸੇਵਾ ਮੁਕਤੀ ’ਤੇ ਯਾਦਗਾਰੀ ਸਨਮਾਨ ਚਿੰਨ੍ਹ, ਸਿਰੋਪਾਓ ਤੇ ਲੋਈਆਂ ਦੇ ਕੇ ਸਨਮਾਨਿਤ ਕੀਤਾ ਗਿਆ, ਉੱਥੇ ਉਨ੍ਹਾਂ ਦੀ ਧਰਮ ਪਤਨੀ ਜਸਵਿੰਦਰ ਕੌਰ ਨੇ ਵੀ ਦੁਸ਼ਾਲੇ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਿਦਾਇਗੀ ਪਾਰਟੀ ਸਮਾਗਮ ’ਚ ਭਗਤ ਪੂਰਨ ਸਿੰਘ ਪਿੰਗਲਵਾਡ਼ਾ ਅੰਮ੍ਰਿਤਸਰ ਦੇ ਮੁਖੀ ਬੀਬੀ ਇੰਦਰਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਭਾਈ ਉੱਜਲ ਸਿੰਘ ਦੀਆਂ ਆਪਣੀ ਡਿਊਟੀ ਅਤੇ ਸਮਾਜਿਕ ਗਤੀਵਿਧੀਆਂ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਸਮਾਗਮ ’ਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਭਾਈ ਮਹਿੰਦਰ ਸਿੰਘ, ਕੈਸ਼ੀਅਰ ਭਾਈ ਹਰਮਨਪ੍ਰੀਤ ਸਿੰਘ ਭੱਟੀ, ਸਕੱਤਰ ਭਾਈ ਮਨਮੋਹਨ ਸਿੰਘ, ਮੀਤ ਪ੍ਰਧਾਨ ਭਾਈ ਮਨਦੀਪ ਸਿੰਘ, ਪ੍ਰਭਜੋਤ ਸਿੰਘ, ਸਰਵਜੀਤ ਸਿੰਘ ਸੈਕਟਰੀ ਇੰਪਲਾਈਜ਼ ਯੂਨੀਅਨ, ਪਰਮਜੀਤ ਸਿੰਘ ਖ਼ਾਲਸਾ ਸਰਪ੍ਰਸਤ ਇੰਪਲਾਈਜ਼ ਯੂਨੀਅਨ, ਸੁਖਬੀਰ ਸਿੰਘ ਖ਼ਾਲਸਾ ਐਮ. ਡੀ. ਖ਼ਾਲਸਾ ਮਾਰਬਲ ਹਾਊਸ ਆਰ. ਸੀ. ਐਫ਼., ਪ੍ਰਿਤਪਾਲ ਸਿੰਘ ਹੰਸਪਾਲ ਟਰੇਡਰ, ਭਾਈ ਪਰਮਿੰਦਰ ਸਿੰਘ, ਭਾਈ ਜਗੀਰ ਸਿੰਘ, ਹਰਪ੍ਰੀਤ ਸਿੰਘ ਆਸਟੇ੍ਰਲੀਆ, ਜਗਜੀਤ ਸਿੰਘ, ਅਮਰਿੰਦਰ ਸਿੰਘ ਖ਼ਾਲਸਾ, ਮਨਜੀਤ ਸਿ ੰਘ ਬਾਜਵਾ, ਬਹਾਦਰ ਸਿੰਘ ਖਿੰਡਾ, ਪ੍ਰਦੀਪ ਸਿੰਘ ਸਿੰਘ, ਮੁਲਖ ਰਾਜ, ਮਨੁੱਖਤਾ ਦੀ ਸੇਵਾ ਸੁਸਾਇਟੀ ਦੇ ਪ੍ਰਭਜੋਤ ਸਿੰਘ ਸੈਣੀ, ਡਾਕਟਰ ਗੁਰਪ੍ਰੀਤ ਸਿੰਘ, ਵਿਸ਼ਵਕਰਮਾ ਸਭਾ ਤੇ ਹੋਰ ਸੱਜਣਾਂ ਮਿੱਤਰਾਂ ਤੇ ਸਕੇ ਸੰਬੰਧੀਆਂ ਨੇ ਯਾਦਗਾਰੀ ਤੋਹਫ਼ੇ ਭੇਟ ਕਰਕੇ ਸਨਮਾਨਿਤ ਕੀਤਾ।