04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਪੰਜਾਬੀ ਬਾਗ ਦੀਆਂ ਸਡ਼ਕਾਂ ਬਣਾਉਣ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ-ਨਰੈਣ ਵਸ਼ਿਸ਼ਟ ਕਾਂਗਰਸ ਆਗੂਆਂ ਨੂੰ ਨਾਲ ਲੈ ਕੇ ਦਿੱਤਾ ਡੀ.ਸੀ. ਨੂੰ ਮੰਗ ਪੱਤਰ

ਕਪੂਰਥਲਾ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਵਾਰਡ ਨੰਬਰ 17 ਦੇ ਕੌਂਸਲਰ ਨਰੈਣ ਵਸ਼ਿਸ਼ਟ ਵਲੋਂ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਨਗਰ ਕੌਂਸਲਰ ਕੁਲਦੀਪ ਸਿੰਘ, ਪੰਜਾਬੀ ਬਾਗ ਸੁਸਾਇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਵਾਲੀਆ, ਕੇਵਲ ਕ੍ਰਿਸ਼ਨ ਅਰੋਡ਼ਾ, ਸੁਧੀਰ ਭਾਟੀਆ ਤੇ ਰਜਨੀਸ਼ ਚੌਧਰੀ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਇਕ ਮੰਗ ਪੱਤਰ ਦਿੱਤਾ ਜਿਸ ’ਚ ਮੰਗ ਕੀਤੀ ਗਈ ਕਿ ਵਾਰਡ ਨੰਬਰ 17 ਵਿਚ ਪੈਂਦੇ ਪੰਜਾਬੀ ਦੀਆਂ ਸਡ਼ਕਾਂ ਦੀ ਤਰਸਯੋਗ ਹਾਲਤ ਨੂੰ ਮੁੱਖ ਰੱਖਦਿਆਂ ਸਡ਼ਕਾਂ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆਵਾਜਾਈ ਸਬੰਧੀ ਆ ਰਹੀਆਂ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ। ਨਰੈਣ ਵਸ਼ਿਸ਼ਟ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਬੀਤੀ 27 ਅਕਤੂਬਰ ਨੂੰ ਨਗਰ ਨਿਗਮ ਦੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਸੀ, ਜਿਸ ਵਿਚ ਪੰਜਾਬੀ ਬਾਗ ਦੀਆਂ ਸਡ਼ਕਾਂ ਬਣਾਉਣ ਦੀ ਮੰਗ ਕੀਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 04-11-2026
ਕਪੂਰਥਲਾ, 3 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਵਾਰਡ ਨੰਬਰ 17 ਦੇ ਕੌਂਸਲਰ ਨਰੈਣ ਵਸ਼ਿਸ਼ਟ ਵਲੋਂ ਬਲਾਕ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਦੀਪਕ ਸਲਵਾਨ, ਨਗਰ ਕੌਂਸਲਰ ਕੁਲਦੀਪ ਸਿੰਘ, ਪੰਜਾਬੀ ਬਾਗ ਸੁਸਾਇਟੀ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਵਾਲੀਆ, ਕੇਵਲ ਕ੍ਰਿਸ਼ਨ ਅਰੋਡ਼ਾ, ਸੁਧੀਰ ਭਾਟੀਆ ਤੇ ਰਜਨੀਸ਼ ਚੌਧਰੀ ਨੂੰ ਨਾਲ ਲੈ ਕੇ ਡਿਪਟੀ ਕਮਿਸ਼ਨਰ ਕਪੂਰਥਲਾ ਅਕਾਸ਼ ਬਾਂਸਲ ਨੂੰ ਇਕ ਮੰਗ ਪੱਤਰ ਦਿੱਤਾ ਜਿਸ ’ਚ ਮੰਗ ਕੀਤੀ ਗਈ ਕਿ ਵਾਰਡ ਨੰਬਰ 17 ਵਿਚ ਪੈਂਦੇ ਪੰਜਾਬੀ ਦੀਆਂ ਸਡ਼ਕਾਂ ਦੀ ਤਰਸਯੋਗ ਹਾਲਤ ਨੂੰ ਮੁੱਖ ਰੱਖਦਿਆਂ ਸਡ਼ਕਾਂ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਆਵਾਜਾਈ ਸਬੰਧੀ ਆ ਰਹੀਆਂ ਮੁਸ਼ਕਲਾਂ ਤੋਂ ਨਿਜਾਤ ਮਿਲ ਸਕੇ। ਨਰੈਣ ਵਸ਼ਿਸ਼ਟ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਬੀਤੀ 27 ਅਕਤੂਬਰ ਨੂੰ ਨਗਰ ਨਿਗਮ ਦੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਸੀ, ਜਿਸ ਵਿਚ ਪੰਜਾਬੀ ਬਾਗ ਦੀਆਂ ਸਡ਼ਕਾਂ ਬਣਾਉਣ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਕਮਿਸ਼ਨਰ ਵਲੋਂ ਉਨ੍ਹਾਂ ਦੀ ਮੰਗ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੁੱਖ ਰੱਖਦਿਆਂ ਪੰਜਾਬੀ ਬਾਗ ਦੀਆਂ ਸਡ਼ਕਾਂ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਦਾ ਭਰੋਸਾ ਦਿਵਾਇਆ। ਬਾਅਦ ’ਚ ਨਰੈਣ ਵਸ਼ਿਸ਼ਟ ਨੇ ਦੱਸਿਆ ਕਿ ਇਲਾਕੇ ਦਾ ਵਿਕਾਸ ਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਰਾਜਨੀਤੀ ਦੀ ਭੇਟ ਨਹੀਂ ਚਡ਼੍ਹਣ ਦਿੱਤਾ ਜਾਵੇਗਾ ਤੇ ਵਿਕਾਸ ਦੇ ਕੰਮ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਹਿਲ ਦੇ ਆਧਾਰ ’ਤੇ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਬੇਗੋਵਾਲ ਦੀ ਮੀਟਿੰਗ ਸਮਾਜ ਸੇਵੀ ਗਤੀਵਿਧੀਆਂ ਤੇ ਸ਼ਹਿਰ ਦੀਆਂ ਮੁਸ਼ਕਲਾਂ ਸੰਬੰਧੀ ਕੀਤਾ ਵਚਾਰ-ਵ... ਅਗਲੀ ਖ਼ਬਰ ਨਿਗਮ ਦੇ ਮੁਲਾਜ਼ਮ ਆਪਣੀਆਂ ਮੰਗਾਂ ਨਾ ਮੰਨੇ ਜਾਣ ’ਤੇ 11 ਤੋਂ ਕਰਨਗੇ ਅਣਮਿਥੇ ਸਮੇਂ ਦੀ ਹਡ਼ਤਾਲ-ਗੋਪਾਲ ਥਾਪਰ ਨਗਰ ਪਾਲਿਕ...
Ad Position 24