04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਮਰਾਏ ਤੋਂ ਨਗਰ ਕੀਰਤਨ ਸਜਾਇਆ

ਭੁਲੱਥ, 3 ਨਵੰਬਰ (ਮਨਜੀਤ ਸਿੰਘ ਰਤਨ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਮਰਾਏ ਦੀਆਂ ਸੰਗਤਾਂ ਵਲੋਂ ਐਨ. ਆਰ.

Ad Position 21
No active advertisement
ਅਜੀਤ ਡੈਸਕ 04-11-2026
ਭੁਲੱਥ, 3 ਨਵੰਬਰ (ਮਨਜੀਤ ਸਿੰਘ ਰਤਨ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਮਰਾਏ ਦੀਆਂ ਸੰਗਤਾਂ ਵਲੋਂ ਐਨ.ਆਰ.ਆਈ. ਵੀਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਪਿੰਡ ਕਮਰਾਏ ਤੋਂ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਆਰੰਭ ਹੋਇਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਿਆ ਤੇ ਸਾਰਾ ਵਾਤਾਵਰਨ ਗੁਰਮਈ ਰੰਗ ਵਿਚ ਰੰਗਿਆ ਗਿਆ। ਨਗਰ ਕੀਰਤਨ ਪਿੰਡ ਕਮਰਾਏ ਦੀ ਪਰਿਕਰਮਾ ਕਰਦਾ ਹੋਇਆ ਭੁਲੱਥ ਤੋਂ ਹੁੰਦਾ ਹੋਇਆ ਵਾਪਸ ਪਿੰਡ ਕਮਰਾਏ ਵਿਖੇ ਸਮਾਪਤ ਹੋਇਆ। ਇਸ ਮੌਕੇ ਵੱਖ-ਵੱਖ ਥਾਵਾਂ ’ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਫੁੱਲਾਂ ਦੀ ਵਰਖਾ ਤੇ ਜੈਕਾਰਿਆਂ ਦੀ ਗੂੰਜ ਨਾਲ ਭਰਵਾਂ ਸਵਾਗਤ ਕੀਤਾ ਗਿਆ। ਸੰਗਤਾਂ ਲਈ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ ਤੇ ਸ਼ਰਧਾਲੂਆਂ ਦੀ ਪੂਰੀ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ ਗਈ। ਨਗਰ ਕੀਰਤਨ ਦੌਰਾਨ ਸੰਗਤਾਂ ’ਚ ਭਾਰੀ ਉਤਸ਼ਾਹ ਤੇ ਸ਼ਰਧਾ ਦੇਖਣ ਨੂੰ ਮਿਲੀ। ਇਹ ਸਮੁੱਚਾ ਧਾਰਮਿਕ ਸਮਾਗਮ ਐਨ.ਆਰ.ਆਈ. ਵੀਰਾਂ ਤੇ ਪਿੰਡ ਦੀਆਂ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਫਲਤਾਪੂਰਵਕ ਨੇਪਰੇ ਚਡ਼੍ਹਿਆ। ਇਸ ਮੌਕੇ ਸੂਬੇਦਾਰ ਭੁਪਿੰਦਰ ਸਿੰਘ, ਥਾਣੇਦਾਰ ਦੇਵਾ ਸਿੰਘ, ਰੂਪ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ, ਤਰਲੋਚਨ ਸਿੰਘ, ਗੁਲਜ਼ਾਰ ਸਿੰਘ, ਇੰਦਰਜੀਤ ਸਿੰਘ, ਲਖਵਿੰਦਰ ਸਿੰਘ, ਹਰਜੀਤ ਸਿੰਘ, ਸੂਰਤ ਸਿੰਘ, ਰਣਜੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਰਗਬੀ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ ਅਗਲੀ ਖ਼ਬਰ ਸੰਤ ਸੀਚੇਵਾਲ ਵਲੋਂ ਸਿਲਕ ਰੂਟ ਬਹਾਲ ਕਰਨ ਲਈ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਲਿਖੇ ਪੱਤਰ ਅਮ ਰੀਕਾ-ਇਰਾਨ ਤੇ ਰੂਸ...
Ad Position 24