ਐਲਪਾਈਨ ਪਬਲਿਕ ਹਾਈ ਸਕੂਲ ਨੇ ਕੈਨੇਡਾ ਦੇ ਓਨਟਾਰੀਓ ਸਿੱਖਿਆ ਪ੍ਰੋਗਰਾਮ ਨਾਲ ਕੀਤੀ ਸਾਂਝ
ਇਸ ਸਾਂਝ ਨਾਲ ਵਿਦਿਆਰਥੀਆਂ ਲਈ ਖੁੱਲ੍ਹਣਗੇ ਵਿਦੇਸ਼ੀ ਸਿੱਖਿਆ ਦੇ ਨਵੇਂ ਰਾਹ-ਕੁਲਵੰਤ ਸਿੰਘ
ਭੁਲੱਥ, 3 ਨਵੰਬਰ (ਮਨਜੀਤ ਸਿੰਘ ਰਤਨ)-ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਨਾਲ ਜੋਡ਼ਨ ਦੇ ਉਦੇਸ਼ ਨਾਲ ਐਲਪਾਈਨ ਪਬਲਿਕ ਹਾਈ ਸਕੂਲ ਭਟਨੂਰਾ ਕਲਾਂ ਵਲੋਂ ਇੱਕ ਮਹੱਤਵਪੂਰਨ ਪਹਿਲਕਦਮੀ ਕੀਤੀ ਗਈ ਹੈ। ਸਕੂਲ ਨੇ ਕੈਨੇਡਾ ਦੇ ਓਨਟਾਰੀਓ ਸੈਕੰਡਰੀ ਸਕੂਲ ਡਿਪਲੋਮਾ ਸਿੱਖਿਆ ਪ੍ਰੋਗਰਾਮ ਨਾਲ ਸਾਂਝ ਪਾਈ ਹੈ।
ਭੁਲੱਥ, 3 ਨਵੰਬਰ (ਮਨਜੀਤ ਸਿੰਘ ਰਤਨ)-ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਨਾਲ ਜੋਡ਼ਨ ਦੇ ਉਦੇਸ਼ ਨਾਲ ਐਲਪਾਈਨ ਪਬਲਿਕ ਹਾਈ ਸਕੂਲ ਭਟਨੂਰਾ ਕਲਾਂ ਵਲੋਂ ਇੱਕ ਮਹੱਤਵਪੂਰਨ ਪਹਿਲਕਦਮੀ ਕੀਤੀ ਗਈ ਹੈ। ਸਕੂਲ ਨੇ ਕੈਨੇਡਾ ਦੇ ਓਨਟਾਰੀਓ ਸੈਕੰਡਰੀ ਸਕੂਲ ਡਿਪਲੋਮਾ ਸਿੱਖਿਆ ਪ੍ਰੋਗਰਾਮ ਨਾਲ ਸਾਂਝ ਪਾਈ ਹੈ। ਇਸ ਸਾਂਝ ਨਾਲ ਇਲਾਕੇ ਦੇ ਵਿਦਿਆਰਥੀਆਂ ਲਈ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਪ੍ਰਾਪਤ ਕਰਨ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਸਕੂਲ ਵਲੋਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਕਾਲਰਸ਼ਿਪ ਟੈੱਸਟ ਕਰਵਾਇਆ ਗਿਆ। ਇਸ ਟੈੱਸਟ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਤੇ ਲਗਨ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਯੋਗਤਾ ਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੇ ਅੰਕ ਪ੍ਰਾਪਤ ਕੀਤੇ ਤੇ ਆਪਣੀ ਕਾਰਗੁਜ਼ਾਰੀ ਦੇ ਆਧਾਰ ’ਤੇ ਸਕਾਲਰਸ਼ਿਪ ਹਾਸਲ ਕੀਤੀ। ਸਕੂਲ ਪ੍ਰਬੰਧਕਾਂ ਅਨੁਸਾਰ ਇਸ ਸਾਂਝ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪਾਠਕ੍ਰਮ ਨਾਲ ਜਾਣੂ ਕਰਵਾਉਣਾ, ਉਨ੍ਹਾਂ ਨੂੰ ਸਿੱਖਿਆ ਦੇ ਬਿਹਤਰ ਵਿਕਲਪ ਮੁਹੱਈਆ ਕਰਵਾਉਣਾ ਅਤੇ ਵਿਸ਼ਵ ਪੱਧਰ ’ਤੇ ਮਾਨਤਾ ਪ੍ਰਾਪਤ ਸੈਕੰਡਰੀ ਸਿੱਖਿਆ ਹਾਸਲ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਮੈਨੇਜਮੈਂਟ ਨੇ ਕਿਹਾ ਕਿ ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਪ੍ਰਦਾਨ ਕਰਨਾ ਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰ ਕੇ ਵਿਸ਼ਵ ਪੱਧਰ ’ਤੇ ਸਫਲਤਾ ਹਾਸਲ ਕਰਨ ਦੇ ਯੋਗ ਬਣਾਉਣਾ ਹੈ।