03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਦੀ ਅਗਵਾਈ ’ਚ ਪੰਜਾਬ ਸਿੱਖਿਆ ਦੇ ਖੇਤਰ ’ਚ ਦੇਸ਼ ’ਚੋਂ ਮੋਹਰੀ ਸੂਬਾ ਬਣਿਆ-ਗੁਰਪਾਲ ਸਿੰਘ ਇੰਡੀਅਨ

ਕਪੂਰਥਲਾ, 3 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਮਨਸੂਰਵਾਲ ਦਿਹਾਤੀ ਬਲਾਕ ਕਪੂਰਥਲਾ-2 ’ਚ 9. 5 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਕਲਾਸ ਰੂਮ ਦਾ ਉਦਘਾਟਨ ਗੁਰਪਾਲ ਸਿੰਘ ਇੰਡੀਅਨ ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ ਤੇ ਸੂਬਾਈ ਆਗੂ ਆਮ ਆਦਮੀ ਪਾਰਟੀ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 04-11-2026
ਕਪੂਰਥਲਾ, 3 ਨਵੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਮਨਸੂਰਵਾਲ ਦਿਹਾਤੀ ਬਲਾਕ ਕਪੂਰਥਲਾ-2 ’ਚ 9.5 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਕਲਾਸ ਰੂਮ ਦਾ ਉਦਘਾਟਨ ਗੁਰਪਾਲ ਸਿੰਘ ਇੰਡੀਅਨ ਚੇਅਰਮੈਨ ਮਾਰਕੀਟ ਕਮੇਟੀ ਕਪੂਰਥਲਾ ਤੇ ਸੂਬਾਈ ਆਗੂ ਆਮ ਆਦਮੀ ਪਾਰਟੀ ਨੇ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਸਿੱਖਿਆ ਦੇ ਖੇਤਰ ਵਿਚ ਪੰਜਾਬ ਦੇਸ਼ ਭਰ ਵਿਚੋਂ ਇਕ ਨੰਬਰ ਦਾ ਸੂਬਾ ਬਣਿਆ ਹੈ। ਮਾਰਕੀਟ ਕਮੇਟੀ ਦੇ ਚੇਅਰਮੈਨ ਨੇ ਕਿਹਾ ਕਿ ਜਿੱਥੇ ਵੀ ਕਿਤੇ ਸਕੂਲਾਂ ਵਿਚ ਕੋਈ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੋਈ ਲੋਡ਼ ਹੋਈ ਤਾਂ ਉਸਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬਲਾਕ ਕਪੂਰਥਲਾ-2 ਦੇ ਬਲਾਕ ਸਿੱਖਿਆ ਅਫ਼ਸਰ ਸੰਜੀਵ ਕੁਮਾਰ ਹਾਂਡਾ ਨੇ ਮੁੱਖ ਮਹਿਮਾਨ ਤੇ ਹੋਰ ਸ਼ਖ਼ਸੀਅਤਾਂ ਨੂੰ ਜੀ ਆਇਆਂ ਕਿਹਾ ਤੇ ਉਨ੍ਹਾਂ ਸਰਕਾਰ ਵਲੋਂ ਸਕੂਲਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ। ਸਮਾਗਮ ਨੂੰ ਪਿੰਡ ਦੇ ਸਾਬਕਾ ਸਰਪੰਚ ਸਲਿੰਦਰ ਕੁਮਾਰ ਵਾਲੀਆ, ਸਰਪੰਚ ਜਗਮੋਹਨ ਸਿੰਘ, ਕੌਂਸਲਰ ਦਰਸ਼ਨ ਸਿੰਘ, ਅਮਰੀਕ ਸਿੰਘ ਢਿੱਲੋਂ ਮੈਂਬਰ ਜ਼ਿਲ੍ਹਾ ਫ਼ੀਸ ਰੈਗੂਲੇਟਰੀ ਬੋਰਡ, ਕਰਨੈਲ ਸਿੰਘ ਘੁੰਮਣ ਮੈਂਬਰ ਐਜੂਕੇਸ਼ਨ ਵਿੰਗ, ਇੰਦਰਜੀਤ ਸਿੰਘ ਜੁਗਨੂੰ ਜ਼ਿਲ੍ਹਾ ਮੀਡੀਆ ਇੰਚਾਰਜ, ਜੁਆਇੰਟ ਸੈਕਟਰੀ ਐਡਵੋਕੇਟ ਮਨਦੀਪ ਸਿੰਘ, ਰਾਜਪੂਤ ਬੋਰਡ ਦੇ ਚੇਅਰਮੈਨ ਸੁਖਦੇਵ ਸਿੰਘ, ਬੀ.ਸੀ. ਭਲਾਈ ਬੋਰਡ ਦੇ ਚੇਅਰਮੈਨ ਜਸਪਾਲ ਸਿੰਘ ਪਨੇਸਰ, ਸਕੂਲ ਦੀ ਐਸ.ਐਮ.ਸੀ. ਦੀ ਚੇਅਰਮੈਨ ਗੁਰਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਅਧਿਆਪਕ ਗੁਰਮੇਜ ਸਿੰਘ ਨੇ ਨਿਭਾਈ। ਇਸ ਮੌਕੇ ਸੈਂਟਰ ਹੈੱਡ ਟੀਚਰ ਵਡਾਲਾ ਕਲਾਂ ਅਨੀਤਾ ਰਾਣੀ, ਮੁੱਖ ਅਧਿਆਪਕ ਤੇ ਸਟੇਟ ਐਵਾਰਡੀ ਗੁਰਮੁਖ ਸਿੰਘ, ਮਨਸੂਰਵਾਲ ਦਿਹਾਤੀ ਸਕੂਲ ਦੀ ਮੁੱਖ ਅਧਿਆਪਕ ਨੀਲਮ ਰਾਣੀ, ਬਲਾਕ ਰਿਸੋਰਸ ਪਰਸਨ ਪਵਨ ਜੋਸ਼ੀ ਤੇ ਗੁਰਪ੍ਰੀਤ ਸਿੰਘ ਮਾਨ, ਸੈਂਟਰ ਹੈੱਡ ਟੀਚਰ ਜਸਵਿੰਦਰ ਕੁਮਾਰ, ਪ੍ਰਵੀਨ ਕੁਮਾਰ, ਰਿਤੂ ਸ਼ਰਮਾ ਤੇ ਸਲਵਿੰਦਰ ਕੌਰ (ਦੋਵੇਂ ਮੁੱਖ ਅਧਿਆਪਕ) ਮੀਨਾਕਸ਼ੀ ਸ਼ਾਹੀ, ਗੁਰਪ੍ਰੀਤ ਕੌਰ, ਰਾਜਵਿੰਦਰ ਕੌਰ, ਅਮਨਪ੍ਰੀਤ ਕੌਰ, ਤੇਜਿੰਦਰ ਸਿੰਘ, ਮਨਵੀਰ ਰਾਣੀ, ਸੁਖਮੀਤ ਸਿੰਘ, ਪੂਨਮ ਸੂਰੀ, ਅਮਨਦੀਪ ਕੌਰ, ਹਰਜਿੰਦਰ ਕੌਰ, ਰੇਨੂੰ ਬਾਲਾ, ਮਨਮੀਤ ਕੌਰ, ਆਂਗਨਵਾਡ਼ੀ ਵਰਕਰ ਸੀਮਾ ਰਾਣੀ ਤੇ ਨਰਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਆਪ’ ਦੇ ਮੀਡੀਆ ਵਿੰਗ ਨੇ ਖਿੱਚੀ ਤਿਆਰੀ - ਵਰਕਰਾਂ ਨੂੰ ਹੁਣੇ ਤੋਂ ਕਮਰ ਕੱਸਣ ਦਾ ਸੱਦ... ਅਗਲੀ ਖ਼ਬਰ ਨਰੂਲਾ ਕਰਿਆਨਾ ਸਟੋਰ ਤੋਂ ਸਾਮਾਨ ਖ਼ਰੀਦਣ ਆਏ ਸੇਵਾ ਮੁਕਤ ਸਬ ਇੰਸਪੈਕਟਰ ਦੀ ਜੇਬ ’ਚੋਂ ਚੋਰਾਂ 50 ਹਜ਼ਾਰ ਰੁਪਏ ਉਡਾਏ
Ad Position 24