03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਸੈਕਟਰ ਅਫ਼ਸਰ ਆਪਣੇ ਖੇਤਰਾਂ ਦੀ ਸੰਵੇਦਨਸ਼ੀਲ ਰਿਪੋਰਟ ਤਿਆਰ ਕਰਨ-ਅਕਾਸ਼ ਬਾਂਸਲ

ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਸੈਕਟਰ ਅਫ਼ਸਰ ਆਪਣੇ ਖੇਤਰਾਂ ਦੀ ਸੰਵੇਦਨਸ਼ੀਲ ਰਿਪੋਰਟ ਤਿਆਰ ਕਰਨ-ਅਕਾਸ਼ ਬਾਂਸਲ

Ad Position 21
No active advertisement
ਅਜੀਤ ਡੈਸਕ 04-11-2026

ਕਪੂਰਥਲਾ, 3 ਨਵੰਬਰ (ਅਮਰਜੀਤ ਕੋਮਲ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਮੁੱਖ ਰੱਖਦਿਆਂ ਸੰਵੇਦਨਸ਼ੀਲ ਰਿਪੋਰਟ ਤਿਆਰ ਕਰਨ ਲਈ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਦੀ ਅਗਵਾਈ ਹੇਠ ਵਰਚੂਅਲ ਮੀਟਿੰਗ ਹੋਈ। ਜਿਸ ’ਚ ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼ਿਖਾ ਭਗਤ, ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ, ਸਮੂਹ ਸੈਕਟਰ ਅਫ਼ਸਰ (ਸਿਵਲ/ਪੁਲਿਸ) ਹਾਜ਼ਰ ਹੋਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਸ਼ ਬਾਂਸਲ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਜਾਰੀ ਮਾਪਦੰਡਾਂ ਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਉਪ ਮੰਡਲ ਮੈਜਿਸਟਰੇਟ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਆਪੋ ਆਪਣੇ ਇਲਾਕੇ ਦੀਆਂ ਰਿਪੋਰਟ ਇਕੱਤਰ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣਗੇ ਤਾਂ ਜੋ ਚੋਣਾਂ ਨੂੰ ਅਮਨ ਅਮਾਨ ਨਾਲ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਡ਼੍ਹਾਉਣ ਲਈ ਸਮੇਂ ਸਿਰ ਸਾਰੇ ਲੋਡ਼ੀਂਦੇ ਪ੍ਰਬੰਧ ਕੀਤੇ ਜਾ ਸਕਣ। 

 

Ad Position 22
No active advertisement
ਪਿਛਲੀ ਖ਼ਬਰ ਨਾਨ ਸ਼ੈਲਰ ਆੜ੍ਹਤੀ ਐਸੋਸੀਏੇਸ਼ਨ ਖਰੜ ਦਾ ਗਠਨ, ਸੁਨੀਲ ਅਗਰਵਾਲ ਬਣੇ ਕਾਰਜਕਾਰੀ ਪ੍ਰਧਾਨ ਅਗਲੀ ਖ਼ਬਰ ਇਕਬਾਲ ਸਿੰਘ ਲਾਲਪੁਰਾ ਵਲੋਂ ਜਗਜੀਤ ਨਗਰ ਵਿਖੇ ਬੁੱਧੀਜੀਵੀਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨਾਲ ਵਿਸ਼ੇਸ਼ ਮੀਟਿੰਗ
Ad Position 24