ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ 14 ਨੂੰ
ਤਲਵੰਡੀ ਚੌਧਰੀਆਂ, 4 ਨਵੰਬਰ (ਪਰਸਨ ਲਾਲ ਭੋਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸਿੱਖ ਕੌਮ ਦੀ ਚਡ਼੍ਹਦੀ ਕਲਾ ਵਾਸਤੇ ਸ੍ਰੀ ਗੁਰੂ ਨਾਨਕ ਦੇਵ ਕੀਰਤਨ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵਲੋਂ ਇਲਾਕਾ ਨਿਵਾਸੀ ਸਾਧ ਸੰਗਤ ਤੇ ਐਨ. ਆਰ.
ਤਲਵੰਡੀ ਚੌਧਰੀਆਂ, 4 ਨਵੰਬਰ (ਪਰਸਨ ਲਾਲ ਭੋਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸਿੱਖ ਕੌਮ ਦੀ ਚਡ਼੍ਹਦੀ ਕਲਾ ਵਾਸਤੇ ਸ੍ਰੀ ਗੁਰੂ ਨਾਨਕ ਦੇਵ ਕੀਰਤਨ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵਲੋਂ ਇਲਾਕਾ ਨਿਵਾਸੀ ਸਾਧ ਸੰਗਤ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਰਾਤਰੀ 15ਵਾਂ ਮਹਾਨ ਕੀਰਤਨ ਦਰਬਾਰ ਮਿਤੀ 14 ਨਵੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਦਾਣਾ ਮੰਡੀ ਤਲਵੰਡੀ ਚੌਧਰੀਆਂ ਕਪੂਰਥਲਾ ਵਿਖੇ ਬਡ਼ੀ ਸ਼ਰਧਾ ਸਹਿਤ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣ ਕਾਰੀ ਦਿੰਦਿਆਂ ਕੀਰਤਨ ਸੇਵਾ ਸੁਸਾਇਟੀ ਦੇ ਪ੍ਰਧਾਨ ਪਲਵਿੰਦਰ ਸਿੰਘ ਬਿਕਾ, ਮੈਂਬਰ ਸਰਵਣ ਸਿੰਘ ਬਾਵਾ, ਤਰਸੇਮ ਸਿੰਘ ਜੋਸਨ, ਸਰਬਜੀਤ ਸਿੰਘ ਜੇਈ, ਜਸਬੀਰ ਸਿੰਘ ਗੋਪੀਪੁਰੀਆ, ਬਲਵਿੰਦਰ ਸਿੰਘ ਨੰਡਾ ਸੂਜੋਕਾਲੀਆ, ਰਣਜੀਤ ਸਿੰਘ ਨੰਡਾ, ਹਰਵਿੰਦਰ ਸਿੰਘ, ਇਕਬਾਲ ਸਿੰਘ ਡੋਲਾ, ਜਗਜੀਤ ਸਿੰਘ ਜੱਗੀ ਹੋਟੀ, ਜਗਜੀਤ ਸਿੰਘ ਕੋਠੇ, ਜਸਵਿੰਦਰ ਸਿੰਘ ਮਿੱਤਰ, ਡਾ. ਸੁਖਦੇਵ ਸਿੰਘ, ਸਰਪੰਚ ਬਲਵਿੰਦਰ ਸਿੰਘ ਲੱਡੂ, ਨੰਬਰਦਾਰ ਜੋਗਾ ਸਿੰਘ ਕਾਲੇਵਾਲ, ਕੁਲਬੀਰ ਸਿੰਘ ਕਾਲੇਵਾਲ ਨੇ ਸਾਂਝੇ ਤੌਰ ’ਤੇ ਦੱਸਿਆ ਕਿ ਇਸ ਰਾਤਰੀ ਸਮਾਗਮ ’ਚ ਸੰਤ ਜਗਜੀਤ ਸਿੰਘ ਹਰਖੋਵਾਲ ਸੁਲਤਾਨਪੁਰ ਲੋਧੀ ਤੇ ਬਾਬਾ ਹਰਜੀਤ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਦਮਦਮਾ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਾਲੇ ਵਿਸ਼ੇਸ਼ ਤੌਰ ’ਤੇ ਪੁੱਜ ਰਹੇ ਹਨ। ਪ੍ਰਬੰਧਕਾਂ ਨੇ ਦੱਸਿਆ ਕਿ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਿਸ਼ੇਸ਼ ਸਹਿਯੋਗ ਦੇ ਰਹੇ ਹਨ। ਭਾਈ ਹਰਜਿੰਦਰ ਸਿੰਘ ਮਾਝੀ ਕਥਾਵਾਚਕ, ਭਾਈ ਗੁਰ ਪ੍ਰਤਾਪ ਸਿੰਘ ਪਦਮ ਇੰਟਰਨੈਸ਼ਨਲ ਢਾਡੀ ਜਥਾ, ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸੰਗਤਾਂ ਨੂੰ ਆਪਣੇ ਪ੍ਰਵਚਨਾਂ, ਸ਼ਬਦ ਕੀਰਤਨ ਅਤੇ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋਡ਼ਨਗੇ। ਸਟੇਜ ਦਾ ਸੰਚਾਲਨ ਭਾਈ ਹਰਜੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਲੋਂ ਬਾਖ਼ੂਬੀ ਨਿਭਾਇਆ ਜਾਵੇਗਾ। ਸਮੂਹ ਆਏ ਸੰਤ ਮਹਾਂਪੁਰਸ਼ਾਂ, ਰਾਗੀ, ਢਾਡੀ ਤੇ ਕਥਾਵਾਚਕਾਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸੱਜਣਾਂ ਦਾ ਸਹਿਯੋਗ ਦੇਣ ਤੇ ਧੰਨਵਾਦ ਕਰਨ ਉਪਰੰਤ ਸਨਮਾਨ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰ ਕਰਨਗੇ। ਲੋਡ਼ਵੰਦ ਤੇ ਗ਼ਰੀਬ ਲੋਕਾਂ ਲਈ ਮੁਫ਼ਤ ਮੈਡੀਕਲ ਜਾਂਚ ਅਤੇ ਅੱਖਾਂ ਦਾ ਕੈਂਪ ਵੀ ਲਗਾਇਆ ਜਾਵੇਗਾ।