ਕੋਈ ਵੀ ਕਿਸਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਏ-ਗੁਰਦਿਆਲ ਸਿੰਘ
ਡਡਵਿੰਡੀ, 4 ਨਵੰਬਰ (ਦਿਲਬਾਗ ਸਿੰਘ ਝੰਡ)-ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ ਨਾਲ ਉਚੇਚੇ ਤੌਰ ’ਤੇ ਵਿਚਾਰ ਚਰਚਾ ਕਰਨ ਲਈ ਪੁੱਜੇ ਪੁਲਿਸ ਚੌਂਕੀ ਡੱਲਾ ਤੋਂ ਏ. ਐਸ.
ਡਡਵਿੰਡੀ, 4 ਨਵੰਬਰ (ਦਿਲਬਾਗ ਸਿੰਘ ਝੰਡ)-ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਡੱਲਾ ਵਿਖੇ ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ ਨਾਲ ਉਚੇਚੇ ਤੌਰ ’ਤੇ ਵਿਚਾਰ ਚਰਚਾ ਕਰਨ ਲਈ ਪੁੱਜੇ ਪੁਲਿਸ ਚੌਂਕੀ ਡੱਲਾ ਤੋਂ ਏ.ਐਸ.ਆਈ. ਗੁਰਦਿਆਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤਾਂ ’ਚ ਬਚੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਕਿਸਾਨ ਇਸ ਦਾ ਯੋਗ ਪ੍ਰਬੰਧਨ ਕਰਨ ਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਵਿਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਸਖ਼ਤ ਹਦਾਇਤਾਂ ਕਾਰਨ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ’ਚ ਪ੍ਰਦੂਸ਼ਣ ਦਾ ਪੱਧਰ ਵਧਦਾ ਹੈ, ਉੱਥੇ ਹੀ ਇਸ ਨਾਲ ਮਨੁੱਖਾਂ ਤੇ ਪਸ਼ੂਆਂ ਦੀ ਸਿਹਤ ਉੱਪਰ ਵੀ ਮਾਡ਼ਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦਾ ਖੇਤਾਂ ’ਚ ਹੀ ਯੋਗ ਪ੍ਰਬੰਧਨ ਕਰਨ ਤੇ ਆਧੁਨਿਕ ਖੇਤੀਬਾਡ਼ੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਮਿੱਟੀ ਵਿਚ ਮਿਲਾਉਣ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣਾ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਸਮਾਜ ਦੇ ਹਰੇਕ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ।