ਲਾਇਨ ਕਲੱਬ ਬੇਗੋਵਾਲ ਨੇ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਭੇਟ ਕੀਤੀ
ਬੇਗੋਵਾਲ, 4 ਨਵੰਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ ’ਚ ਵੱਧ ਚਡ਼ ਕੇ ਹਿੱਸਾ ਲੈਣ ਵਾਲੀ ਤੇ ਪਿਛਲੇ ਲੰਬੇ ਸਮੇਂ ਤੋਂ ਸਮਾਜ ਦੀ ਸੇਵਾ ਕਰਦੀ ਆ ਰਹੀ ਸੰਸਥਾ ਲਾਈਨ ਕਲੱਬ ਬੇਗੋਵਾਲ ਵਲੋਂ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅਗਾਂਹ ਤੋਰਦਿਆਂ ਪ੍ਰਧਾਨ ਅਜੀਤ ਪਾਲ ਸਿੰਘ ਬੰਟੀ ਦੀ ਅਗਵਾਈ ਹੇਠ ਕਲੱਬ ਵੱਲੋਂ ਅਡਾਪਟ ਕੀਤੇ ਸਰਕਾਰੀ ਹਾਈ ਸਕੂਲ ਬੇਗੋਵਾਲ ਦੇ ਬੱਚਿਆਂ ਨੂੰ ਸਟੇਸ਼ਨਰੀ ਭੇਟ ਕੀਤੀ ਗਈ। ਇਸ ਮੌਕੇ ਪ੍ਰਧਾਨ ਅਜੀਤ ਪਾਲ ਸਿੰਘ ਬੰਟੀ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਸਮਾਜ ਦੀ ਸੇਵਾ ਕਰਨਾ ਹੈ, ਜਿਸ ਤਹਿਤ ਉਨ੍ਹਾਂ ਦੀ ਕਲੱਬ ਵਲੋਂ ਇਸ ਸਕੂਲ ਨੂੰ ਅਡਾਪਟ ਕੀਤਾ ਗਿਆ ਹੈ ਤਾਂ ਜੋ ਸਕੂਲ ਵਿਚ ਪਡ਼੍ਹ ਰਹੇ ਬੱਚਿਆਂ ਨੂੰ ਸਮੇਂ ਸਮੇਂ ਤੇ ਜ਼ਰੂਰਤ ਅਨੁਸਾਰ ਚੀਜ਼ਾਂ ਮੁਹੱਈਆ ਕਰਵਾਈਆਂ ਜਾਣ।
ਬੇਗੋਵਾਲ, 4 ਨਵੰਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਕੰਮਾਂ ’ਚ ਵੱਧ ਚਡ਼ ਕੇ ਹਿੱਸਾ ਲੈਣ ਵਾਲੀ ਤੇ ਪਿਛਲੇ ਲੰਬੇ ਸਮੇਂ ਤੋਂ ਸਮਾਜ ਦੀ ਸੇਵਾ ਕਰਦੀ ਆ ਰਹੀ ਸੰਸਥਾ ਲਾਈਨ ਕਲੱਬ ਬੇਗੋਵਾਲ ਵਲੋਂ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਅਗਾਂਹ ਤੋਰਦਿਆਂ ਪ੍ਰਧਾਨ ਅਜੀਤ ਪਾਲ ਸਿੰਘ ਬੰਟੀ ਦੀ ਅਗਵਾਈ ਹੇਠ ਕਲੱਬ ਵੱਲੋਂ ਅਡਾਪਟ ਕੀਤੇ ਸਰਕਾਰੀ ਹਾਈ ਸਕੂਲ ਬੇਗੋਵਾਲ ਦੇ ਬੱਚਿਆਂ ਨੂੰ ਸਟੇਸ਼ਨਰੀ ਭੇਟ ਕੀਤੀ ਗਈ। ਇਸ ਮੌਕੇ ਪ੍ਰਧਾਨ ਅਜੀਤ ਪਾਲ ਸਿੰਘ ਬੰਟੀ ਨੇ ਕਿਹਾ ਕਿ ਉਨ੍ਹਾਂ ਦੀ ਕਲੱਬ ਦਾ ਮੁੱਖ ਮੰਤਵ ਸਮਾਜ ਦੀ ਸੇਵਾ ਕਰਨਾ ਹੈ, ਜਿਸ ਤਹਿਤ ਉਨ੍ਹਾਂ ਦੀ ਕਲੱਬ ਵਲੋਂ ਇਸ ਸਕੂਲ ਨੂੰ ਅਡਾਪਟ ਕੀਤਾ ਗਿਆ ਹੈ ਤਾਂ ਜੋ ਸਕੂਲ ਵਿਚ ਪਡ਼੍ਹ ਰਹੇ ਬੱਚਿਆਂ ਨੂੰ ਸਮੇਂ ਸਮੇਂ ਤੇ ਜ਼ਰੂਰਤ ਅਨੁਸਾਰ ਚੀਜ਼ਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਕਲੱਬ ਵੱਲੋਂ ਬੱਚਿਆਂ ਨੂੰ ਸਟੇਸ਼ਨਰੀ ਭੇਟ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਚ ਜਿਸ ਤਰ੍ਹਾਂ ਦੀ ਕਿਸੇ ਵੀ ਚੀਜ਼ ਦੀ ਬੱਚਿਆਂ ਨੂੰ ਜ਼ਰੂਰਤ ਹੋਵੇਗੀ ਉਨ੍ਹਾਂ ਵੱਲੋਂ ਉਹ ਜ਼ਰੂਰਤ ਪੂਰੀ ਕੀਤੀ ਜਾਵੇਗੀ । ਇਸ ਮੌਕੇ ਸਕੂਲ ਸਟਾਫ਼ ਵਲੋਂ ਵੀ ਕਲੱਬ ਦਾ ਧੰਨਵਾਦ ਕਰਦਿਆਂ ਕਲੱਬ ਦੀ ਇਸ ਕੰਮ ਲਈ ਸ਼ਲਾਘਾ ਕੀਤੀ। ਇਸ ਮੌਕੇ ਪ੍ਰਧਾਨ ਅਜੀਤ ਪਾਲ ਸਿੰਘ ਬੰਟੀ ਸੰਗਤ ਸਿੰਘ ਸੁਦਾਮਾ, ਹਰਵਿੰਦਰ ਸਿੰਘ ਬਾਵਾ , ਸਰਬਜੀਤ ਸਿੰਘ ਬਬਲਾ ਅਤੇ ਸਮੂਹ ਸਟਾਫ਼ ਆਦਿ ਹਾਜ਼ਰ ਸਨ। ਦੁੱਖ ਦਾ ਪ੍ਰਗਟਾਵਾ ਫਗਵਾਡ਼ਾ, 4 ਨਵੰਬਰ (ਅਸ਼ੋਕ ਕੁਮਾਰ ਵਾਲੀਆ)- ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਆਗੂ ਪਰਮਿੰਦਰ ਪਾਲ ਸਿੰਘ ਦੇ ਅਚਨਚੇਤ ਮੌਤ ਹੋਣ ’ਤੇ ਜਥੇਬੰਦੀ ਨੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਟੇਟ ਆਗੂਆਂ ਨੇ ਕਿਹਾ ਕਿ ਪਰਮਿੰਦਰ ਪਾਲ ਸਿੰਘ ਦੀ ਮੌਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਸਮੇਂ ਲਸ਼ਕਰ ਸਿੰਘ ਢੰਡਵਾਲਵੀ, ਹਰਦੇਵ ਸਿੰਘ, ਡਾ.ਤਰਲੋਕ ਸਿੰਘ, ਭਾਗ ਮੱਲ, ਗੁਰਮੀਤ ਸਿੰਘ, ਭੁਪਿੰਦਰ ਸਿੰਘ ਮਾਹੀ, ਬਲਵੀਰ ਸਿੰਘ ਦਿਹਾਣਾ, ਪ੍ਰਿੰਸੀਪਲ ਹਰਮੇਸ਼ ਪਾਠਕ, ਮਹਿੰਦਰ ਪਾਲ ਖੇਡ਼ਾ, ਗਿਆਨ ਚੰਦ ਨਈਅਰ, ਹੰਸ ਰਾਜ, ਰਾਮ ਲੁਭਾਇਆ ਤੇ ਗੁਰਮੇਲ ਚੰਦ ਹਾਜ਼ਰ ਸਨ।