04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪੰਜਾਬ ਦਿਵਸ ਨੂੰ ਸਮਰਪਿਤ ਸਾਹਿਤ ਸਭਾ ਵਲੋਂ ਪਰਮਜੀਤ ਪੁਰ ਸਕੂਲ ਵਿਚ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ,4 ਨਵੰਬਰ (ਥਿੰਦ)- ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਪੰਜਾਬ ਦਿਵਸ ਤੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਵਿਖੇ ਸਕੂਲ ਇੰਚਾਰਜ ਗੋਪਾਲ ਕ੍ਰਿਸ਼ਨ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਾਹਿਤ ਸਭਾ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ ਤੇ ਪ੍ਰਿੰਸੀਪਲ ਲਖਬੀਰ ਸਿੰਘ ਸਟੇਟ ਐਵਾਰਡੀ ਨੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਤੇ ਚੰਗੀਆਂ ਕਿਤਾਬਾਂ ਨਾਲ ਜੁਡ਼ਨ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 05-11-2026
ਸੁਲਤਾਨਪੁਰ ਲੋਧੀ,4 ਨਵੰਬਰ (ਥਿੰਦ)- ਸਾਹਿਤ ਸਭਾ ਸੁਲਤਾਨਪੁਰ ਲੋਧੀ ਵਲੋਂ ਪੰਜਾਬ ਦਿਵਸ ਤੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਮਜੀਤਪੁਰ ਵਿਖੇ ਸਕੂਲ ਇੰਚਾਰਜ ਗੋਪਾਲ ਕ੍ਰਿਸ਼ਨ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਸਾਹਿਤ ਸਭਾ ਦੇ ਪ੍ਰਧਾਨ ਡਾਕਟਰ ਸਵਰਨ ਸਿੰਘ ਤੇ ਪ੍ਰਿੰਸੀਪਲ ਲਖਬੀਰ ਸਿੰਘ ਸਟੇਟ ਐਵਾਰਡੀ ਨੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਤੇ ਚੰਗੀਆਂ ਕਿਤਾਬਾਂ ਨਾਲ ਜੁਡ਼ਨ ਦਾ ਸੱਦਾ ਦਿੱਤਾ। ਮਾਂ ਬੋਲੀ ਦੀ ਜ਼ਰੂਰਤ ਤੇ ਅਹਿਮੀਅਤ ਬਾਰੇ ਬੱਚਿਆਂ ਨੂੰ ਜਾਣੂ ਕਰਵਾਉਂਦੇ ਹੋਏ ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਮਕਸਦ ਨਵੀਂ ਪੀਡ਼੍ਹੀ ਅਤੇ ਸਮਾਜ ਨੂੰ ਆਪਣੀ ਮਾਂ ਬੋਲੀ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਸਭਾ ਦੇ ਸਕੱਤਰ ਮੁਖਤਾਰ ਸਿੰਘ ਚੰਦੀ ਨੇ ਕਿਹਾ ਕਿ ਮਾਂ ਬੋਲੀ ਹਰ ਮਨੁੱਖ ਦੀ ਸ਼ਖ਼ਸੀਅਤ ਨੂੰ ਘਡ਼ਨ, ਸੰਵਾਰਨ, ਸ਼ਿੰਗਾਰਨ ਤੇ ਗਿਆਨਵਾਨ ਬਣਾਉਣ ਵਿਚ ਮਦਦ ਕਰਦੀ ਹੈ। ਇਸ ਮੌਕੇ ਸਭਾ ਵਲੋਂ ਮਾਂ ਬੋਲੀ ਪੰਜਾਬੀ ਦੀ ਸਿੱਖਿਆ ਦੇ ਪਾਸਾਰ ਲਈ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਕੂਲ ਦੇ ਪੰਜਾਬੀ ਲੈਕਚਰਾਰ ਦੀਦਾਰ ਸਿੰਘ ਨੂੰ ਪ੍ਰਸੰਸਾ ਪੱਤਰ, ਕਿਤਾਬਾਂ ਦਾ ਸੈੱਟ ਅਤੇ ਸਾਲ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਲੇਖਕ ਮੁਖਤਾਰ ਸਿੰਘ ਚੰਦੀ ਦੀਆਂ ਦੋ ਕਿਤਾਬਾਂ, ਗੁਰਦੁਆਰਾ ਦਮਦਮਾ ਸਾਹਿਬ ਠੱਟਾ ਟਿੱਬਾ, ਇਤਿਹਾਸ ਤੇ ਪਰੰਪਰਾ ਅਤੇ ਗ਼ਜ਼ਲ ਸੰਗ੍ਰਹਿ,’ਰੰਗਾਂ ਦੀ ਇਬਾਰਤ’, ਵੀ ਸਕੂਲ ਦੀ ਲਾਇਬਰੇਰੀ ਲਈ ਭੇਟ ਕੀਤੀਆਂ ਗਈਆਂ। ਸਮਾਗਮ ਦਾ ਸੰਚਾਲਨ ਲੈਕਚਰਾਰ ਹਰਮਿੰਦਰ ਸਿੰਘ ਢਿੱਲੋਂ ਨੇ ਬਾਖ਼ੂਬੀ ਕੀਤਾ। ਇਸ ਮੌਕੇ ਸਾਹਿਤ ਸਭਾ ਦੇ ਮੈਂਬਰਾਂ ਤੋਂ ਇਲਾਵਾ ਸਕੂਲ ਇੰਚਾਰਜ ਸ੍ਰੀ ਗੋਪਾਲ ਕ੍ਰਿਸ਼ਨ,ਰਵਿੰਦਰ ਸਿੰਘ, ਪੀ.ਟੀ.ਆਈ. ਦਰਸ਼ਨ ਲਾਲ, ਮਾਸਟਰ ਇੰਦਰਬੀਰ ਅਰੋਡ਼ਾ,ਮਾਸਟਰ ਅਸੀਸ ਭਾਟੀਆ,ਰਸ਼ਪਾਲ ਕੌਰ,ਮਨਪ੍ਰੀਤ ਕੌਰ,ਅਨੂਪ ਕੌਰ, ਸੀਮਾ ਰਾਣੀ, ਮਾਸਟਰ ਸੁਰਿੰਦਰ ਸਿੰਘ ,ਮਨਜੀਤ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ 32ਵੀਂ ਰਾਸ਼ਟਰੀ ਬਾਲ ਵਿਗਿਆਨ ਕਾਂਗਰਸ ਦਾ ਆਯੋਜਨ ਅਗਲੀ ਖ਼ਬਰ ਲਾਇਨ ਕਲੱਬ ਬੇਗੋਵਾਲ ਨੇ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਭੇਟ ਕੀਤੀ
Ad Position 24