ਨੰਬਰਦਾਰ ਲੱਖਾ ਬਾਉਲੀ ਵਲੋਂ ਇਬਰਾਹੀਮਵਾਲ ਹਾਈ ਸਕੂਲ ਵਿਖੇ 14.2 ਲੱਖ ਦੀ ਲਾਗਤ ਨਾਲ ਬਣੀ ਸਾਇੰਸ ਲੈਬ ਦਾ ਉਦਘਾਟਨ
ਨਡਾਲਾ, 4 ਨਵੰਬਰ (ਰਘਬਿੰਦਰ ਸਿੰਘ)-ਪਿੰਡ ਇਬਰਾਹੀਮਵਾਲ ਦੇ ਸਰਕਾਰੀ ਹਾਈ ਸਕੂਲ ਵਿਖੇ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ 14. 2 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਤਿਆਰ ਕੀਤੀ ਗਈ ਸਾਇੰਸ ਲੈਬ ਦਾ ਉਦਘਾਟਨ ਨੰਬਰਦਾਰ ਤੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਬਾਉਲੀ ਵਲੋਂ ਕੀਤਾ ਗਿਆ।
ਪ
ਪਿੰਡ ਇਬਰਾਹੀਮਵਾਲ ਹਾਈ ਸਕੂਲ ਵਿਚ ਬਣੀ ਨਵੀਂ ਲੈਬ ਦਾ ਉਦਘਾਟਨ ਕਰਦੇ ਲਖਵਿੰਦਰ ਸਿੰਘ ਲੱਖਾ ਬਾਉਲੀ ਤੇ ਹਾਜ਼ਰ ਹੋਰ ਪਤਵੰਤੇ। ਤਸਵੀਰ : ਰਘਬਿੰਦਰ ਸਿੰਘ
ਸਾਹਿਬ ਸਿੰਘ
05-11-2026
ਨਡਾਲਾ, 4 ਨਵੰਬਰ (ਰਘਬਿੰਦਰ ਸਿੰਘ)-ਪਿੰਡ ਇਬਰਾਹੀਮਵਾਲ ਦੇ ਸਰਕਾਰੀ ਹਾਈ ਸਕੂਲ ਵਿਖੇ ਪੰਜਾਬ ਸਰਕਾਰ ਦੇ ਉਪਰਾਲੇ ਸਦਕਾ 14.2 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਤਿਆਰ ਕੀਤੀ ਗਈ ਸਾਇੰਸ ਲੈਬ ਦਾ ਉਦਘਾਟਨ ਨੰਬਰਦਾਰ ਤੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਬਾਉਲੀ ਵਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਤੇ ਬਲਾਕ ਸੰਮਤੀ ਮੈਂਬਰ ਬਲਜਿੰਦਰ ਕੌਰ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਉਦਘਾਟਨ ਕਰਦਿਆਂ ਨੰਬਰਦਾਰ ਲਖਵਿੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਇਸ ਮੌਕੇ ਸਕੂਲ ਮੁਖੀ ਇੰਦਰਜੀਤ ਕੌਰ ਨੇ ਨੰਬਰਦਾਰ ਲਖਵਿੰਦਰ ਸਿੰਘ ਲੱ ਬਾਉਲੀ ਦੇ ਸਕੂਲ ਪਹੁੰਚਣ ’ਤੇ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਨਵੀਂ ਸਾਇੰਸ ਲੈਬ ਵਿਦਿਆਰਥੀਆਂ ਲਈ ਵਿਗਿਆਨ ਵਿਸ਼ੇ ਦੀ ਪ੍ਰਯੋਗਿਕ ਸਿੱਖਿਆ ਹਾਸਲ ਕਰਨ ’ਚ ਸਹਾਈ ਸਿੱਧ ਹੋਵੇਗੀ। ਇਸ ਨਾਲ ਵਿਦਿਆਰਥੀਆਂ ਨੂੰ ਵਿਗਿਆਨਕ ਗਤੀਵਿਧੀਆਂ ਤੇ ਪ੍ਰਯੋਗਾਂ ਰਾਹੀਂ ਵਿਸ਼ੇ ਨੂੰ ਹੋਰ ਬਿਹਤਰ ਢੰਗ ਨਾਲ ਸਮਝਣ ਦਾ ਮੌਕਾ ਮਿਲੇਗਾ। ਅੰਤ ’ਚ ਸਕੂਲ ਮੁਖੀ ਇੰਦਰਜੀਤ ਕੌਰ ਤੇ ਸਮੂਹ ਸਟਾਫ਼ ਵਲੋਂ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਮਾਗਮ ਵਿਚ ਸ਼ਾਮਲ ਹੋਣ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਧੰਨਵਾਦ ਕੀਤਾ ਗਿਆ। ਇਸ ਮੌਕੇ ਨੰਬਰਦਾਰ ਲਖਵਿੰਦਰ ਸਿੰਘ ਲੱਖਾ ਬਾਉਲੀ, ਬਲਾਕ ਸੰਮਤੀ ਮੈਂਬਰ ਬਲਜਿੰਦਰ ਕੌਰ, ਮਨਦੀਪ ਕੌਰ, ਬੀ.ਐਨ.ਓ. ਸੁਸ਼ਮਾ ਸ਼ਰਮਾ, ਲੈਕਚਰਾਰ ਬਲਜੀਤ ਸਿੰਘ, ਰਿਟਾਇਰਡ ਐਸ.ਪੀ. ਸੁਰਜੀਤ ਸਿੰਘ, ਬੂਟਾ ਸਿੰਘ, ਭੁਪਿੰਦਰ ਸਿੰਘ, ਸੁਖਵਿੰਦਰ ਸਿੰਘ, ਮੈਂਬਰ ਪੰਚਾਇਤ ਇਬਰਾਹੀਮਵਾਲ ਸੰਜੀਵ ਸਿੰਘ, ਜਸਵੰਤ ਸਿੰਘ ਬਾਜਵਾ ਮੈਂਬਰ ਪੰਚਾਇਤ, ਜਸਬੀਰ ਕੌਰ, ਕੁਲਜੀਤ ਕੌਰ, ਰਕੇਸ਼ ਕੁਮਾਰ, ਪ੍ਰਿੰਸੀਪਲ ਗੁਰਨਾਮ ਸਿੰਘ, ਸੁਖਵਿੰਦਰ ਸਿੰਘ, ਵਿਸ਼ਾਲ ਮਸੀਹ, ਉਂਕਾਰ ਸਿੰਘ ਆਦਿ ਹਾਜ਼ਰ ਸਨ।